ਦੇਹਰਾਦੂਨ:ਜੋਸ਼ੀਮਠ ਵਿੱਚ ਜ਼ਮੀਨ ਧਮਣ ਦਾ ਮਾਮਲਾ ਗੰਭੀਰ ਹੁੰਦਾ ਜਾ ਰਿਹਾ ਹੈ। ਇਸਦੇ ਨਾਲ ਹੀ ਸਥਾਨਕ ਲੋਕਾਂ ਦੀਆਂ ਵੀ ਪਰੇਸ਼ਾਨੀਆਂ ਵਧ ਰਹੀਆਂ ਹਨ। ਉੱਥੇ ਹੀ ਉੱਤਰਾਖੰਡ ਸਰਕਾਰ ਜਮੀਨ ਧਸਣ ਨੂੰ ਲੈ ਕੇ ਗੰਭੀਰ ਦਿਸ ਰਹੀ ਹੈ। ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਕਿਹਾ ਹੈ ਕਿ ਜੋਸ਼ੀਮਠ ਜ਼ਮੀਨ ਧਸਣ ਨੂੰ ਲੈ ਕੇ ਪ੍ਰਧਾਨ ਨਰਿੰਦਰ ਮੋਦੀ ਨੇ ਫੋਨ 'ਤੇ (Joshimath subsidence Administration has made arrangements for families) ਵਿਸਥਾਰ ਨਾਲ ਜਾਣਕਾਰੀ ਲਈ ਹੈ ਅਤੇ ਪੁੱਛਿਆ ਹੈ ਕਿ ਕਿੰਨੇ ਲੋਕ ਪ੍ਰਭਾਵਿਤ ਹੋਏ ਹਨ। ਇਸਦੇ ਨਾਲ ਹੀ ਨੁਕਸਾਨ ਦੀ ਵੀ ਜਾਣਕਾਰੀ ਲਈ ਹੈ। ਉਨ੍ਹਾਂ ਕਿਹਾ ਕਿ ਪੀਐੱਮ ਨੇ ਸ਼ੀਮਠ ਨੂੰ ਬਚਾਉਣ ਲਈ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ ਹੈ।
ਪੀਐੱਮ ਨੇ ਧਾਮੀ ਨਾਲ ਕੀਤੀ ਗੱਲਬਾਤ:ਉਨ੍ਹਾਂ ਇਹ ਵੀ ਕਿਹਾ ਕਿ ਪ੍ਰਧਾਨ ਮੰਤਰੀ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੇ ਹਨ। ਪੀਐਮ (PM Modi called the CM about Joshimath) ਮੋਦੀ ਨੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨਾਲ ਇਸ ਬਾਰੇ ਲੰਬੀ ਗੱਲਬਾਤ ਕੀਤੀ ਹੈ। ਉਨ੍ਹਾਂ ਨੇ ਇਹ ਸਾਰਾ ਮਾਮਲਾ ਧਾਮੀ ਤੋਂ ਜਾਨਣ ਲਈ ਪੂਰੇ 10 ਮਿੰਟ ਤੱਕ ਜੋਸ਼ੀਮਠ ਦੇ ਹਾਲਾਤਾਂ 'ਤੇ ਚਰਚਾ ਕੀਤੀ ਹੈ। ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਪ੍ਰਧਾਨ ਨਰਿੰਦਰ ਮੋਦੀ ਨੂੰ ਫ਼ੋਨ 'ਤੇ ਹੀ ਜੋਸ਼ੀਮਠ ਦੇ ਹਾਲ ਬਾਰੇ ਸਾਰੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੋਸ਼ੀਮਠ ਦੇ ਸਾਰੇ ਪੱਖਾਂ ਉੱਤੇ ਵਿਚਾਰ ਚਰਚਾ ਕੀਤੀ ਗਈ ਹੈ।