ਜੰਮੂ-ਕਸ਼ਮੀਰ:ਜੰਮੂ-ਕਸ਼ਮੀਰ (Jammu and Kashmir) ਦੇ ਠਠਰੀ ਤੋਂ ਡੋਡਾ ਜਾ ਰਹੀ ਮਿੰਨੀ ਬੱਸ ਖੱਡ ਵਿੱਚ ਡਿੱਗਣ ਕਾਰਨ ਇਲਾਕੇ ਵਿੱਚ ਸਹਿਮ ਦਾ ਮਾਹੌਲ ਬਣ ਗਿਆ। ਉਥੇ ਹੀ ਇਸ ਹਾਦਸੇ ਦੌਰਾਨ 8 ਯਾਤਰੀਆਂ ਦੀ ਮੌਤ (Death of 8 passengers) ਤੇ ਬਹੁਤ ਸਾਰੇ ਯਾਤਰੀਆਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੰਮੂ-ਕਸ਼ਮੀਰ (Jammu and Kashmir) ਦੇ ਥਾਤਰੀ 'ਚ ਸੜਕ ਹਾਦਸੇ 'ਚ ਹੋਈਆਂ ਮੌਤਾਂ 'ਤੇ ਦੁੱਖ ਪ੍ਰਗਟਾਇਆ ਹੈ। ਪ੍ਰਧਾਨ ਮੰਤਰੀ ਰਾਹਤ ਫ਼ੰਡ (PM Relief Fund) ਵਿੱਚੋ ਇਸ ਹਾਦਸੇ ਵਿੱਚ ਮਰੇ ਲੋਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50 ਹਜ਼ਾਰ ਦਿੱਤੇ ਜਾਣ ਦਾ ਐਲਾਨ ਕੀਤਾ ਹੈ।