ਪੰਜਾਬ

punjab

ETV Bharat / bharat

ਮਨੀਸ਼ ਸਿਸੇੋਦੀਆ ਅਤੇ ਸੰਜੇ ਸਿੰਘ ਨੂੰ ਰਾਹਤ ਨਹੀਂ, 20 ਜਨਵਰੀ ਤੱਕ ਵਧੀ ਨਿਆਂਇਕ ਹਿਰਾਸਤ - ਮਨੀਸ਼ ਸਿਸੇੋਦੀਆ

Delhi Excise Policy Case: ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਅਤੇ ਮਨੀਸ਼ ਸਿਸੋਦੀਆ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਮ ਨਹੀਂ ਲੈ ਰਹੀਆਂ ਹਨ। ਸ਼ਰਾਬ ਘੁਟਾਲੇ ਦੇ ਮਨੀ ਲਾਂਡਰਿੰਗ ਮਾਮਲੇ 'ਚ ਬੁੱਧਵਾਰ ਨੂੰ ਰੌਸ ਐਵੇਨਿਊ ਅਦਾਲਤ ਨੇ ਉਨ੍ਹਾਂ ਦੀ ਨਿਆਂਇਕ ਹਿਰਾਸਤ 20 ਜਨਵਰੀ ਤੱਕ ਵਧਾ ਦਿੱਤੀ।

JUDICIAL CUSTODY OF SANJAY SINGH AND MANISH SISODIA
ਮਨੀਸ਼ ਸਿਸੇੋਦੀਆ ਅਤੇ ਸੰਜੇ ਸਿੰਘ ਨੂੰ ਰਾਹਤ ਨਹੀਂ

By ETV Bharat Punjabi Team

Published : Jan 10, 2024, 4:33 PM IST

ਨਵੀਂ ਦਿੱਲੀ: ਰਾਜਧਾਨੀ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਸ਼ਰਾਬ ਘੁਟਾਲੇ ਦੇ ਮੁਲਜ਼ਮ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਦੀ ਨਿਆਂਇਕ ਹਿਰਾਸਤ 20 ਜਨਵਰੀ ਤੱਕ ਵਧਾ ਦਿੱਤੀ ਹੈ। ਹਾਲਾਂਕਿ ਅਦਾਲਤ ਨੇ ਬੁੱਧਵਾਰ ਨੂੰ ਇਸੇ ਮਾਮਲੇ ਦੇ ਮੁਲਜ਼ਮ ਸਰਵੇਸ਼ ਮਿਸ਼ਰਾ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਨਾਲ ਹੀ ਅਦਾਲਤ ਨੇ ਸਰਵੇਸ਼ ਮਿਸ਼ਰਾ ਨੂੰ ਨਿਯਮਤ ਜ਼ਮਾਨਤ ਲੈਣ ਲਈ ਕਿਹਾ ਹੈ।


ਸਰਵੇਸ਼ ਮਿਸ਼ਰਾ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਉਸ ਦੇ ਪਿਤਾ ਦਾ ਬੋਨ ਮੈਰੋ ਟਰਾਂਸਪਲਾਂਟ ਕਰਵਾਉਣਾ ਸੀ। ਇਸ ਦੇ ਲਈ ਉਹ ਗੁਰੂਗ੍ਰਾਮ ਦੇ ਹਸਪਤਾਲ ਵਿੱਚ ਭਰਤੀ ਹੈ। ਪਿਤਾ ਦੀ ਬੀਮਾਰੀ ਕਾਰਨ ਉਹ ਅਦਾਲਤ ਦੇ ਸੰਮਨਾਂ 'ਤੇ ਪੇਸ਼ ਨਹੀਂ ਹੋ ਸਕੇ ਹਨ।

ਸੰਜੇ ਸਿੰਘ ਨੇ ਦਿੱਲੀ ਹਾਈ ਕੋਰਟ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ। ਇਸ ਤੋਂ ਪਹਿਲਾਂ ਰਾਉਸ ਐਵੇਨਿਊ ਕੋਰਟ ਨੇ 22 ਦਸੰਬਰ 2023 ਨੂੰ ਸਿੰਘ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ। ਅਦਾਲਤ ਨੇ ਕਿਹਾ ਸੀ ਕਿ ਪਹਿਲੀ ਨਜ਼ਰੇ ਸੰਜੇ ਸਿੰਘ ਮਨੀ ਲਾਂਡਰਿੰਗ ਮਾਮਲੇ 'ਚ ਸਿੱਧੇ ਜਾਂ ਅਸਿੱਧੇ ਤੌਰ 'ਤੇ ਸ਼ਾਮਲ ਹੋ ਸਕਦੇ ਹਨ। ਅਦਾਲਤ ਨੇ ਇਹ ਵੀ ਕਿਹਾ ਸੀ ਕਿ ਰਿਕਾਰਡ 'ਤੇ ਰੱਖੇ ਗਏ ਤੱਥ ਅਦਾਲਤ ਨੂੰ ਇਹ ਮੰਨਣ ਲਈ ਕਾਫੀ ਹਨ ਕਿ ਸੰਜੇ ਸਿੰਘ ਮਨੀ ਲਾਂਡਰਿੰਗ ਦਾ ਮੁਲਜ਼ਮ ਹੈ।

ਅਦਾਲਤ ਨੇ ਕਿਹਾ ਸੀ ਕਿ ਸਰਕਾਰੀ ਗਵਾਹ ਬਣੇ ਦਿਨੇਸ਼ ਅਰੋੜਾ ਨੇ ਆਪਣੇ ਸਾਬਕਾ ਪੀਏ ਸਰਵੇਸ਼ ਮਿਸ਼ਰਾ ਰਾਹੀਂ ਸੰਜੇ ਨੂੰ 2 ਕਰੋੜ ਰੁਪਏ ਭੇਜੇ ਸਨ। ਦਿਨੇਸ਼ ਅਰੋੜਾ ਨੇ 14 ਅਗਸਤ ਨੂੰ ਆਪਣੇ ਬਿਆਨ ਵਿੱਚ ਇਸ ਗੱਲ ਨੂੰ ਸਵੀਕਾਰ ਕੀਤਾ ਸੀ। ਅਰੋੜਾ ਨੇ ਆਪਣੇ ਬਿਆਨ ਵਿੱਚ ਪੈਸੇ ਦੇਣ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਸੀ। ਇਸ ਤੋਂ ਇਲਾਵਾ ਗਵਾਹ ਅਲਫਾ (ਉਪਨਾਮ) ਨੇ ਵੀ ਅਰੋੜਾ ਦੇ ਬਿਆਨ ਦੀ ਪੁਸ਼ਟੀ ਕੀਤੀ ਹੈ।

ਦੱਸ ਦੇਈਏ ਕਿ ਈਡੀ ਨੇ 4 ਅਕਤੂਬਰ ਨੂੰ ਸੰਜੇ ਸਿੰਘ ਨੂੰ ਉਨ੍ਹਾਂ ਦੀ ਸਰਕਾਰੀ ਰਿਹਾਇਸ਼ 'ਤੇ ਪੁੱਛਗਿੱਛ ਤੋਂ ਬਾਅਦ ਗ੍ਰਿਫਤਾਰ ਕੀਤਾ ਸੀ। ਈਡੀ ਨੇ 9 ਮਾਰਚ 2023 ਨੂੰ ਇਸ ਮਾਮਲੇ ਵਿੱਚ ਪੁੱਛਗਿੱਛ ਤੋਂ ਬਾਅਦ ਮਨੀਸ਼ ਸਿਸੋਦੀਆ ਨੂੰ ਤਿਹਾੜ ਜੇਲ੍ਹ ਤੋਂ ਗ੍ਰਿਫ਼ਤਾਰ ਕੀਤਾ ਸੀ। ਸਿਸੋਦੀਆ ਨੂੰ ਇਸ ਤੋਂ ਪਹਿਲਾਂ ਸੀਬੀਆਈ ਨੇ 26 ਫਰਵਰੀ 2023 ਨੂੰ ਗ੍ਰਿਫਤਾਰ ਕੀਤਾ ਸੀ।

ABOUT THE AUTHOR

...view details