ਹੁਬਲੀ (ਕਰਨਾਟਕ) : ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੇ ਸ਼ਨੀਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) 'ਤੇ ਤਿੱਖਾ ਹਮਲਾ ਕਰਦੇ ਹੋਏ ਕਿਹਾ ਕਿ 10 ਮਈ ਨੂੰ ਜਨਤਾ ਸੂਬੇ ਨੂੰ ਲੁੱਟਣ ਵਾਲਿਆਂ ਨੂੰ ਜਵਾਬ ਦੇਵੇਗੀ। ਇੱਥੇ ਇੱਕ ਚੋਣ ਮੀਟਿੰਗ ਵਿੱਚ ਭਾਜਪਾ ਪ੍ਰਧਾਨ ਜੇਪੀ ਨੱਡਾ ਦੇ ਬਿਆਨ ਦਾ ਅਸਿੱਧੇ ਤੌਰ ’ਤੇ ਹਵਾਲਾ ਦਿੰਦਿਆਂ ਉਨ੍ਹਾਂ ਇਹ ਵੀ ਕਿਹਾ ਕਿ ਕਰਨਾਟਕ ਨੂੰ ਕਿਸੇ ਆਗੂ ਦੇ ਆਸ਼ੀਰਵਾਦ ਦੀ ਲੋੜ ਨਹੀਂ ਹੈ ਕਿਉਂਕਿ ਸੂਬੇ ਦੇ ਲੋਕ ਉਨ੍ਹਾਂ ਦੀ ਮਿਹਨਤ ’ਤੇ ਭਰੋਸਾ ਕਰਦੇ ਹਨ।
ਕਾਂਗਰਸ ਸੰਸਦੀ ਦਲ ਦੇ ਮੁਖੀ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਭਾਜਪਾ ਦੀ 'ਅੰਧੇਰਾਨਗਰੀ' ਵਿਰੁੱਧ ਆਵਾਜ਼ ਉਠਾਉਣੀ ਸਾਰਿਆਂ ਦੀ ਜ਼ਿੰਮੇਵਾਰੀ ਹੈ। ਸੋਨੀਆ ਗਾਂਧੀ ਨੇ ਦੋਸ਼ ਲਾਇਆ, 'ਡਾਕਾ ਸੱਤਾ 'ਚ ਬੈਠੇ ਲੋਕਾਂ ਦਾ ਕਾਰੋਬਾਰ ਬਣ ਗਿਆ ਹੈ। ਇਨ੍ਹਾਂ (ਭਾਜਪਾ) ਨੇ ਡਾਕਾ ਮਾਰ ਕੇ ਸੱਤਾ ਹਥਿਆ ਲਈ ਹੈ। ਇਸ ਤੋਂ ਬਾਅਦ ਉਨ੍ਹਾਂ ਦੀ 40 ਫੀਸਦੀ ਸਰਕਾਰ ਨੇ ਜਨਤਾ ਨੂੰ ਲੁੱਟਣਾ ਸ਼ੁਰੂ ਕਰ ਦਿੱਤਾ ਹੈ। 'ਭਾਰਤ ਜੋੜੋ ਯਾਤਰਾ' ਦਾ ਜ਼ਿਕਰ ਕਰਦਿਆਂ ਉਨ੍ਹਾਂ ਦਾਅਵਾ ਕੀਤਾ, 'ਇਸ ਯਾਤਰਾ ਨੇ ਭਾਜਪਾ ਨੂੰ ਇੰਨਾ ਘਬਰਾ ਦਿੱਤਾ ਕਿ ਇਸ ਨੇ ਹਰ ਤਰ੍ਹਾਂ ਦੇ ਜਬਰ ਦਾ ਸਹਾਰਾ ਲਿਆ ਹੈ। ਉਨ੍ਹਾਂ ਦੇ ਆਗੂ ਕਿਸੇ ਸਵਾਲ ਜਾਂ ਚਿੱਠੀ ਦਾ ਜਵਾਬ ਨਹੀਂ ਦਿੰਦੇ। ਉਹ ਸੰਵਿਧਾਨਕ ਸੰਸਥਾਵਾਂ ਨੂੰ ਆਪਣੀ ਜੇਬ ਵਿੱਚ ਸਮਝਦੇ ਹਨ।
- Paramjit Singh Panjwad: ਪਰਮਜੀਤ ਸਿੰਘ ਪੰਜਵੜ ਬੈਂਕ ਮੁਲਾਜ਼ਮ ਤੋਂ ਕਿਵੇਂ ਬਣਿਆ ਮੋਸਟ ਵਾਂਟਡ ਅੱਤਵਾਦੀ?
- ਜਲੰਧਰ ਜਿਮਨੀ ਚੋਣ 'ਤੇ ਕੀ ਪਵੇਗਾ ਸਿੱਧੂ ਮੂਸੇਵਾਲਾ ਦੇ ਕਤਲ ਦਾ ਅਸਰ ? ਕਿਧਰੇ ਜਲੰਧਰ 'ਚ ਨਾ ਹੋ ਜਾਵੇ ਸੰਗਰੂਰ ਵਾਲੀ ! ਖਾਸ ਰਿਪੋਰਟ
- ‘ਲੀਗਲ ਏਡ’ ਸਕੀਮ ਸਵਾਲਾਂ ਦੇ ਘੇਰੇ ’ਚ, ਵਕੀਲਾਂ ਨੇ ਡਿਫੈਂਸ ਕੌਸਲ ’ਤੇ ਚੁੱਕੇ ਸਵਾਲ, ਚੀਫ਼ ਜਸਟਿਸ ਤੱਕ ਪਹੁੰਚਣ ਦੀ ਚਿਤਾਵਨੀ!