ਦਿੱਲੀ:ਰਾਜਧਾਨੀ ਦਿੱਲੀ ’ਚ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ ਲੈਕੇ ਮਾਹੌਲ ਗਰਮਾ ਗਿਆ ਹੈ ਤੇ ਆਏ ਦਿਨੀਂ ਹਰ ਪਰਾਟੀ ਵੱਲੋਂ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਇਸੇ ਤਹਿਤ ਜਾਗੋ ਪਾਰਟੀ ਨੇ 46 ਵਿਚੋਂ 37 ਸੀਟਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ।
ਇਹ ਵੀ ਪੜੋ: ਹੁਣ ਪ੍ਰਾਈਵੇਟ ਸਕੂਲ ਐਸੋਸੀਏਸ਼ਨ ਨੇ ਵੀ ਖੋਲ੍ਹਿਆ ਕੈਪਟਨ ਖਿਲਾਫ਼ ਮੋਰਾਚ, 6 ਅਪ੍ਰੈਲ ਨੂੰ ਹੱਲਾ-ਬੋਲ
ਜਾਗੋ ਪਾਰਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਉਮੀਦਵਾਰਾਂ ਦੀ ਤੀਜੀ ਸੂਚੀ ਦਾ ਐਲਾਨ ਕੀਤਾ ਅਤੇ ਉਨ੍ਹਾਂ ਇਹ ਵੀ ਕਿਹਾ ਕਿ ਉਹ ਖੁਦ ਵੀ ਛੇਵੀਂ ਵਾਰ ਗ੍ਰੇਟਰ ਕੈਲਾਸ਼ ਤੋਂ ਚੋਣ ਲੜਨਗੇ। ਮਨਜੀਤ ਸਿੰਘ ਜੀਕੇ ਨੇ ਪ੍ਰੈਸ ਕਾਨਫਰੰਸ ਦੌਰਾਨ ਮੰਨਿਆ ਕਿ ਇਸ ਵਾਰ ਦੀਆਂ ਚੋਣਾਂ ਵਿੱਚ ਭ੍ਰਿਸ਼ਟਾਚਾਰ ਇੱਕ ਵੱਡਾ ਮੁੱਦਾ ਹੈ ਪਰ ਭ੍ਰਿਸ਼ਟਾਚਾਰ ਦੇ ਨਾਲ-ਨਾਲ ਸਿੱਖ ਕੌਮ ਲਈ ਸਿੱਖਿਆ ਤੇ ਕੰਮ ਕਰਨਾ ਵੀ ਇੱਕ ਵੱਡਾ ਮੁੱਦਾ ਹੈ। ਉਹਨਾਂ ਨੇ ਕਿਹਾ ਕਿ ਸਾਡੀ ਪਾਰਟੀ ਹਰ ਵਰਗ ਨੂੰ ਨਾਲ ਲੈ ਕੇ ਚੱਲ ਰਹੀ ਹੈ ਜਿਸ ’ਚ ਅਸੀਂ ਸੰਗਤ ਨੂੰ ਵੀ ਅਪੀਲ ਕਰਦੇ ਹਾਂ ਕੀ ਸਾਡਾ ਸਾਥ ਦੇਣ।
ਇਹ ਵੀ ਪੜੋ: ਪੌਸ਼ਟਿਕ ਅਤੇ ਪ੍ਰੋਟੀਨ ਨਾਲ ਭਰਪੂਰ ਕਾਲੀ ਕਣਕ ਦੀ ਖੇਤੀ