ਪੰਜਾਬ

punjab

ETV Bharat / bharat

ਪੁੰਛ 'ਚ ਮੁਕਾਬਲੇ ਦੌਰਾਨ ਪੰਜਾਬ ਦੇ 3 ਜਵਾਨ ਹੋਏ ਸ਼ਹੀਦ - ਪੁੰਛ ਸੈਕਟਰ

ਜੰਮੂ-ਕਸ਼ਮੀਰ (Jammu and Kashmir ) ਦੇ ਪੁੰਛ ਸੈਕਟਰ (Poonch sector) ਵਿੱਚ ਸੋਮਵਾਰ ਨੂੰ ਅੱਤਵਾਦ ਵਿਰੋਧੀ ਮੁਹਿੰਮ ਦੌਰਾਨ ਹੋਏ ਮੁਕਾਬਲੇ ਵਿੱਚ ਭਾਰਤੀ ਫੌਜ (Indian Army) ਦੇ ਪੰਜ ਜਵਾਨ ਮਾਰੇ ਗਏ। ਮ੍ਰਿਤਕਾਂ ਵਿੱਚ ਚਾਰ ਜਵਾਨ ਅਤੇ ਇੱਕ ਜੂਨੀਅਰ ਕਮਿਸ਼ਨਡ ਅਫਸਰ ਸ਼ਾਮਲ ਹਨ ਅਤੇ 3 ਪੰਜਾਬ ਦੇ ਜਵਾਨ ਵੀ ਸ਼ਾਮਿਲ ਹਨ।

ਜੰਮੂ ਕਸ਼ਮੀਰਪੁੰਛ 'ਚ ਮੁਕਾਬਲੇ ਦੌਰਾਨ ਪੰਜਾਬ ਦੇ 3 ਜਵਾਨ ਹੋਏ ਸ਼ਹੀਦ
ਜੰਮੂ ਕਸ਼ਮੀਰਪੁੰਛ 'ਚ ਮੁਕਾਬਲੇ ਦੌਰਾਨ ਪੰਜਾਬ ਦੇ 3 ਜਵਾਨ ਹੋਏ ਸ਼ਹੀਦ

By

Published : Oct 11, 2021, 1:09 PM IST

Updated : Oct 11, 2021, 9:13 PM IST

ਜੰਮੂ-ਕਸ਼ਮੀਰ: ਜੰਮੂ-ਕਸ਼ਮੀਰ (Jammu and Kashmir ) ਦੇ ਪੁੰਛ ਸੈਕਟਰ (Poonch sector) ਵਿੱਚ ਸੋਮਵਾਰ ਨੂੰ ਅੱਤਵਾਦ ਵਿਰੋਧੀ ਮੁਹਿੰਮ ਦੌਰਾਨ ਹੋਏ ਮੁਕਾਬਲੇ ਵਿੱਚ ਭਾਰਤੀ ਫੌਜ (Indian Army) ਦੇ ਪੰਜ ਜਵਾਨ ਮਾਰੇ ਗਏ। ਮ੍ਰਿਤਕਾਂ ਵਿੱਚ ਚਾਰ ਜਵਾਨ ਅਤੇ ਇੱਕ ਜੂਨੀਅਰ ਕਮਿਸ਼ਨਡ ਅਫਸਰ ਸ਼ਾਮਲ ਹਨ।

ਸ਼ਹੀਦਾਂ ਵਿੱਚ 3 ਜਵਾਨ ਪੰਜਾਬ ਦੇ ਸ਼ਾਮਿਲ

ਅਧਿਕਾਰੀਆਂ ਨੇ ਦੱਸਿਆ ਕਿ ਸੋਮਵਾਰ ਨੂੰ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲੇ 'ਚ ਅੱਤਵਾਦ ਵਿਰੋਧੀ ਮੁਹਿੰਮ ਦੌਰਾਨ ਅੱਤਵਾਦੀਆਂ ਨਾਲ ਹੋਈ ਗੋਲੀਬਾਰੀ 'ਚ ਇਕ ਜੂਨੀਅਰ ਕਮਿਸ਼ਨਡ ਅਫ਼ਸਰ (ਜੇਸੀਓ) ਸਮੇਤ ਫੌਜ ਦੇ ਪੰਜ ਜਵਾਨ ਮਾਰੇ ਗਏ। ਜਿਨ੍ਹਾਂ ਵਿੱਚ ਨਾਇਬ ਕਪੂਰਥਲਾ ਪੰਜਾਬ ਦੇ ਸੂਬੇਦਾਰ ਜਸਵਿੰਦਰ ਸਿੰਘ, ਨਾਇਕ ਮਨਦੀਪ ਸਿੰਘ, ਵਾਸੀ ਸਿਰਹਾ, ਗੁਰਦਾਸਪੁਰ, ਸਿਪਾਹੀ ਗੱਜਣ ਸਿੰਘ ਝੱਜ ਰੋਪੜ, ਪੰਜਾਬ, ਸਿਪਾਹੀ ਸਾਰਜ ਸਿੰਘ ਸ਼ਾਹਜਹਾਂਪੁਰ, ਉੱਤਰ ਪ੍ਰਦੇਸ਼ ਅਤੇ ਸਿਪਾਹੀ ਵੈਸਾਖ ਐਚ, ਕੁਦਵੱਟਮ, ਕੇਰਲਾ ਦੇ ਵਾਸੀ ਸਨ।

ਖੁਫੀਆ ਜਾਣਕਾਰੀ ਮਿਲਣ ਤੋਂ ਬਾਅਦ ਸੁਰੰਕੋਟ ਦੇ ਡੀਕੇਜੀ ਦੇ ਨਜ਼ਦੀਕ ਇੱਕ ਪਿੰਡ ਵਿੱਚ ਸ਼ੁਰੂ ਕੀਤੀ ਕਾਰਵਾਈ

ਰੱਖਿਆ ਮੰਤਰਾਲੇ ਦੇ ਬੁਲਾਰੇ ਨੇ ਕਿਹਾ ਕਿ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਖੁਫੀਆ ਜਾਣਕਾਰੀ ਮਿਲਣ ਤੋਂ ਬਾਅਦ ਸੁਰੰਕੋਟ ਦੇ ਡੀਕੇਜੀ ਦੇ ਨਜ਼ਦੀਕ ਇੱਕ ਪਿੰਡ ਵਿੱਚ ਇਹ ਕਾਰਵਾਈ ਸ਼ੁਰੂ ਕੀਤੀ ਗਈ ਸੀ। ਉਨ੍ਹਾਂ ਨੇ ਦੱਸਿਆ ਕਿ ਅਤਿਵਾਦੀਆਂ ਨੇ ਖੋਜ ਪਾਰਟੀਆਂ 'ਤੇ ਭਾਰੀ ਗੋਲੀਬਾਰੀ ਹੋਈ। ਜਿਸ ਦੇ ਨਤੀਜੇ ਵਜੋਂ ਜੇਸੀਓ ਅਤੇ 4 ਹੋਰ ਫੌਜੀ ਨੌਜਵਾਨਾਂ ਨੂੰ ਗੰਭੀਰ ਸੱਟਾਂ ਲੱਗੀਆਂ। ਇਸ ਦੌਰਾਨ 5 ਸੈਨਿਕਾਂ ਨੇ ਦਮ ਤੋੜ ਦਿੱਤਾ।

ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ

ਜੰਮੂ-ਕਸ਼ਮੀਰ ਦੇ ਪੁੰਛ ਇਲਾਕੇ ਵਿੱਚ ਅੱਤਵਾਦੀ ਹਮਲਾ ਬਹੁਤ ਹੀ ਨਿੰਦਣਯੋਗ ਹੈ, ਜਿਸ ਵਿੱਚ ਸਾਡੇ ਬਹਾਦਰ ਨਾਇਬ ਸੂਬੇਦਾਰ ਜਸਵਿੰਦਰ ਸਿੰਘ, ਸਿਪਾਹੀ ਗੱਜਣ ਸਿੰਘ, ਐਨ ਕੇ ਮਨਦੀਪ ਸਿੰਘ, ਸਿਪਾਹੀ ਸਾਰਜ ਸਿੰਘ ਅਤੇ ਸਿਪਾਹੀ ਵੈਸਾਖ ਨੇ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ। ਮੈਂ ਦੁੱਖ ਦੀ ਇਸ ਘੜੀ ਵਿੱਚ ਦੁਖੀ ਪਰਿਵਾਰਾਂ ਦੇ ਪ੍ਰਤੀ ਹਮਦਰਦੀ ਪ੍ਰਗਟ ਕਰਦਾ ਹਾਂ।

ਕੈਪਟਨ ਅਮਰਿੰਦਰ ਸਿੰਘ ਨੇ ਸਾਂਝੀ ਕੀਤੀ ਪ੍ਰਤੀਕ੍ਰਿਆ

ਕੈਪਟਨ ਅਮਰਿੰਦਰ ਸਿੰਘ ਨੇ ਕੀਤੀ ਪ੍ਰਤੀਕ੍ਰਿਆ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਡੇ ਸਭ ਤੋਂ ਭੈੜੇ ਡਰ ਸੱਚ ਹੋ ਰਹੇ ਹਨ। ਪਾਕਿਸਤਾਨ ਸਮਰਥਿਤ ਤਾਲਿਬਾਨ ਦੇ ਅਫ਼ਗਾਨਿਸਤਾਨ ਉੱਤੇ ਕਬਜ਼ਾ ਕਰਨ ਦੇ ਨਾਲ, ਕਸ਼ਮੀਰ ਵਿੱਚ ਅੱਤਵਾਦ ਵਧਦਾ ਜਾ ਰਿਹਾ ਹੈ। ਘੱਟ ਗਿਣਤੀਆਂ ਨੂੰ ਚੋਣਵੇਂ ਟਾਰਗੇਟਿਡ ਢੰਗ ਨਾਲ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਹੁਣ ਸੁਰੰਕੋਟ ਸੈਕਟਰ ਵਿੱਚ ਕਾਰਵਾਈ ਵਿੱਚ ਪੰਜ ਸੈਨਿਕ ਮਾਰੇ ਗਏ ਹਨ। ਸਾਨੂੰ ਇਸ ਨਾਲ ਨਿਰਣਾਇਕ ਅਤੇ ਦ੍ਰਿੜਤਾ ਨਾਲ ਨਜਿੱਠਣ ਦੀ ਜ਼ਰੂਰਤ ਹੈ।

ਦਲਜੀਤ ਚੀਮਾ ਨੇ ਕੀਤਾ ਦੁੱਖ ਦਾ ਪ੍ਰਗਟਾਵਾ

ਸੀਨੀਅਰ ਅਕਾਲੀ ਆਗੂ ਨੇ ਕਿਹਾ ਕਿ ਰੋਪੜ ਦੇ ਪਿੰਡ ਪੱਚਰੰਡਾ ਤੋਂ ਫੌਜੀ ਜਵਾਨ ਸ. ਗੱਜਣ ਸਿੰਘ ਦੇਸ਼ ਦੀ ਖਾਤਿਰ J&K ਵਿੱਚ ਤਨ ਦੇਹੀ ਨਾਲ ਡਿਊਟੀ ਕਰਦਾ ਹੋਇਆ ਸ਼ਹਾਦਤ ਪ੍ਰਾਪਤ ਕਰ ਗਿਆ ਹੈ। ਮੈਂ ਪਰਿਵਾਰ ਦੇ ਇਸ ਦੁੱਖ ਵਿੱਚ ਸ਼ਾਮਲ ਹੁੰਦਾ ਹੋਇਆ ਅਰਦਾਸ ਕਰਦਾ ਹਾਂ ਕਿ ਵਾਹਿਗੁਰੂ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਵੇ।

4 ਅੱਤਵਾਦੀ ਸਰਹੱਦ ਪਾਰ ਕਰਕੇ ਪੁੰਛ ਵਿੱਚ ਪਹੁੰਚੇ

ਪ੍ਰਾਪਤ ਜਾਣਕਾਰੀ ਅਨੁਸਾਰ ਕਰੀਬ 4 ਅੱਤਵਾਦੀ ਸਰਹੱਦ ਪਾਰ ਕਰਕੇ ਪੁੰਛ ਪਹੁੰਚ ਗਏ ਸਨ ਅਤੇ ਉਸ ਤੋਂ ਬਾਅਦ ਕਸ਼ਮੀਰ ਘਾਟੀ ਲਈ ਰਵਾਨਾ ਹੋ ਗਏ ਸਨ। ਸੁਰੱਖਿਆ ਬਲਾਂ ਨੇ 4 ਅੱਤਵਾਦੀਆਂ ਨੂੰ ਮੁਗਲ ਰੋਡ ਨੇੜੇ ਡੇਰਾ ਕੀ ਗਲੀ ਇਲਾਕੇ ਵਿੱਚ ਘੇਰ ਲਿਆ, ਜਿਸ ਤੋਂ ਬਾਅਦ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਸ਼ੁਰੂ ਹੋ ਗਈ। ਇਸ ਗੋਲੀਬਾਰੀ 'ਚ ਇਹ 5 ਫੌਜੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਪਰ ਰਸਤੇ 'ਚ ਹੀ ਉਨ੍ਹਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਖ਼ਬਰ ਲਿਖੇ ਜਾਣ ਤੱਕ ਘਟਨਾ ਸਥਾਨ 'ਤੇ ਮੁਕਾਬਲਾ ਜਾਰੀ ਹੈ।

ਘਟਨਾ ਵਿੱਚ ਸ਼ਾਮਲ ਸਨ ਲਗਭਗ 4 ਅੱਤਵਾਦੀ

ਇਸ ਘਟਨਾ ਵਿੱਚ ਲਗਭਗ 4 ਅੱਤਵਾਦੀ ਸ਼ਾਮਲ ਸਨ। 2 ਦਿਨ ਪਹਿਲਾਂ, ਚਾਰ-ਚਾਰ ਦੇ ਦੋ ਸਮੂਹਾਂ ਵਿੱਚ ਇਹ ਲੋਕ ਘੁਸਪੈਠ ਕਰਕੇ ਭਾਰਤ ਦੀ ਸਰਹੱਦ 'ਤੇ ਪਹੁੰਚ ਗਏ ਸਨ। ਇਨ੍ਹਾਂ ਵਿੱਚੋਂ ਇੱਕ ਸਮੂਹ ਨੇ ਪਿਛਲੇ ਮਹੀਨੇ ਘੁਸਪੈਠ ਕੀਤੀ ਸੀ। ਜਿਸ ਵਿੱਚ ਥੰਨਮੰਡੀ ਖੇਤਰ ਵਿੱਚ 2 ਅੱਤਵਾਦੀ ਮਾਰੇ ਗਏ ਸਨ। ਜਦੋਂ ਕਿ 2 ਅੱਤਵਾਦੀ ਉਥੋਂ ਫਰਾਰ ਹੋ ਗਏ ਸਨ। ਇਨ੍ਹਾਂ ਚਾਰਾਂ ਅੱਤਵਾਦੀਆਂ ਦਾ ਇੱਕ ਸਮੂਹ ਸੋਮਵਾਰ ਨੂੰ ਪੁੰਛ ਅਤੇ ਰਾਜੌਰੀ ਦੇ ਵਿਚਕਾਰ ਪੈਂਦੇ ਡੇਰੇ ਦੀ ਗਲੀ ਨੂੰ ਪਾਰ ਕਰਦੇ ਹੋਏ ਬਾਫਲੀਆ ਪਹੁੰਚਿਆ ਸੀ।

ਅਪਰੇਸ਼ਨ ਮੇਨ ਰੋਡ ਤੋਂ ਲਗਭਗ 8 ਕਿਲੋਮੀਟਰ ਦੇ ਅੰਦਰ ਚੋਰਗਾਲੀ ਤੋਂ ਸ਼ੁਰੂ ਹੋਇਆ

ਸੁਰੱਖਿਆ ਬਲਾਂ ਨੂੰ ਐਤਵਾਰ ਰਾਤ ਨੂੰ ਹੀ ਖਬਰ ਮਿਲੀ ਸੀ, ਜਿਸ ਤੋਂ ਬਾਅਦ ਸਥਾਨਕ ਪੁਲਿਸ ਨੇ 16 ਆਰਆਰ (ਆਰਮੀ) ਨੂੰ ਸੂਚਿਤ ਕੀਤਾ ਅਤੇ ਇਲਾਕੇ ਨੂੰ ਸਾਰੇ ਪਾਸਿਆਂ ਤੋਂ ਘੇਰ ਲਿਆ ਗਿਆ, ਪਰ ਭਾਰੀ ਬਾਰਿਸ਼ ਅਤੇ ਸੰਘਣੀ ਧੁੰਦ ਦੇ ਵਿਚਕਾਰ ਅਪਰੇਸ਼ਨ ਮੇਨ ਰੋਡ ਤੋਂ ਲਗਭਗ 8 ਕਿਲੋਮੀਟਰ ਦੇ ਅੰਦਰ ਚੋਰਗਾਲੀ ਤੋਂ ਸ਼ੁਰੂ ਹੋਇਆ।

ਅੱਤਵਾਦੀਆਂ ਨੇ ਪਹਾੜੀ ਤੋਂ ਹੇਠਾਂ ਆ ਰਹੇ ਸੈਨਿਕਾਂ 'ਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਕੀਤੀਆਂ ਸ਼ੁਰੂ

ਤਲਾਸ਼ੀ ਮੁਹਿੰਮ ਸਾਰੀ ਰਾਤ ਜਾਰੀ ਰਹੀ ਅਤੇ ਸਵੇਰੇ 10 ਤੋਂ 11 ਵਜੇ ਦੇ ਵਿਚਕਾਰ ਅੱਤਵਾਦੀਆਂ ਨੇ ਪਹਾੜੀ ਤੋਂ ਹੇਠਾਂ ਆ ਰਹੇ ਸੈਨਿਕਾਂ 'ਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਿਸ ਵਿੱਚ ਪੰਜ ਫੌਜੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਫ਼ੌਜ ਨੇ ਵੀ ਜਵਾਬੀ ਕਾਰਵਾਈ ਕੀਤੀ ਅਤੇ ਦੋਵਾਂ ਪਾਸਿਆਂ ਤੋਂ ਭਾਰੀ ਗੋਲਾਬਾਰੀ ਹੋਈ। ਫਿਲਹਾਲ ਗੋਲੀਬਾਰੀ ਰੁਕ ਗਈ ਹੈ ਅਤੇ ਫੌਜ ਵੱਲੋਂ ਸਰਚ ਆਪਰੇਸ਼ਨ ਜਾਰੀ ਹੈ। ਬਾਅਦ ਵਿੱਚ ਜ਼ਖ਼ਮੀ ਜਵਾਨਾਂ ਨੂੰ ਇਲਾਜ ਲਈ ਨਜ਼ਦੀਕੀ ਫ਼ੌਜੀ ਹਸਪਤਾਲ ਵਿੱਚ ਲਿਆਂਦਾ ਗਿਆ ਜਿੱਥੇ ਉਨ੍ਹਾਂ ਨੇ ਆਖ਼ਰੀ ਸਾਹ ਲਏ।

ਸੁਰੱਖਿਆ ਬਲਾਂ ਨੇ ਮਾਰ ਮੁਕਾਏ 2 ਅੱਤਵਾਦੀ

ਇਸ ਤੋਂ ਪਹਿਲਾਂ ਜੰਮੂ-ਕਸ਼ਮੀਰ ਦੇ ਅਨੰਤਨਾਗ ਅਤੇ ਬਾਂਦੀਪੋਰਾ ਵਿੱਚ ਹੋਏ ਮੁਕਾਬਲੇ ਵਿੱਚ ਸੁਰੱਖਿਆ ਬਲਾਂ ਨੇ 2 ਅੱਤਵਾਦੀਆਂ ਨੂੰ ਮਾਰ ਦਿੱਤਾ ਸੀ। ਸੁਰੱਖਿਆ ਬਲਾਂ ਨੂੰ ਐਤਵਾਰ ਦੇਰ ਰਾਤ ਅਨੰਤਨਾਗ ਦੇ ਖਾਹਾਗੁੰਡ ਇਲਾਕੇ ਵਿੱਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ। ਤਲਾਸ਼ੀ ਮੁਹਿੰਮ ਦੌਰਾਨ ਹੋਈ ਗੋਲੀਬਾਰੀ ਵਿੱਚ ਇੱਕ ਅੱਤਵਾਦੀ ਮਾਰਿਆ ਗਿਆ ਹੈ। ਇਸ ਮੁਕਾਬਲੇ ਵਿੱਚ ਜੰਮੂ -ਕਸ਼ਮੀਰ ਪੁਲਿਸ ਦਾ ਇੱਕ ਜਵਾਨ ਵੀ ਜ਼ਖਮੀ ਹੋਇਆ ਹੈ।

ਇਲਾਕੇ ਵਿੱਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ 'ਤੇ ਕੀਤੀ ਗਈ ਸੀ ਕਾਰਵਾਈ

ਦੂਜਾ ਮੁਕਾਬਲਾ ਬਾਂਦੀਪੋਰਾ ਦੇ ਹਾਜਿਨ ਇਲਾਕੇ ਦੇ ਗੁੰਡ ਜਹਾਂਗੀਰ ਵਿੱਚ ਹੋਇਆ। ਜੰਮੂ-ਕਸ਼ਮੀਰ ਪੁਲਿਸ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਇਲਾਕੇ ਵਿੱਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ 'ਤੇ ਕੀਤੀ ਗਈ ਕਾਰਵਾਈ ਦੌਰਾਨ ਇਹ ਮੁਕਾਬਲਾ ਹੋਇਆ ਸੀ। ਇਸ ਵਿੱਚ ਇੱਕ ਅੱਤਵਾਦੀ ਵੀ ਮਾਰਿਆ ਗਿਆ ਹੈ, ਜਿਸਦੀ ਪਛਾਣ ਇਮਤਿਆਜ਼ ਅਹਿਮਦ ਡਾਰ ਵਜੋਂ ਹੋਈ ਹੈ। ਉਹ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਸੀ।

ਇਹ ਵੀ ਪੜ੍ਹੋ :ਭਾਰਤ ਚੀਨ ਵਿਚਾਲੇ 13ਵੇਂ ਦੌਰ ਦੀ ਲੱਦਾਖ ਗੱਲਬਾਤ ਬੇਸਿੱਟਾ, ਸਰਦੀਆਂ ’ਚ ਫੌਜ ਦੀ ਤੈਨਾਤੀ ’ਤੇ ਰਹਿਣਗੀਆਂ ਨਜ਼ਰਾਂ

Last Updated : Oct 11, 2021, 9:13 PM IST

ABOUT THE AUTHOR

...view details