ਬੈਂਗਲੁਰੂ: ਕਰਨਾਟਕ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੂੰ ਭਾਰੀ ਬਹੁਮਤ ਮਿਲਿਆ ਹੈ। ਇਸ ਚੋਣ ਜਿੱਤ ਤੋਂ ਬਾਅਦ ਪਾਰਟੀ ਹੁਣ ਅੱਗੇ ਦਾ ਰਸਤਾ ਤੈਅ ਕਰੇਗੀ। ਇਸ ਸਬੰਧ ਵਿੱਚ ਅੱਜ ਸ਼ਾਮ ਕਾਂਗਰਸ ਵਿਧਾਇਕ ਦਲ ਦੀ ਪਹਿਲੀ ਮੀਟਿੰਗ ਕਰਨ ਦੀ ਚਰਚਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਮੀਟਿੰਗ 'ਚ ਮੁੱਖ ਮੰਤਰੀ ਦੇ ਨਾਂ 'ਤੇ ਮੋਹਰ ਲਗਾਈ ਜਾਵੇਗੀ। ਇਸ ਦੇ ਨਾਲ ਹੀ ਸਰਕਾਰ ਬਣਾਉਣ 'ਤੇ ਵੀ ਚਰਚਾ ਹੋਵੇਗੀ। ਵਿਧਾਇਕ ਦਲ ਦੀ ਬੈਠਕ 'ਚ ਚੁਣੇ ਗਏ ਨਵੇਂ ਮੁੱਖ ਮੰਤਰੀ ਭਲਕੇ ਕਰਨਾਟਕ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਕਦੇ ਹਨ।
ਸਰਬਸੰਮਤੀ ਨਾਲ ਲੱਗੇਗੀ ਮੁੱਖ ਮੰਤਰੀ ਦੇ ਨਾਂ ’ਤੇ ਮੋਹਰ :ਜਾਣਕਾਰੀ ਮੁਤਾਬਕ ਅੱਜ ਸ਼ਾਮ ਬੈਂਗਲੁਰੂ ਦੇ ਇਕ ਹੋਟਲ 'ਚ ਕਾਂਗਰਸ ਵਿਧਾਇਕ ਦਲ ਦੀ ਬੈਠਕ ਬੁਲਾਈ ਗਈ ਹੈ। ਇਸ ਮੀਟਿੰਗ ਵਿੱਚ ਸਰਬਸੰਮਤੀ ਨਾਲ ਮੁੱਖ ਮੰਤਰੀ ਦੇ ਨਾਂ ’ਤੇ ਮੋਹਰ ਲਗਾਈ ਜਾਵੇਗੀ। ਮੁੱਖ ਮੰਤਰੀ ਦੇ ਅਹੁਦੇ ਲਈ ਦੋ ਦਾਅਵੇਦਾਰ ਦੱਸੇ ਜਾ ਰਹੇ ਹਨ। ਇਨ੍ਹਾਂ ਵਿੱਚੋਂ ਇੱਕ ਸੂਬਾ ਪ੍ਰਧਾਨ ਡੀਕੇ ਸ਼ਿਵਕੁਮਾਰ ਹਨ ਅਤੇ ਦੂਜੇ ਦਾਅਵੇਦਾਰ ਸਾਬਕਾ ਮੁੱਖ ਮੰਤਰੀ ਸਿੱਧਰਮਈਆ ਹਨ। ਇਨ੍ਹਾਂ ਦੋਵਾਂ ਆਗੂਆਂ ਨੇ ਖੁੱਲ੍ਹ ਕੇ ਦਾਅਵਾ ਪੇਸ਼ ਨਹੀਂ ਕੀਤਾ ਹੈ ਪਰ ਚਰਚਾ ਹੈ ਕਿ ਦੋਵੇਂ ਹੀ ਮੁੱਖ ਮੰਤਰੀ ਬਣਨਾ ਚਾਹੁੰਦੇ ਹਨ। ਸਿੱਧਰਮਈਆ ਨੂੰ ਮਾਸ ਲੀਡਰ ਵਜੋਂ ਜਾਣਿਆ ਜਾਂਦਾ ਹੈ।
- Bommai Resignation To Governor: ਕਰਨਾਟਕਾ ਦੇ ਮੁੱਖ ਮੰਤਰੀ ਬਸਵਰਾਜ ਬੋਮਈ ਨੇ ਰਾਜਪਾਲ ਨੂੰ ਸੌਂਪਿਆ ਅਸਤੀਫਾ
- Delhi Medical Council: ਜਾਂਚ ਕੀਤੇ ਬਿਨਾਂ ਮੈਡੀਕਲ ਸਰਟੀਫਿਕੇਟ ਦੇਣ ਵਾਲੇ ਡਾਕਟਰਾਂ ਖਿਲਾਫ ਹੋਵੇਗੀ ਕਾਰਵਾਈ, DMC ਦਾ ਫੈਸਲਾ
- MH Violent clash: ਅਕੋਲਾ 'ਚ ਦੋ ਗੁੱਟਾਂ ਵਿਚਾਲੇ ਝੜਪ, ਇੱਕ ਦੀ ਮੌਤ, ਸ਼ਹਿਰ ਦੇ ਕਈ ਹਿੱਸਿਆਂ 'ਚ ਧਾਰਾ 144 ਲਾਗੂ