ਕਰਨਾਟਕ: ਕਰਨਾਟਕ ਦੇ ਬਾਂਦੀਪੁਰ ਟਾਈਗਰ ਰਿਜ਼ਰਵ ਵਿੱਚ ਐਤਵਾਰ ਤੜਕੇ ਜੰਗਲਾਤ ਵਿਭਾਗ ਦੇ ਕਰਮਚਾਰੀਆਂ ਅਤੇ ਇੱਕ ਗਿਰੋਹ ਦਰਮਿਆਨ ਹੋਈ ਗੋਲੀਬਾਰੀ ਦੌਰਾਨ ਇੱਕ ਸ਼ੱਕੀ ਸ਼ਿਕਾਰੀ ਦੀ ਮੌਤ ਹੋ ਗਈ। ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਹੈ। ਅਧਿਕਾਰੀਆਂ ਮੁਤਾਬਕ ਮੌਕੇ ਤੋਂ ਇੱਕ ਬੰਦੂਕ ਅਤੇ ਸਾਂਭਰ ਹਿਰਨ ਦੇ ਕੱਟੇ ਹੋਏ ਹਿੱਸੇ ਬਰਾਮਦ ਕੀਤੇ ਗਏ ਹਨ ਅਤੇ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਘਟਨਾ ਟਾਈਗਰ ਰਿਜ਼ਰਵ ਦੇ ਮਦੂਰ ਰੇਂਜ ਵਿੱਚ ਵਾਪਰੀ।
Karnataka: ਬਾਂਦੀਪੁਰ ਚ ਜੰਗਲਾਤ ਵਿਭਾਗ ਦੇ ਕਰਮਚਾਰੀਆਂ ਨਾਲ ਹੋਈ ਗੋਲੀਬਾਰੀ ਚ ਇੱਕ ਸ਼ੱਕੀ ਸ਼ਿਕਾਰੀ ਦੀ ਮੌਤ - ਟਾਈਗਰ ਰਿਜ਼ਰਵ ਮਦੂਰ ਰੇਂਜ
ਕਰਨਾਟਕ ਦੇ ਬਾਂਦੀਪੁਰ ਟਾਈਗਰ ਰਿਜ਼ਰਵ ਵਿੱਚ ਜੰਗਲਾਤ ਵਿਭਾਗ ਦੇ ਕਰਮਚਾਰੀਆਂ ਅਤੇ ਇੱਕ ਗੈਂਗ ਵਿਚਾਲੇ ਝੜਪ ਹੋ ਗਈ। ਇਸ ਦੌਰਾਨ ਇੱਕ ਸ਼ੱਕੀ ਸ਼ਿਕਾਰੀ ਮਾਰਿਆ ਗਿਆ। ਮ੍ਰਿਤਕ ਕੋਲੋਂ ਇੱਕ ਬੰਦੂਕ ਅਤੇ ਕੱਟੇ ਹੋਏ ਹਿਰਨ ਦੇ ਅੰਗ ਬਰਾਮਦ ਹੋਏ ਹਨ। Bandipur Tiger Reserve,Karnataka Forest Department
Published : Nov 5, 2023, 5:21 PM IST
ਸ਼ੱਕੀ ਸ਼ਿਕਾਰੀ ਦੀ ਮੌਤ : ਅਧਿਕਾਰੀਆਂ ਨੇ ਦੱਸਿਆ ਕਿ ਅੱਧੀ ਰਾਤ ਦੇ ਕਰੀਬ ਇਲਾਕੇ 'ਚ ਗਸ਼ਤ ਕਰ ਰਹੇ ਕਰਮੀਆਂ ਨੂੰ ਗੋਲੀਆਂ ਚੱਲਣ ਦੀ ਆਵਾਜ਼ ਸੁਣਾਈ ਦਿੱਤੀ, ਜਿਸ ਤੋਂ ਬਾਅਦ ਜੰਗਲਾਤ ਵਿਭਾਗ ਅਤੇ ਐਂਟੀ ਪੋਚਿੰਗ ਕੈਂਪ ਦੇ ਕਰਮਚਾਰੀਆਂ ਦੀ ਟੀਮ ਨੂੰ ਮੌਕੇ 'ਤੇ ਭੇਜਿਆ ਗਿਆ। ਉਨ੍ਹਾਂ ਦੱਸਿਆ ਕਿ ਤਲਾਸ਼ੀ ਮੁਹਿੰਮ ਦੌਰਾਨ ਜੰਗਲਾਤ ਕਰਮਚਾਰੀਆਂ ਨੂੰ ਅੱਠ ਤੋਂ ਦਸ ਲੋਕਾਂ ਦੇ ਗਿਰੋਹ ਦਾ ਪਤਾ ਲੱਗਾ। ਜਿਸ ਨੇ ਕਥਿਤ ਤੌਰ 'ਤੇ ਉਨ੍ਹਾਂ 'ਤੇ ਗੋਲੀਆਂ ਚਲਾ ਦਿੱਤੀਆਂ। ਅਧਿਕਾਰੀ ਨੇ ਦੱਸਿਆ ਕਿ ਜਵਾਬੀ ਕਾਰਵਾਈ ਦੌਰਾਨ ਗੋਲੀ ਲੱਗਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਗਿਰੋਹ ਦੇ ਹੋਰ ਮੈਂਬਰ ਹਨੇਰੇ ਦਾ ਫਾਇਦਾ ਉਠਾ ਕੇ ਉੱਥੋਂ ਭੱਜ ਗਏ। ਉਨ੍ਹਾਂ ਕਿਹਾ ਕਿ ਪੁਲਿਸ ਦੇ ਨਾਲ ਜੰਗਲਾਤ ਅਧਿਕਾਰੀ ਗਿਰੋਹ ਦੇ ਹੋਰ ਮੈਂਬਰਾਂ ਨੂੰ ਫੜਨ ਦੀ ਕੋਸ਼ਿਸ਼ ਕਰ ਰਹੇ ਹਨ। ਦੱਸ ਦਈਏ ਕਿ ਮੰਦਿਰ ਵਿੱਚ ਪਸ਼ੂਆਂ ਦੇ ਸ਼ਿਕਾਰ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਜੰਗਲਾਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਵਾਧੂ ਚੌਕਸੀ ਵਰਤੀ ਜਾ ਰਹੀ ਹੈ।