ਨਵੀਂ ਦਿੱਲੀ: ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਪੱਤਰਕਾਰ ਅਤੇ ਤੱਥਾਂ ਦੀ ਜਾਂਚ ਕਰਨ ਵਾਲੀ ਵੈੱਬਸਾਈਟ Alt ਨਿਊਜ਼ ਦੇ ਸੰਸਥਾਪਕ ਮੁਹੰਮਦ ਜ਼ੁਬੈਰ ਨੂੰ ਇੱਕ ਦਿਨ ਦੀ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ ਹੈ। ਮੁਹੰਮਦ ਜ਼ੁਬੈਰ 'ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਹੈ।
ਪੁਲਿਸ ਮੁਤਾਬਕ ਜ਼ੁਬੈਰ ਨੂੰ 27 ਜੂਨ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਸੀ। ਜਿਸ ਤੋਂ ਬਾਅਦ ਦਿੱਲੀ ਪੁਲਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ। ਪੁੱਛਗਿੱਛ ਤੋਂ ਬਾਅਦ ਜ਼ੁਬੈਰ ਨੂੰ 27 ਜੂਨ ਦੀ ਸ਼ਾਮ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਰਾਤ ਨੂੰ ਹੀ ਡਿਊਟੀ ਮੈਜਿਸਟਰੇਟ ਬੁਰਾੜੀ ਸਥਿਤ ਰਿਹਾਇਸ਼ 'ਤੇ ਪੇਸ਼ ਕੀਤਾ ਗਿਆ।