ਨਵੀਂ ਦਿੱਲੀ: ਕਰਨਾਟਕ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਸ਼ਨੀਵਾਰ ਨੂੰ 43 ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕੀਤੀ। ਪਾਰਟੀ ਵੱਲੋਂ ਜਾਰੀ ਸੂਚੀ ਅਨੁਸਾਰ ਕੋਥੁਰਜੀ ਮੰਜੂਨਾਥ ਕੋਲਾਰ ਵਿਧਾਨ ਸਭਾ ਹਲਕੇ ਤੋਂ ਇਸ ਦੇ ਉਮੀਦਵਾਰ ਹੋਣਗੇ। ਵਰਣਨਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਸਿੱਧਰਮਈਆ ਨੇ ਇਸ ਵਿਧਾਨ ਸਭਾ ਚੋਣ ਵਿਚ ਵਰੁਣ ਦੇ ਨਾਲ ਇਸ ਹਲਕੇ ਤੋਂ ਚੋਣ ਲੜਨ ਦੀ ਇੱਛਾ ਪ੍ਰਗਟਾਈ ਹੈ। ਉਨ੍ਹਾਂ ਦਾ ਨਾਂ ਵਰੁਣਾ ਵਿਧਾਨ ਸਭਾ ਹਲਕੇ ਤੋਂ ਐਲਾਨਿਆ ਗਿਆ ਹੈ।
ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਛੱਡ ਕੇ ਸ਼ੁੱਕਰਵਾਰ ਨੂੰ ਕਾਂਗਰਸ 'ਚ ਸ਼ਾਮਲ ਹੋਏ ਸਾਬਕਾ ਉਪ ਮੁੱਖ ਮੰਤਰੀ ਲਕਸ਼ਮਣ ਸਾਵਦੀ ਨੂੰ ਅਠਾਣੀ ਵਿਧਾਨ ਸਭਾ ਹਲਕੇ ਤੋਂ ਟਿਕਟ ਦਿੱਤੀ ਗਈ ਹੈ। ਕਾਂਗਰਸ ਦੀ 6 ਅਪ੍ਰੈਲ ਨੂੰ ਜਾਰੀ ਕੀਤੀ ਗਈ ਦੂਜੀ ਸੂਚੀ 'ਚ 41 ਉਮੀਦਵਾਰਾਂ ਨੂੰ ਸ਼ਾਮਲ ਕੀਤਾ ਗਿਆ ਸੀ ਅਤੇ ਇਕ ਉਮੀਦਵਾਰ ਸਰਵੋਦਿਆ ਕਰਨਾਟਕ ਪਾਰਟੀ ਦਾ ਸੀ। ਸਰਵੋਦਿਆ ਕਰਨਾਟਕ ਪਾਰਟੀ ਦੇ ਦਰਸ਼ਨ ਪੁਤੰਨਈਆ ਨੂੰ ਮੇਲੁਕੋਟ ਵਿਧਾਨ ਸਭਾ ਸੀਟ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਕਾਂਗਰਸ ਨੇ ਕਰਨਾਟਕ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ 25 ਮਾਰਚ ਨੂੰ 124 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਸੀ। ਸਾਬਕਾ ਮੁੱਖ ਮੰਤਰੀ ਸਿੱਧਰਮਈਆ ਨੂੰ ਵਰੁਣਾ ਸੀਟ ਤੋਂ ਉਮੀਦਵਾਰ ਬਣਾਇਆ ਗਿਆ ਹੈ।