ਪੰਜਾਬ

punjab

ETV Bharat / bharat

Ravneet Bittu on Nijjar: ਕਾਂਗਰਸੀ ਸਾਂਸਦ ਰਵਨੀਤ ਬਿੱਟੂ ਦਾ ਦਾਅਵਾ, ਮੇਰੇ ਦਾਦਾ ਬੇਅੰਤ ਸਿੰਘ ਦੇ ਕਾਤਲਾਂ ਦਾ ਖਾਸਮ ਖਾਸ ਸੀ ਹਰਦੀਪ ਨਿੱਝਰ

ਖਾਲਿਸਤਾਨ ਸਮਰਥਕ ਹਰਦੀਪ ਸਿੰਘ ਨਿੱਝਰ ਦੇ ਕਤਲ ਦਾ ਮਾਮਲਾ ਕੈਨੇਡਾ 'ਚ ਕਾਫੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਭਾਰਤ ਵਿੱਚ ਵੀ ਇਸ ਮਾਮਲੇ ਦੀ ਚਰਚਾ ਹੈ। ਨਿੱਝਰ ਦੇ ਕਤਲ ਨੇ ਭਾਰਤ ਅਤੇ ਕੈਨੇਡਾ ਦੇ ਕੂਟਨੀਤਕ ਸਬੰਧਾਂ ਨੂੰ ਵਿਗਾੜ ਦਿੱਤਾ ਹੈ। ਇਸ ਦੌਰਾਨ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਹਰਦੀਪ ਸਿੰਘ ਨਿੱਝਰ ਉਨ੍ਹਾਂ ਦੇ ਦਾਦਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦਾ ਕਤਲ ਕਰਨ ਵਾਲਿਆਂ ਦਾ ਖਾਸਮ ਖਾਸ ਸੀ। (Ravneet Singh Bittu) (Hardeep Singh Nijjar)

Ravneet Bittu on Nijjar
Ravneet Bittu on Nijjar

By ETV Bharat Punjabi Team

Published : Sep 22, 2023, 7:42 AM IST

ਚੰਡੀਗੜ੍ਹ: ਕੈਨੇਡਾ 'ਚ ਖਾਲਿਸਤਾਨੀ ਸਮਰਥਕ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਪੂਰੀ ਦੁਨੀਆ 'ਚ ਚਰਚਾ ਹੋ ਰਹੀ ਹੈ। ਇਸ ਦੌਰਾਨ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਦੋਸ਼ ਲਾਇਆ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਪਾਰਟੀ ਨੂੰ ਹਰਦੀਪ ਸਿੰਘ ਨਿੱਝਰ ਵਰਗੇ ਖਾਲਿਸਤਾਨੀਆਂ ਤੋਂ ਫੰਡ ਮਿਲ ਰਹੇ ਹਨ। ਬਿੱਟੂ ਨੇ ਕਿਹਾ ਕਿ ਉਨ੍ਹਾਂ ਦੇ ਦਾਦਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਖਾਲਿਸਤਾਨ ਸਮਰਥਕਾਂ ਨੇ ਕੀਤੀ ਸੀ। ਨਿੱਝਰ ਉਨ੍ਹਾਂ ਕਾਤਲਾਂ ਦਾ ਖਾਸਮ ਖਾਸ ਸੀ। (Khalistan supporter Hardeep Singh Nijjar) (Ravneet Singh Bittu)

ਖਾਲਿਸਤਾਨੀ ਸਮਰਥਕਾਂ ਵਲੋਂ ਬੇਅੰਤ ਸਿੰਘ ਦਾ ਕਤਲ: ਦੱਸ ਦਈਏ ਕਿ ਕਾਂਗਰਸੀ ਸਾਂਸਦ ਰਵਨੀਤ ਬਿੱਟੂ ਦੇ ਦਾਦਾ ਬੇਅੰਤ ਸਿੰਘ ਦਾ ਖਾਲਿਸਤਾਨੀ ਸਮਰਥਕਾਂ ਨੇ 1995 ਵਿੱਚ ਕਤਲ ਕਰ ਦਿੱਤਾ ਸੀ। ਬਿੱਟੂ ਨੇ ਦੱਸਿਆ ਕਿ ਹਰਦੀਪ ਨਿੱਝਰ 1993 ਵਿੱਚ ਕੈਨੇਡਾ ਗਿਆ ਸੀ ਅਤੇ ਉਥੋਂ ਦੀ ਨਾਗਰਿਕਤਾ ਹਾਸਲ ਕਰ ਲਈ। ਨਿੱਝਰ ਐਂਡ ਕੰਪਨੀ ਟਾਪ-10 ਲੋੜੀਂਦੇ ਗੈਂਗਸਟਰਾਂ ਅਤੇ ਡਰੱਗ ਸਮੱਗਲਰਾਂ ਵਿੱਚੋਂ ਇੱਕ ਹੈ। ਉਨ੍ਹਾਂ ਅੱਗੇ ਕਿਹਾ ਕਿ ਖਾਲਿਸਤਾਨੀ ਸਮਰਥਕ ਹਰਦੀਪ ਸਿੰਘ ਨਿੱਝਰ ਉਨ੍ਹਾਂ ਦੇ ਦਾਦੇ ਦੇ ਕਾਤਲਾਂ ਦਾ ਸੱਜਾ ਹੱਥ ਮੰਨਿਆ ਗਿਆ ਸੀ।

ਕੈਨੇਡਾ ਗੈਂਗਸਟਰਾਂ ਅਤੇ ਅੱਤਵਾਦੀਆਂ ਨਾਲ ਨਜਿੱਠਣ 'ਚ ਨਹੀਂ ਦਿਖਾ ਰਿਹਾ ਇਮਾਨਦਾਰੀ:ਕਾਂਗਰਸੀ ਸੰਸਦ ਮੈਂਬਰ ਨੇ ਅੱਗੇ ਕਿਹਾ ਕਿ ਕੈਨੇਡੀਅਨ ਸਰਕਾਰ ਇਨ੍ਹਾਂ ਗੈਂਗਸਟਰਾਂ ਅਤੇ ਅੱਤਵਾਦੀਆਂ ਨਾਲ ਨਜਿੱਠਣ ਲਈ ਇਮਾਨਦਾਰੀ ਨਾਲ ਕੰਮ ਨਹੀਂ ਕਰ ਰਹੀ ਹੈ। ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਜੇਕਰ ਟਰੂਡੋ ਦੇ ਪਿਤਾ ਅਤੇ ਉਨ੍ਹਾਂ ਦੀ ਪਾਰਟੀ ਅਜਿਹੀਆਂ ਧਮਕੀਆਂ ਨਾਲ ਨਜਿੱਠਣ ਲਈ ਇਮਾਨਦਾਰ ਸੀ ਤਾਂ ਉਨ੍ਹਾਂ ਨੂੰ 1985 ਦੇ ਏਅਰ ਇੰਡੀਆ 182 ਬੰਬ ਧਮਾਕੇ ਦੀ ਸਹੀ ਜਾਂਚ ਕਰਵਾਉਣੀ ਚਾਹੀਦੀ ਸੀ। ਕੈਨੇਡਾ ਹੁਣ ਉਹੀ ਰੋਲ ਅਦਾ ਕਰ ਰਿਹਾ ਹੈ ਜੋ ਪਹਿਲਾਂ ਪਾਕਿਸਤਾਨ ਕਰਦਾ ਸੀ।

ਕੈਨੇਡਾ 'ਚ ਗੁਰੂ ਘਰਾਂ 'ਤੇ ਕਬਜਾ:ਕਾਂਗਰਸੀ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਕਿਹਾ, ਇਹ ਗੈਂਗਸਟਰ (ਕੈਨੇਡਾ ਵਿੱਚ) ਪੰਜਾਬ ਵਿੱਚ ਨਸ਼ਾ ਸਪਲਾਈ ਕਰ ਰਹੇ ਹਨ। ਨੌਜਵਾਨ ਪੰਜਾਬੀਆਂ ਨੂੰ ਬਰਬਾਦ ਕਰ ਰਹੇ ਹਨ। ਨਿੱਝਰ ਐਂਡ ਕੰਪਨੀ ਨੇ ਕੈਨੇਡਾ ਵਿੱਚ ਸਾਡੇ ਗੁਰਦੁਆਰਿਆਂ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਉਥੇ ਜੋ ਸਾਰਾ ਪੈਸਾ ਅਸੀਂ ਚੜਾਉਂਦੇ ਹਾਂ ਉਹ ਟਰੂਡੋ ਦੀ ਪਾਰਟੀ ਨੂੰ ਦਿੱਤਾ ਜਾਂਦਾ ਹੈ।

ਵਿਦਿਆਰਥੀਆਂ ਦੀ ਸੁਰੱਖਿਆ ਲਈ ਪੀਐਮ ਨੂੰ ਚਿੱਠੀ:ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਇਸ ਸਮੇਂ ਕੈਨੇਡਾ ਵਿੱਚ ਪੜ੍ਹ ਰਹੇ ਭਾਰਤੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਦੋਵਾਂ ਦੇਸ਼ਾਂ ਵਿਚਾਲੇ ਕੂਟਨੀਤਕ ਵਿਵਾਦ ਦਰਮਿਆਨ ਕੈਨੇਡਾ 'ਚ ਪੜ੍ਹ ਰਹੇ ਭਾਰਤੀ ਵਿਦਿਆਰਥੀਆਂ ਦੀ ਅਸੁਰੱਖਿਆ ਅਤੇ ਮਦਦ ਬਾਰੇ ਜਾਣੂ ਕਰਵਾਇਆ ਹੈ। ਬਿੱਟੂ ਨੇ ਕੈਨੇਡਾ ਵਿੱਚ ਪੜ੍ਹ ਰਹੇ ਭਾਰਤੀ ਵਿਦਿਆਰਥੀਆਂ ਦੀ ਭਲਾਈ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪ੍ਰਧਾਨ ਮੰਤਰੀ ਮੋਦੀ ਦੇ ਦਖਲ ਦੀ ਮੰਗ ਕੀਤੀ ਹੈ।

ABOUT THE AUTHOR

...view details