ਪੰਜਾਬ

punjab

ETV Bharat / bharat

ਉਰੀ ਸੈਕਟਰ 'ਚ ਘੁਸਪੈਠ ਨਾਕਾਮ, ਲਸ਼ਕਰ ਦੇ ਅੱਤਵਾਦੀ ਨੇ ਕੀਤਾ ਆਤਮ ਸਮਰਪਣ

ਜੰਮੂ -ਕਸ਼ਮੀਰ ਵਿੱਚ ਭਾਰਤੀ ਫੌਜ ਨੇ ਮੁੜ ਇੱਕ ਵਾਰ ਫੇਰ ਅੱਤਵਾਦੀਆਂ ਦੇ ਨਾਪਾਕ ਇਰਾਦਿਆਂ 'ਤੇ ਪਾਣੀ ਫੇਰ ਦਿੱਤਾ ਹੈ। ਸੂਤਰਾਂ ਮੁਤਾਬਕ ਫੌਜ ਨੇ ਇੱਕ ਅੱਤਵਾਦੀ ਨੂੰ ਮਾਰ ਦਿੱਤਾ ਹੈ। ਸਮਰਪਣ ਕੀਤੇ ਗਏ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ ਦਾ ਨਾਂ ਅਲੀ ਬਾਬਰ ਪਾਤਰਾ ਦੱਸਿਆ ਜਾ ਰਿਹਾ ਹੈ। ਉਹ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਓਖਰਾ ਦਾ ਵਸਨੀਕ ਹੈ।

ਉਰੀ ਸੈਕਟਰ 'ਚ ਘੁਸਪੈਠ ਨਾਕਾਮ
ਉਰੀ ਸੈਕਟਰ 'ਚ ਘੁਸਪੈਠ ਨਾਕਾਮ

By

Published : Sep 28, 2021, 2:30 PM IST

ਸ਼੍ਰੀਨਗਰ: ਜੰਮੂ -ਕਸ਼ਮੀਰ ਦੇ ਉਰੀ ਸੈਕਟਰ ਵਿੱਚ ਭਾਰਤੀ ਫੌਜ ਵੱਲੋਂ ਇੱਕ ਅੱਤਵਾਦੀ ਨੂੰ ਮਾਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਇਕ ਹੋਰ ਅੱਤਵਾਦੀ ਨੇ ਆਤਮ ਸਮਰਪਣ ਕਰ ਦਿੱਤਾ ਹੈ।

ਆਤਮ ਸਮਰਪਣ ਕਰਨ ਵਾਲੇ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ ਦਾ ਨਾਂ ਅਲੀ ਬਾਬਰ ਪਾਤਰਾ ਦੱਸਿਆ ਜਾ ਰਿਹਾ ਹੈ। ਉਹ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਓਖਰਾ ਦਾ ਵਸਨੀਕ ਹੈ।

ਕਸ਼ਮੀਰ ਜ਼ੋਨ ਪੁਲਿਸ ਨੇ ਦੱਸਿਆ ਕਿ ਦੋ ਓਵਰਗਰਾਂਡ ਕਾਮਿਆਂ ਤੋਂ ਪੁੱਛਗਿੱਛ ਦੌਰਾਨ ਇਹ ਪਾਇਆ ਗਿਆ ਕਿ ਅੱਤਵਾਦੀ ਰਿਆਜ਼ ਸਠਗਰਗੁੰਡ (ਐਲਈਟੀ ਕਮਾਂਡਰ) ਨੇ ਉਨ੍ਹਾਂ ਨੂੰ ਸ੍ਰੀਨਗਰ ਦੇ ਨੌਹੱਟਾ ਦੇ ਰਾਜੌਰੀਕਦਲ ਇਲਾਕੇ ਵਿੱਚ ਬੇਸ ਬਣਾਉਣ ਲਈ ਕਿਹਾ ਸੀ। ਅਤੇ ਸੋਮਵਾਰ ਨੂੰ ਕਸ਼ਮੀਰ ਵਿੱਚ ਫੌਜ ਨੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਅਤੇ ਇਸ ਕੋਸ਼ਿਸ਼ ਵਿੱਚ ਚਾਰ ਜਵਾਨ ਜ਼ਖਮੀ ਹੋ ਗਏ ਅਤੇ ਇੱਕ ਅੱਤਵਾਦੀ ਮਾਰਿਆ ਗਿਆ।

ਉਨ੍ਹਾਂ ਕਿਹਾ ਕਿ ਸ਼ੱਕੀ ਗਤੀਵਿਧੀਆਂ ਦਾ ਪਤਾ ਲੱਗਣ ਤੋਂ ਬਾਅਦ ਫੌਜ ਨੇ ਸ਼ਨੀਵਾਰ ਨੂੰ ਉੱਤਰੀ ਕਸ਼ਮੀਰ ਦੇ ਉਰੀ ਸੈਕਟਰ ਵਿੱਚ ਕੰਟਰੋਲ ਰੇਖਾ ਦੇ ਨਾਲ ਘੁਸਪੈਠ ਵਿਰੋਧੀ ਮੁਹਿੰਮ ਸ਼ੁਰੂ ਕੀਤੀ।

ਅਧਿਕਾਰੀਆਂ ਨੇ ਦੱਸਿਆ ਕਿ ਉਰੀ ਵਿੱਚ ਕੰਟਰੋਲ ਰੇਖਾ ਦੇ ਨਾਲ ਘੁਸਪੈਠੀਆਂ ਅਤੇ ਫ਼ੌਜ ਦਰਮਿਆਨ ਹੋਈ ਗੋਲੀਬਾਰੀ ਵਿੱਚ ਤਿੰਨ ਜਵਾਨ ਜ਼ਖ਼ਮੀ ਹੋ ਗਏ ਅਤੇ ਇੱਕ ਘੁਸਪੈਠੀਆ ਮਾਰਿਆ ਗਿਆ।

ਉਨ੍ਹਾਂ ਦੱਸਿਆ ਕਿ ਸੋਮਵਾਰ ਨੂੰ ਫੌਜ ਵੱਲੋਂ ਘੁਸਪੈਠੀਆਂ ਨੂੰ ਚੁਣੌਤੀ ਦਿੱਤੀ ਗਈ ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋਇਆ। ਉਨ੍ਹਾਂ ਕਿਹਾ ਕਿ ਕਿਸੇ ਹੋਰ ਸੰਭਾਵਤ ਅੱਤਵਾਦੀ ਗਤੀਵਿਧੀਆਂ ਨੂੰ ਰੋਕਣ ਲਈ ਇਲਾਕੇ ਦੀ ਘੇਰਾਬੰਦੀ ਕੀਤੀ ਜਾ ਰਹੀ ਹੈ।

ABOUT THE AUTHOR

...view details