ਕਰਨਾਲ: ਕਰਨਾਲ ਦੇ ਮਿਨੀ ਸਕੱਤਰੇਤ ਵਿਖੇ ਕਿਸਾਨਾਂ ਦੀ ਹੜਤਾਲ ਦੂਜੇ ਦਿਨ ਵੀ ਜਾਰੀ ਹੈ। ਕਿਸਾਨਾਂ ਵੱਲੋਂ ਮਿੰਨੀ ਸਕੱਤਰੇਤ ਦਾ ਘਿਰਾਓ ਕੀਤਾ ਗਿਆ ਹੈ ਪੂਰੀ ਰਾਤ ਤੋਂ ਕਿਸਾਨ ਸਕੱਤਰੇਤ ਦੇ ਬਾਹਰ ਡਟੇ ਹੋਏ ਹਨ। ਬੀਤੇ ਦਿਨ ਵੀ ਕਿਸਾਨਾਂ ਦੀ ਪ੍ਰਸਾਸ਼ਨ ਨਾਲ ਮੀਟਿੰਗ ਹੋਈ ਸੀ ਪਰ ਬੇਸਿੱਟਾ ਹੀ ਰਹੀ ਸੀ। ਇੱਕ ਵਾਰ ਫਿਰ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਗੱਲਬਾਤ ਲਈ ਬੁਲਾਇਆ ਸੀ ਕਿਸਾਨ ਅਤੇ ਪ੍ਰਸ਼ਾਸਨ ਆਪਣੇ ਸਟੈਂਡ 'ਤੇ ਡਟੇ ਹੋਏ ਹਨ। ਜਿਸ ਕਾਰਨ ਗੱਲਬਾਤ 'ਚ ਕੋਈ ਸਮਝੌਤਾ ਨਹੀਂ ਹੋ ਸਕਿਆ ਸੀ। ਮੁੜ ਕਿਸਾਨਾਂ ਤੇ ਪ੍ਰਸਾਸ਼ਨ ਨਾਲ ਮੀਟਿੰਗ ਬੇਸਿੱਟਾ ਰਹੀ।
ਬਾਅਦ ਦੁਪਹਿਰ 2 ਵਜੇ ਕਿਸਾਨਾਂ ਦੇ ਸਾਂਝੇ ਮਾਰਚ ਅਤੇ ਪ੍ਰਸ਼ਾਸਨ ਦੀ 11 ਮੈਂਬਰੀ ਕਮੇਟੀ ਨੇ ਫਿਰ ਗੱਲਬਾਤ ਕੀਤੀ। ਜਿਸਤੇ ਕਿਸਾਨ ਆਗੂ ਯੋਗਿੰਦਰ ਯਾਦਵ ਨੇ ਦੱਸਿਆ ਕਿ ਪ੍ਰਸ਼ਾਸਨ ਨਾਲ ਲਗਭਗ 3 ਘੰਟੇ ਤੱਕ ਗੱਲਬਾਤ ਚੱਲੀ ਤੇ ਬੇਸਿੱਟਾ ਹੀ ਰਹੀ।
ਉਨ੍ਹਾਂ ਨੇ ਸਰਕਾਰ ਨੂੰ ਸਖਤ ਚਿਤਾਵਨੀ ਦਿੱਤੀ। ਸੰਯੁਕਤ ਕਿਸਾਨ ਮੋਰਚਾ ਦੇ ਨੇਤਾ ਯੋਗੇਂਦਰ ਯਾਦਵ, ਰਾਕੇਸ਼ ਟਿਕੈਤ ਅਤੇ ਗੁਰਨਾਮ ਸਿੰਘ ਚੜੂਨੀ ਨੇ ਪ੍ਰੈਸ ਕਾਨਫਰੰਸ ਕਰਕੇ ਮੀਡੀਆ ਨੂੰ ਦੱਸਿਆ ਕਿ ਲਗਭਗ 3 ਘੰਟੇ ਤੱਕ ਚੱਲੀ ਗੱਲਬਾਤ ਬੇਸਿੱਟਾ ਰਹੀ, ਜਿਸਤੋਂ ਬਾਅਦ ਰਾਕੇਸ਼ ਟਿਕੈਤ ਨੇ ਦੱਸਿਆ ਕਿ ਅਗਲੀ ਰਣਨੀਤੀ ਦੇ ਤਹਿਤ ਅਸੀਂ ਮਿੰਨੀ ਸਕੱਤਰੇਤ ਦੇ ਬਾਹਰ ਆਪਣਾ ਧਰਨਾ ਜਾਰੀ ਰੱਖਾਂਗੇ। ਤਦ ਤੱਕ ਪ੍ਰਸ਼ਾਸਨ ਸਾਡੀਆਂ ਮੰਗਾਂ ਬਾਰੇ ਵੀ ਗੱਲ ਕਰੇਗਾ ਅਤੇ ਅਗਲੀ ਕਾਰਵਾਈ ਵਿੱਚ ਅਸੀਂ ਦੁਬਾਰਾ ਗੱਲਬਾਤ ਲਈ ਬੁਲਾਵਾਂਗੇ।
ਇੱਕ ਵਾਰ ਫਿਰ ਪ੍ਰਸ਼ਾਸਨ ਅਤੇ ਕਿਸਾਨ ਆਗੂਆਂ ਦਰਮਿਆਨ ਮੀਟਿੰਗ ਚੱਲੀ। ਕਿਸਾਨਾਂ ਦੀ 11 ਮੈਂਬਰੀ ਕਮੇਟੀ ਪ੍ਰਸ਼ਾਸਨ ਨਾਲ ਗੱਲ ਕਰਨ ਲਈ ਜ਼ਿਲ੍ਹਾ ਸਕੱਤਰੇਤ ਪਹੁੰਚ ਗਏ ਸੀ। ਮੀਟਿੰਗ ਵਿੱਚ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਮੌਜੂਦ ਸਨ। ਕਿਸਾਨ ਕਰਨਾਲ ਦੇ ਐਸਡੀਐਮ ਆਯੂਸ਼ ਸਿਨਹਾ 'ਤੇ ਕਾਰਵਾਈ ਦੀ ਮੰਗ ਕਰ ਰਹੇ ਹਨ।