ਨਵੀਂ ਦਿੱਲੀ:ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਐਤਵਾਰ ਨੂੰ ਛੱਤੀਸਗੜ ਵਿੱਚ ਨਕਸਲੀਆਂ ਦੇ ਹਮਲੇ ਵਿੱਚ ਆਪਣੀ ਜਾਨ ਗਵਾਉਣ ਵਾਲੇ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਛੱਤੀਸਗੜ੍ਹ ਅਤੇ ਝਾਰਖੰਡ ਵਿੱਚ ਵੱਧ ਰਹੀਆਂ ਨਕਸਲਵਾਦੀ ਸਰਗਰਮੀਆਂ ਚਿੰਤਾ ਦਾ ਵਿਸ਼ਾ ਹਨ।
ਛੱਤੀਸਗੜ੍ਹ, ਝਾਰਖੰਡ ਵਿੱਚ ਲਗਾਤਾਰ ਵੱਧ ਰਹੀਆਂ ਨਕਸਲੀ ਗਤੀਵਿਧੀਆਂ ਚਿੰਤਾ ਦਾ ਵਿਸ਼ਾ: ਜਾਵਡੇਕਰ - ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ
ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਛੱਤੀਸਗੜ ਵਿੱਚ ਨਕਸਲ ਹਮਲੇ ਵਿੱਚ ਸ਼ਹੀਦ ਹੋਏ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਛੱਤੀਸਗੜ੍ਹ ਅਤੇ ਝਾਰਖੰਡ ਵਿੱਚ ਵੱਧ ਰਹੀਆਂ ਨਕਸਲਵਾਦੀ ਸਰਗਰਮੀਆਂ ਚਿੰਤਾ ਦਾ ਵਿਸ਼ਾ ਹਨ।
ਉਹਨਾਂ ਨੇ ਟਵੀਟ ਕੀਤਾ "ਛੱਤੀਸਗੜ੍ਹ ਦੇ ਬੀਜਾਪੁਰ ਵਿੱਚ, ਮੈਂ ਆਪਣੇ ਬਹਾਦਰ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕਰਦਾ ਹਾਂ ਜਿਨ੍ਹਾਂ ਨੇ ਨਕਸਲੀਆਂ ਤੋਂ ਲੋਹਾ ਲੈਂਦੇ ਹੋਏ ਆਪਣੀ ਜਾਨ ਦੀ ਕੁਰਬਾਨੀ ਦਿੱਤੀ ਅਤੇ ਸਾਰੇ ਜ਼ਖਮੀਆਂ ਦੇ ਜਲਦੀ ਸਿਹਤਮੰਦ ਹੋਣ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ।
ਜਾਵਡੇਕਰ ਨੇ ਕਿਹਾ, “ਝਾਰਖੰਡ ਅਤੇ ਛੱਤੀਸਗੜ੍ਹ ਵਿੱਚ ਲਗਾਤਾਰ ਵੱਧ ਰਹੀ ਨਕਸਲੀ ਸਰਗਰਮੀਆਂ ਚਿੰਤਾ ਦਾ ਵਿਸ਼ਾ ਹੈ।” ਛੱਤੀਸਗੜ੍ਹ ਦੇ ਬੀਜਾਪੁਰ ਅਤੇ ਸੁਕਮਾ ਜ਼ਿਲ੍ਹਿਆਂ ਦੀ ਸਰਹੱਦ ਦੇ ਵਿਚਕਾਰ ਜੰਗਲ ਵਿੱਚ ਸ਼ਨੀਵਾਰ ਨੂੰ ਨਕਸਲੀਆਂ ਨਾਲ ਮੁਕਾਬਲੇ ਵਿੱਚ ਘੱਟੋ ਘੱਟ ਪੰਜ ਸੁਰੱਖਿਆ ਕਰਮਚਾਰੀ ਸ਼ਹੀਦ ਹੋਏ ਅਤੇ 30 ਹੋਰ ਜਖਮੀ ਹੋਏ।