ਸੋਨੀਪਤ: ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਦਿੱਲੀ ਦੇ ਬਾਰਡਰਾਂ 'ਤੇ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ। ਸਰਕਾਰ ਵੱਲੋਂ ਕਿਸਾਨਾਂ ਕੋਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਸਬੰਧੀ ਕਈ ਵਾਰੀ ਵਾਰਤਾ ਵੀ ਹੋ ਚੁੱਕੀ ਹੈ, ਪਰ ਕੋਈ ਹੱਲ ਨਹੀਂ ਨਿਕਲਿਆ। ਖੇਤੀ ਕਾਨੂੰਨਾਂ ਵਿੱਚ ਕੀ ਕਾਲਾ ਹੈ? ਅਤੇ ਕਿਉਂ ਕਿਸਾਨ ਇਨ੍ਹਾਂ ਦਾ ਵਿਰੋਧ ਕਰ ਰਹੇ ਹਨ। ਇਸ ਲਈ ਸੰਯੁਕਤ ਕਿਸਾਨ ਮੋਰਚਾ ਵੱਲੋਂ ਇੱਕ ਕਿਤਾਬ ਜਾਰੀ ਕੀਤੀ ਗਈ ਹੈ।
ਪੱਤਰਕਾਰ ਵਾਰਤਾ ਕਰਕੇ ਕਿਸਾਨ ਆਗੂ ਗੁਰਨਾਮ ਸਿੰਘ ਚਢੂਨੀ ਨੇ ਕਿਹਾ ਕਿ ਭਾਰਤ ਦੇ ਪ੍ਰਧਾਨ ਮੰਤਰੀ ਨੇ ਸਵਾਲ ਕੀਤਾ ਸੀ ਕਿ ਤਿੰਨ ਖੇਤੀ ਕਾਨੂੰਨਾਂ ਵਿੱਚ ਕਾਲਾ ਕੀ ਹੈ? ਪ੍ਰਧਾਨ ਮੰਤਰੀ ਮੋਦੀ ਦੇ ਇਸ ਸਵਾਲ ਦਾ ਜਵਾਬ ਦੇਣ ਲਈ ਅਸੀਂ ਕਿਤਾਬ ਜਾਰੀ ਕੀਤੀ ਹੈ। ਇਸ ਵਿੱਚ ਦੱਸਿਆ ਗਿਆ ਹੈ ਕਿ ਕਿਸਾਨ ਕਿਉਂ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ ਅਤੇ ਜੇਕਰ ਇਹ ਕਾਨੂੰਨ ਆ ਗਏ ਤਾਂ ਇਸ ਨਾਲ ਕਿਸਾਨਾਂ ਦਾ ਕੀ ਨੁਕਸਾਨ ਹੋਵੇਗਾ।