ਪੰਜਾਬ

punjab

ETV Bharat / bharat

ਬੁਲਡੋਜ਼ਰ ਦੀ ਕਾਰਵਾਈ ’ਤੇ ਸੀਐੱਮ ਕੇਜਰੀਵਾਲ ਨੇ ਸੱਦੀ 'ਆਪ' ਵਿਧਾਇਕਾ ਦੀ ਮੀਟਿੰਗ - ਬੁਲਡੋਜ਼ਰ ਦੀ ਕਾਰਵਾਈ

ਦਿੱਲੀ 'ਚ ਵੱਖ-ਵੱਖ ਥਾਵਾਂ 'ਤੇ ਕਬਜ਼ੇ ਹਟਾਉਣ ਲਈ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਮਾਮਲੇ ਸਬੰਧੀ ਸਿਆਸਤ ਸ਼ੁਰੂ ਹੋ ਗਈ ਹੈ। ਨਿਗਮ ਵੱਲੋਂ ਕਬਜ਼ੇ ਹਟਾਉਣ ਦੀ ਕਾਰਵਾਈ ਬਾਰੇ ਰਣਨੀਤੀ ਬਣਾਉਣ ਦੇ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਵਿਧਾਇਕਾਂ ਦੀ ਮੀਟਿੰਗ ਬੁਲਾਈ ਹੈ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ

By

Published : May 16, 2022, 11:59 AM IST

ਨਵੀਂ ਦਿੱਲੀ: ਦਿੱਲੀ 'ਚ ਨਗਰ ਨਿਗਮ ਵਲੋਂ ਕਬਜ਼ੇ ਹਟਾਉਣ ਲਈ ਦਿੱਲੀ 'ਚ ਵੱਖ-ਵੱਖ ਥਾਵਾਂ 'ਤੇ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਹੁਣ ਨਿਗਮ ਵੱਲੋਂ ਕਬਜ਼ੇ ਹਟਾਉਣ ਦੀ ਕੀਤੀ ਜਾ ਰਹੀ ਕਾਰਵਾਈ 'ਤੇ ਵੀ ਸਿਆਸਤ ਸ਼ੁਰੂ ਹੋ ਗਈ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਵਿਧਾਇਕਾਂ ਦੀ ਮੀਟਿੰਗ ਬੁਲਾਈ ਹੈ ਤਾਂ ਜੋ ਨਿਗਮ ਵੱਲੋਂ ਕਬਜ਼ੇ ਹਟਾਉਣ ਦੀ ਕਾਰਵਾਈ ਬਾਰੇ ਰਣਨੀਤੀ ਬਣਾਈ ਜਾ ਸਕੇ।

ਦੱਸ ਦਈਏ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 14 ਮਈ ਨੂੰ ਵਿਧਾਇਕਾਂ ਦੀ ਮੀਟਿੰਗ ਬੁਲਾਈ ਸੀ। ਪਰ ਮੁੰਡਕਾ ਵਿੱਚ ਭਿਆਨਕ ਅੱਗ ਲੱਗਣ ਕਾਰਨ ਮੀਟਿੰਗ ਮੁਲਤਵੀ ਕਰ ਦਿੱਤੀ ਗਈ।

ਇਸ ਦੇ ਨਾਲ ਹੀ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੱਲੋਂ ਦਿੱਲੀ ਨਗਰ ਨਿਗਮ ਦੀ ਸੱਤਾ 'ਤੇ ਕਾਬਜ਼ ਭਾਜਪਾ ਵੱਲੋਂ ਬੁਲਡੋਜ਼ਰ ਦੀ ਕਾਰਵਾਈ ਨੂੰ ਲੈ ਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖਿਆ ਗਿਆ ਹੈ। ਪੱਤਰ ਰਾਹੀਂ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਬੁਲਡੋਜ਼ਰ ਦੀ ਕਾਰਵਾਈ 'ਤੇ ਦਖਲ ਦੇਣ ਦੀ ਮੰਗ ਕੀਤੀ ਹੈ।

ਇਹ ਵੀ ਪੜੋ:ਰਾਕੇਸ਼ ਟਿਕੈਤ ਤੇ ਨਰੇਸ਼ ਟਿਕੈਤ ਨੂੰ ਵੱਡਾ ਝਟਕਾ, ਭਾਰਤੀ ਕਿਸਾਨ ਯੂਨੀਅਨ ਤੋਂ ਹੋਏ ਬਾਹਰ

ABOUT THE AUTHOR

...view details