ਚੰਡੀਗੜ੍ਹ: ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪ੍ਰਧਾਨ ਅਵਤਾਰ ਸਿੰਘ ਹਿਤ ਨੇ ਵੱਡੀ ਕਾਰਵਾਈ ਕਰਦੇ ਹੋਏ ਜਥੇਦਾਰ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਗੌਹਰ ਨੂੰ ਸਾਰੇ ਅਹੁਦੇ ਤੋਂ ਹਟਾ (Jathedar Ranjit Singh removed from all posts) ਦਿੱਤਾ ਹੈ। ਦੱਸ ਦਈਏ ਕਿ ਡਾ. ਗੁਰਵਿੰਦਰ ਸਿੰਘ ਸਮਰਾ ਅਤੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਵਿਚਾਲੇ ਵਿਵਾਦ ਚੱਲ ਰਿਹਾ ਸੀ, ਜਿਸ ਤੋਂ ਬਾਅਦ ਤਖ਼ਤ ਸਾਹਿਬ ਦੀ ਪ੍ਰਬੰਧਕ ਕਮੇਟੀ ਨੇ ਗਿਆਨੀ ਗੌਹਰ ਦੇ ਕੰਮਕਾਜ ਉੱਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਗਈ ਸੀ।
ਇਹ ਵੀ ਪੜੋ:ਪੰਜਾਬ ਕਾਂਗਰਸ ਵਿੱਚ ਹੰਗਾਮਾ, ਇੰਚਾਰਜ ਹਰੀਸ਼ ਚੌਧਰੀ ਨੇ ਵਿਧਾਇਕ ਸੁਖਪਾਲ ਖਹਿਰਾ ਨੂੰ ਭੇਜਿਆ ਨੋਟਿਸ
ਤਖ਼ਤ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਇਸ ਸਬੰਧੀ ਇੱਕ ਪੱਤਰ ਵੀ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਲਿਖਿਆ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਡਾਕਟਰ ਗੁਰਵਿੰਦਰ ਸਿੰਧ ਸਮਰਾ ਵੱਲੋਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਦਿੱਤੀ ਜਾਣ ਵਾਲੀ ਭੇਟਾ ਤੋਂ ਸਬੰਧੀ ਮਾਮਲਾ ਚੁੱਕਿਆ ਜਾ ਰਿਹਾ ਹੈ ਜਿਸ ਵਿੱਚ ਜਥੇਦਾਰ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਗੌਹਰ ਦਾ ਵੀ ਨਾਂ ਜੁੜ ਰਿਹਾ ਹੈ। ਕਮੇਟੀ ਨੇ ਲਿਖਿਆ ਕਿ ਇਹਨਾਂ ਖ਼ਬਰਾਂ ਨੂੰ ਮੁੱਖ ਰੱਖਦੇ ਹੋਏ ਤਖ਼ਤ ਸਾਹਿਬ ਜੀ ਦੀ ਮਰਿਯਾਦਾ ਨੂੰ ਦੇਖਦੇ ਹੋਏ ਇਸ ਸਬੰਧੀ ਇੱਕ 5 ਮੈਂਬਰੀ ਕਮੇਟੀ ਦਾ ਗਠਨ ਕੀਤੇ ਗਿਆ ਹੈ ਜੋ ਕਿ ਮਾਮਲੇ ਦੀ ਜਾਂਚ ਕਰੇਗੀ।