ਨਵੀਂ ਦਿੱਲੀ:ਦਿੱਲੀ ਸਰਕਾਰ ਨੇ ਪਾਇਲਟ ਪ੍ਰੋਜੈਕਟ ਦੇਸ਼ ਦੇ ਮੇਂਟਰਸ ਦੇ ਬਰਾਂਡ ਅੰਬੈਸਡਰ (Brand Ambassador) ਸੋਨੂੰ ਸੂਦ ਹੋਣਗੇ। ਦਿੱਲੀ ਦੇ ਮੁੱਖ ਮੰਤਰੀ (CM) ਅਰਵਿੰਦ ਕੇਜਰੀਵਾਲ ਨੇ ਇਸਦਾ ਐਲਾਨ ਕੀਤਾ ਹੈ। ਸੋਨੂੰ ਸੂਦ ਦੇ ਨਾਲ ਇਕ ਕਾਨਫਰੰਸ ਦੌਰਾਨ ਕੇਜਰੀਵਾਲ ਨੇ ਇਸਦਾ ਐਲਾਨ ਕਰਦੇ ਹੋਏ ਕਿਹਾ ਹੈ ਕਿ ਪ੍ਰੋਗਰਾਮ ਨੂੰ ਜਲਦ ਹੀ ਲਾਂਚ ਕੀਤਾ ਜਾਵੇਗਾ। ਇਸ ਵਿੱਚ ਸੋਨੂੰ ਸੂਦ ਨੂੰ ਸਰਕਾਰੀ ਸਕੂਲਾਂ ਦੇ ਬੱਚਿਆ ਦੇ ਮੇਂਟਰ ਬਣਨਗੇ ਅਤੇ ਉਨ੍ਹਾਂ ਨੂੰ ਗਾਈਡ ਕਰਨਗੇ। ਤੁਹਾਨੂੰ ਦੱਸ ਦੇਈਏ ਸੋਨੂੰ ਸੂਦ ਨੇ ਇਸ ਕਾਨਫਰੰਸ ਤੋਂ ਪਹਿਲਾ ਕੇਜਰੀਵਾਲ ਦੇ ਘਰ ਉਨ੍ਹਾਂ ਨਾਲ ਮੁਲਾਕਾਤ ਕੀਤੀ।
ਮੁਲਾਕਾਤ ਦਾ ਕੀ ਕਾਰਨ ਸੀ ਇਸ ਨੂੰ ਲੈ ਕੇ ਹਰ ਵਿਅਕਤੀ ਆਪਣੇ ਖਿਆਲ ਬਣ ਰਿਹਾ ਸੀ। ਕਈ ਲੋਕ ਇਸ ਮੁਲਾਕਾਤ ਨੂੰ ਪੰਜਾਬ ਦੀਆਂ ਚੋਣਾਂ ਨਾਲ ਸਬੰਧਿਤ ਸਮਝਦੇ ਸਨ। ਇਸ ਐਲਾਨ ਤੋਂ ਪਹਿਲਾਂ ਇਸ ਮੁਲਾਕਾਤ ਨੂੰ ਵਿਧਾਨ ਸਭਾ ਨਾਲ ਜੋੜ ਕੇ ਵੇਖਿਆ ਜਾ ਰਿਹਾ ਸੀ। ਅਗਲੇ ਸਾਲ ਵਿਧਾਨਸਭਾ ਚੋਣਾਂ ਹੋਣ ਵਾਲੀਆਂ ਹਨ ਅਤੇ ਆਮ ਆਦਮੀ ਪਾਰਟੀ ਪੰਜਾਬ ਵਿਚ ਸੰਭਾਵਨਾਵਾਂ ਤਲਾਸ਼ ਰਹੀ ਹੈ।