ਸੋਨੀਪਤ:ਪਿਛਲੇ ਇੱਕ ਸਾਲ ਤੋਂ ਚੱਲ ਰਹੇ ਕਿਸਾਨ ਅੰਦੋਲਨ ਨੂੰ ਆਖਰਕਾਰ ਕਿਸਾਨਾਂ ਵੱਲੋਂ ਮੁਲਤਵੀ ਕਰਨ ਦਾ (Farmers Protest Postponed) ਐਲਾਨ ਕਰ ਦਿੱਤਾ ਗਿਆ ਹੈ। ਸੰਯੁਕਤ ਕਿਸਾਨ ਮੋਰਚਾ (SKM) ਦੀ ਸਿੰਘੂ ਬਾਰਡਰ 'ਤੇ ਹੋਈ ਮੀਟਿੰਗ 'ਚ ਕਿਸਾਨ ਅੰਦੋਲਨ ਖਤਮ ਕਰਨ 'ਤੇ ਸਹਿਮਤੀ ਬਈ ਹੈ। ਸੰਯੁਕਤ ਕਿਸਾਨ ਮੋਰਚੇ ਨੇ ਬੁੱਧਵਾਰ ਨੂੰ ਸਰਕਾਰ ਦੇ ਸੋਧੇ ਪ੍ਰਸਤਾਵ ਨੂੰ ਰਸਮੀ ਸਹਿਮਤੀ ਦਿੱਤੀ ਸੀ। ਉਦੋਂ ਤੋਂ ਹੀ ਕਿਆਸ ਅਰਾਈਆਂ ਲਗਾਈਆਂ ਜਾ ਰਿਹਾ ਸੀ ਕਿ ਕਿਸਾਨ ਵੀਰਵਾਰ ਦੀ ਮੀਟਿੰਗ ਤੋਂ ਬਾਅਦ ਅੰਦੋਲਨ ਖਤਮ ਕਰਨ ਦਾ ਐਲਾਨ ਕਰ ਸਕਦੇ ਹਨ। ਸਿੰਘੂ ਬਾਰਡਰ 'ਤੇ ਹੋਈ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ 'ਚ ਆਖਰਕਾਰ ਅੰਦੋਲਨ ਨੂੰ ਮੁਲਤਵੀ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਸੰਯੁਕਤ ਕਿਸਾਨ ਮੋਰਚਾ ਨੇ 11 ਦਸੰਬਰ ਨੂੰ ਘਰ ਵਾਪਸੀ ਦਾ ਫੈਸਲਾ ਕੀਤਾ ਹੈ। ਇਸ ਦਿਨ ਕਿਸਾਨ ਵੱਡੀ ਗਿਣਤੀ ਵਿੱਚ ਇਕੱਠੇ ਹੋਣਗੇ ਅਤੇ ਜਸ਼ਨ ਜਲੂਸ ਕੱਢਣਗੇ। ਇਸ ਤੋਂ ਇਲਾਵਾ 15 ਦਸੰਬਰ ਨੂੰ ਸਮੀਖਿਆ ਮੀਟਿੰਗ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਕਿਸਾਨ ਅੰਦੋਲਨ ਦੀ ਸਫ਼ਲਤਾ ਅਤੇ ਅਸਫਲਤਾ ਬਾਰੇ ਚਰਚਾ ਕੀਤੀ ਜਾਵੇਗੀ। ਅੰਦੋਲਨ ਨੂੰ ਮੁਅੱਤਲ ਕਰਨ ਦੇ ਐਲਾਨ ਨਾਲ, ਕਿਸਾਨ ਵੀ ਬਾਰਡਰ ਤੋਂ ਆਪਣਾ ਸਾਮਾਨ ਇੱਕਠਾ (Farmers vacating kundli border) ਕਰ ਰਹੇ ਹਨ। ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਕਿਸਾਨਾਂ ਦੀਆਂ ਕਈ ਵੱਡੀਆਂ ਮੰਗਾਂ ਮੰਨੇ ਜਾਣ ਤੋਂ ਬਾਅਦ ਕਿਸਾਨ ਇਸ ਨੂੰ ਆਪਣੀ ਜਿੱਤ ਵਜੋਂ ਦੇਖ ਰਹੇ ਹਨ।