ਨਵੀਂ ਦਿੱਲੀ: ਜਾਪਾਨ ਦੀ ਰਾਜਧਾਨੀ ਟੋਕਿਓ ਵਿੱਚ ਹੋਣ ਜਾ ਰਹੀਆਂ ਓਲੰਪਿਕ ਖੇਡਾਂ ਵਿੱਚ ਸੋਨ ਤਗਮੇ ਜਿੱਤਣ ਵਾਲੇ ਖਿਡਾਰੀਆਂ ਨੂੰ ਦਿੱਲੀ ਸਰਕਾਰ ਤਿੰਨ ਕਰੋੜ ਰੁਪਏ ਦਾ ਇਨਾਮ ਦੇਵੇਗੀ। ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ।
ਸ਼ਨੀਵਾਰ ਨੂੰ ਡਿਪਟੀ ਸੀਐਮ ਮਨੀਸ਼ ਸਿਸੋਦੀਆ ਅਤੇ ਦਿੱਲੀ ਸਪੋਰਟਸ ਯੂਨੀਵਰਸਿਟੀ ਦੇ ਉਪ ਚੇਅਰਮੈਨ ਅਤੇ ਵੇਟਲਿਫਟਰ ਕਰਨਮ ਮਲੇਸ਼ਵਰੀ ਦੀ ਮੁਲਾਕਾਤ ਹੋਈ। ਇਸ ਬੈਠਕ ਵਿੱਚ ਫੈਸਲਾ ਲਿਆ ਗਿਆ ਕਿ ਕੇਜਰੀਵਾਲ ਸਰਕਾਰ ਓਲੰਪਿਕ ਵਿੱਚ ਦੇਸ਼ ਲਈ ਸੋਨ ਤਮਗਾ ਜਿੱਤਣ ਲਈ ਦਿੱਲੀ ਦੇ ਖਿਡਾਰੀਆਂ ਨੂੰ 3 ਕਰੋੜ ਰੁਪਏ ਦਾ ਇਨਾਮ ਦੇਵੇਗੀ। ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੇ ਟਵੀਟ ਕਰਕੇ ਲਿਖਿਆ,
ਟੋਕਿਓ ਓਲੰਪਿਕ ਨੂੰ ਲੈ ਕੇ ਵਿਸ਼ਵ ਉਤਸ਼ਾਹਿਤ ਹੈ। ਹਰ ਦੇਸ਼ ਮੈਡਲ ਜਿੱਤਣਾ ਚਾਹੁੰਦਾ ਹੈ। ਅਸੀਂ ਇਸ ਕਾਰਨ ਕਰਕੇ ਡੀਐਸਯੂ ਦੀ ਸ਼ੁਰੂਆਤ ਵੀ ਕੀਤੀ ਹੈ। ਅੱਜ ਦਿੱਲੀ ਸਪੋਰਟਸ ਯੂਨੀਵਰਸਿਟੀ ਨੇ VCkmmalleswariਜੀ ਨਾਲ ਇੱਕ ਮੀਟਿੰਗ ਕੀਤੀ। ਕੇਜਰੀਵਾਲ ਸਰਕਾਰ ਓਲੰਪਿਕ ਵਿਚ ਦੇਸ਼ ਲਈ ਸੋਨ ਤਗਮਾ ਜਿੱਤਣ ਲਈ ਦਿੱਲੀ ਦੇ ਖਿਡਾਰੀਆਂ ਨੂੰ 3 ਕਰੋੜ ਦਾ ਇਨਾਮ ਦੇਵੇਗੀ।