ਝੱਜਰ: ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਚਲਦੇ ਕਿਸਾਨ ਅੰਦੋਲਨ ਦੌਰਾਨ ਪੱਛਮੀ ਬੰਗਾਲ ਦੀ ਇੱਕ ਔਰਤ ਨਾਲ ਹੋਏ ਬਲਾਤਕਾਰ ਦੇ ਮਾਮਲੇ ਵਿੱਚ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ 25-25 ਹਜ਼ਾਰ ਰੁਪਏ ਦਾ ਇਨਾਮ ਐਲਾਨ ਦਿੱਤਾ ਹੈ।
ਪੁਲਿਸ ਨੇ ਮਾਮਲੇ ਵਿੱਚ ਦੋ ਔਰਤਾਂ ਸਮੇਤ ਅੱਧੀ ਦਰਜਨ ਲੋਕਾਂ ਨੂੰ ਮੁਲਜ਼ਮ ਬਣਾਇਆ ਹੈ। ਦੋਵੇ ਔਰਤਾਂ ਤਾਂਂ ਪੁਲਿਸ ਜਾਂਚ ਵਿਚ ਸ਼ਾਮਲ ਹੋ ਗਈਆਂ ਹਨ, ਜਦੋਂ ਕਿ ਬਾਕੀ ਮੁਲਜ਼ਮ ਅਜੇ ਵੀ ਪੁਲਿਸ ਦੀ ਪਕੜ ਤੋਂ ਬਾਹਰ ਹਨ। ਜਿਨ੍ਹਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਨੇ ਦਿੱਲੀ ਅਤੇ ਹਰਿਆਣਾ ਵਿਚ ਕਈ ਥਾਵਾਂ ਤੇ ਛਾਪੇ ਮਾਰੇ ਹਨ, ਪਰ ਪੁਲਿਸ ਅਜੇ ਤੱਕ ਸਫਲ ਨਹੀਂ ਹੋ ਸਕੀ।
ਹੁਣ ਤਕ ਦੇ ਸਾਰੇ ਇਲਜ਼ਾਮ ਸੱਚ ਸਾਬਤ : ਪੁਲਿਸ
ਹੁਣ ਇਸ ਮਾਮਲੇ ਵਿੱਚ ਪੁਲਿਸ ਨੇ ਤਿੰਨ ਮੁਲਜ਼ਮਾਂ ਅਨਿਲ ਮਲਿਕ, ਅਨੂਪ ਚਨੌਤ ਅਤੇ ਅੰਕੁਰ ਸੰਗਵਾਨ ਵਿਰੁੱਧ 25 ਹਜ਼ਾਰ ਰੁਪਏ ਦਾ ਇਨਾਮ ਐਲਾਨ ਕੀਤਾ ਹੈ। ਇਸ ਮਾਮਲੇ ਵਿੱਚ ਡੀਐਸਪੀ ਪਵਨ ਕੁਮਾਰ ਨੇ ਕਿਹਾ ਕਿ ਹੁਣ ਤੱਕ ਜੋ ਵੀ ਜਾਂਚ ਕੀਤੀ ਗਈ ਹੈ ਉਸ ਅਨੁਸਾਰ ਹੁਣ ਤੱਕ ਦੇ ਸਾਰੇ ਇਲਜ਼ਾਮ ਸੱਚ ਸਾਬਤ ਹੋਏ ਹਨ।
ਵੱਡੇ ਕਿਸਾਨ ਨੇਤਾਵਾਂ ਸਮੇਤ 22 ਲੋਕਾਂ ਤੋਂ ਪੁਛਗਿੱਛ
ਡੀਐਸਪੀ ਨੇ ਇਹ ਵੀ ਦੱਸਿਆ ਕਿ ਇਸ ਮਾਮਲੇ ਵਿੱਚ ਵੱਡੇ ਕਿਸਾਨ ਨੇਤਾਵਾਂ ਸਮੇਤ 22 ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਗਈ ਹੈ। ਪੁਲਿਸ ਵੱਲੋਂ ਮ੍ਰਿਤਕਾ ਦੇ ਮੋਬਾਈਲ ਡਾਟਾ ਦੀ ਵੀ ਭਾਲ ਕੀਤੀ ਜਾ ਰਹੀ ਹੈ। ਮੋਬਾਈਲ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਗਿਆ ਹੈ।