ਪੁਲਵਾਮਾ: ਜੰਮੂ-ਕਸ਼ਮੀਰ ਦੇ ਪੁਲਵਾਮਾ ਦੇ ਗਦੂਰਾ ਇਲਾਕੇ 'ਚ ਅੱਤਵਾਦੀਆਂ ਨੇ ਪ੍ਰਵਾਸੀ ਮਜ਼ਦੂਰਾਂ 'ਤੇ ਗ੍ਰਨੇਡ ਸੁੱਟਿਆ। ਇਸ ਅੱਤਵਾਦੀ ਘਟਨਾ 'ਚ ਇਕ ਮਜ਼ਦੂਰ ਦੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖਮੀ ਹੋ ਗਏ। ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ।
ਜੰਮੂ-ਕਸ਼ਮੀਰ: ਪੁਲਵਾਮਾ 'ਚ ਪ੍ਰਵਾਸੀ ਮਜ਼ਦੂਰਾਂ 'ਤੇ ਗ੍ਰੇਨੇਡ ਹਮਲਾ, ਇਕ ਦੀ ਮੌਤ, ਦੋ ਜ਼ਖਮੀ - ਗ੍ਰੇਨੇਡ ਹਮਲਾ
ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਗਦੂਰਾ ਇਲਾਕੇ 'ਚ ਅੱਤਵਾਦੀਆਂ ਨੇ ਪ੍ਰਵਾਸੀ ਮਜ਼ਦੂਰਾਂ 'ਤੇ ਗ੍ਰਨੇਡ ਸੁੱਟਿਆ। ਇਸ ਹਮਲੇ 'ਚ ਇਕ ਮਜ਼ਦੂਰ ਦੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖਮੀ ਹੋ ਗਏ।
Grenade attack in Pulwama
ਜੰਮੂ-ਕਸ਼ਮੀਰ ਪੁਲਿਸ ਨੇ ਦੱਸਿਆ ਕਿ ਇਹ ਹਮਲਾ ਪੁਲਵਾਮਾ ਦੇ ਗਦੂਰਾ ਇਲਾਕੇ 'ਚ ਕੀਤਾ ਗਿਆ। ਹਮਲੇ ਵਿੱਚ ਮਾਰੇ ਗਏ ਵਿਅਕਤੀ ਦੀ ਪਛਾਣ ਮੁਹੰਮਦ ਮੁਮਤਾਜ਼ ਵਜੋਂ ਹੋਈ ਹੈ। ਉਹ ਬਿਹਾਰ ਦੇ ਸਕਵਾ ਪਾਰਸਾ ਦਾ ਰਹਿਣ ਵਾਲਾ ਸੀ। ਹਮਲੇ 'ਚ ਜ਼ਖਮੀ ਹੋਏ ਵਿਅਕਤੀ ਦੀ ਪਛਾਣ ਆਰਿਫ ਅਤੇ ਮੁਹੰਮਦ ਮਜ਼ਬੂਰੀ ਵਜੋਂ ਕੀਤੀ ਗਈ ਹੈ। ਦੋਵਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਇਹ ਦੋਵੇਂ ਮਜ਼ਦੂਰ ਵੀ ਬਿਹਾਰ ਦੇ ਰਹਿਣ ਵਾਲੇ ਹਨ।
ਇਹ ਵੀ ਪੜ੍ਹੋ:ਜੰਮੂ-ਕਸ਼ਮੀਰ 'ਚ ਧਾਰਾ 370 ਨੂੰ ਰੱਦ ਕਰਨ ਦੀ ਤੀਜੀ ਵਰ੍ਹੇਗੰਢ