ਸ਼੍ਰੀਨਗਰ:ਜੰਮੂ ਦੇ ਡਿਪਟੀ ਕਮਿਸ਼ਨਰ ਅਵਨੀ ਲਵਾਸਾ ਨੇ ਮੰਗਲਵਾਰ ਨੂੰ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਹੁਕਮ ਦਿੱਤਾ ਕਿ ਜੰਮੂ ਵਿੱਚ ਇੱਕ ਸਾਲ ਤੋਂ ਵੱਧ ਸਮੇਂ ਤੋਂ ਰਹਿ ਰਹੇ ਕਿਸੇ ਵੀ ਵਿਅਕਤੀ ਨੂੰ ਨਵੇਂ ਵੋਟਰ ਵਜੋਂ ਰਜਿਸਟਰ ਕੀਤਾ ਜਾਵੇ। ਉਨ੍ਹਾਂ ਦੇ ਇਸ ਫੈਸਲੇ ਤੋਂ ਬਾਅਦ ਜੇਕਰ ਕੋਈ ਬਾਹਰੀ ਵਿਅਕਤੀ ਵੀ ਇਕ ਸਾਲ ਤੋਂ ਜ਼ਿਆਦਾ ਸਮਾਂ ਜੰਮੂ 'ਚ ਰਹਿੰਦਾ ਹੈ ਤਾਂ ਉਸ ਨੂੰ ਵੋਟ ਦਾ ਅਧਿਕਾਰ ਮਿਲੇਗਾ।
ਇਹ ਵੀ ਪੜੋ:‘10 ਸਾਲ ਪਹਿਲਾਂ ਆਧਾਰ ਬਣਵਾਉਣ ਵਾਲੇ ਲੋਕ ਆਪਣੀ ਜਾਣਕਾਰੀ ਕਰਵਾਉਣ ਅਪਡੇਟ’
ਇਸ ਦੇ ਨਾਲ ਹੀ ਇਸ ਫੈਸਲੇ ਤੋਂ ਬਾਅਦ ਜੰਮੂ-ਕਸ਼ਮੀਰ ਦੀ ਰਾਜਨੀਤੀ 'ਚ ਭੂਚਾਲ ਆ ਗਿਆ ਹੈ। ਉਥੋਂ ਦੀਆਂ ਸਿਆਸੀ ਪਾਰਟੀਆਂ ਇਸ ਹੁਕਮ 'ਤੇ ਆਪਣੀ-ਆਪਣੀ ਪ੍ਰਤੀਕਿਰਿਆ ਦੇ ਰਹੀਆਂ ਹਨ। ਨੈਸ਼ਨਲ ਕਾਨਫਰੰਸ ਨੇ ਇਸ ਦਾ ਸਖ਼ਤ ਵਿਰੋਧ ਕੀਤਾ ਹੈ। ਨੈਸ਼ਨਲ ਕਾਨਫਰੰਸ ਨੇ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਜੰਮੂ-ਕਸ਼ਮੀਰ ਦੀ ਵੋਟਰ ਸੂਚੀ ਵਿੱਚ 25 ਲੱਖ ਨਵੇਂ ਵੋਟਰਾਂ ਨੂੰ ਸ਼ਾਮਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।