ਨਵੀਂ ਦਿੱਲੀ: ਭਾਰਤੀ ਜਨਤਾ ਪਾਰਟੀ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਨਵੀਂ ਬਣਾਈ ਪਾਰਟੀ ਪੰਜਾਬ ਲੋਕ ਕਾਂਗਰਸ ਦੇ ਵਿਚਾਲੇ ਗਠਜੋੜ ਲਗਭਗ ਤੈਅ ਹੋ ਚੁੱਕਿਆ ਹੈ ਅਤੇ ਇਸ ਸਬੰਧ ਚ ਅਮਰਿੰਦਰ ਸਿੰਘ ਅਤੇ ਭਾਜਪਾ ਦੋਹਾਂ ਨੇ ਹੀ ਸਹਿਮਤੀ ਜਤਾਈ ਹੈ, ਪਰ ਭਾਰਤੀ ਜਨਤਾ ਪਾਰਟੀ ਇਸ ਵਾਰ ਪੰਜਾਬ ’ਚ ਖੁਦ ਅੱਗੇ ਰਹਿਣਾ ਚਾਹੁੰਦੀ ਹੈ। ਕਿਉਂਕਿ ਪਾਰਟੀ ਸੂਤਰਾਂ ਦਾ ਇਹ ਮੰਨਣਾ ਹੈ ਕਿ ਇਸ ਵਾਰ ਦੇ ਪੰਜਾਬ ਚੋਣ ਚ ਬੀਜੇਪੀ ਅਤੇ ਅਮਰਿੰਦਰ ਸਿੰਘ ਦੇ ਗਠਜੋੜ ਦੇ ਪਲੇਟਫਾਰਮ ’ਤੇ ਜੋ ਮੁੱਦੇ ਹੋਣਗੇ। ਉਹ ਕੇਂਦਰ ਦੀ ਮੋਦੀ ਸਰਕਾਰ ਦੀ ਸਫਲਤਾਵਾਂ ਹੋਣਗੀਆਂ ਜਿਸ ਨੂੰ ਲੈ ਕੇ ਪ੍ਰਚਾਰ ਪ੍ਰਸਾਰ ਕਰ ਅੱਗੇ ਵਧਿਆ ਜਾਵੇਗਾ ਅਤੇ ਸੂਬੇ ਦੀ ਸਰਕਾਰ ਦੇ ਪ੍ਰਤੀ ਜਮਾ ਹੋਇਆ ਸੱਤਾ ਵਿਰੋਧੀ ਕਾਰਕ ਅਤੇ ਕਾਂਗਰਸ ਚ ਪੰਜਾਬ ਦੇ ਅੰਦਰ ਦਿਖ ਰਿਹਾ ਖਿੱਲਰ ਮੁੱਖ ਤੌਰ 'ਤੇ ਪੰਜਾਬ ਦੇ ਚੋਣ ਚ ਮਹੱਤਵਪੂਰਨ ਮੁੱਦਿਆ ਦੀ ਤਰ੍ਹਾਂ ਪਾਰਟੀ ਪ੍ਰਚਾਰ ਪ੍ਰਸਾਰ ਕਰਨਾ ਚਾਹ ਰਹੀ ਹੈ। ਅਜਿਹੇ ਚ ਭਾਰਤੀ ਜਨਤਾ ਪਾਰਟੀ ਨੂੰ ਇਹ ਲਗਦਾ ਹੈ ਕਿ ਜਦੋ ਕੇਂਦਰ ਦੀ ਮੋਦੀ ਸਰਕਾਰ ਦੀ ਸਫਲਤਾਵਾਂ ’ਤੇ ਹੀ ਚੋਣ ਮੈਦਾਨ ’ਚ ਉਤਰਨਾ ਹੈ ਤਾਂ ਕਿਉਂ ਨਾ ਭਾਰਤੀ ਜਨਤਾ ਪਾਰਟੀ ਆਪਣੀ ਸ਼ਰਤਾਂ ’ਤੇ ਇਸ ਗਠਜੋੜ ਚ ਅੱਗੇ ਵੱਧੇ।
ਪਾਰਟੀ ਸੂਤਰਾਂ ਦੀ ਮੰਨੀਏ ਤਾਂ ਭਾਜਪਾ ਨੇ ਕੈਪਟਨ ਅਮਰਿੰਦਰ ਸਿੰਘ ਅਤੇ ਢੀਂਡਸਾ ਦੀ ਨਵੀਂ ਬਣੀ ਪਾਰਟੀ ਦੇ ਭਾਜਪਾ ਵਿਚ ਸ਼ਾਮਲ ਹੋਣ ਤੋਂ ਬਾਅਦ ਮੁੱਖ ਤੌਰ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਇਨ੍ਹਾਂ ਦੋਵਾਂ ਆਗੂਆਂ ਨੂੰ ਪੰਜਾਬ ਦੀ ਚੋਣ ਮੁਹਿੰਮ ਵਿਚ ਆਪਣਾ ਚਿਹਰਾ ਬਣਾਉਣ ਦਾ ਫੈਸਲਾ ਕੀਤਾ ਹੈ। ਖੇਤੀ ਐਕਟ ਨੂੰ ਵਾਪਸ ਲੈ ਕੇ ਕਿਸਾਨਾਂ ਤੋਂ ਮੰਗੀ ਗਈ ਮੁਆਫ਼ੀ ਅਤੇ ਕਿਸਾਨ ਬਿੱਲ ਵਾਪਸ ਲੈਣਾ ਜਨ ਸੰਪਰਕ ਮੁਹਿੰਮ ਦਾ ਅਹਿਮ ਹਿੱਸਾ ਹੋਵੇਗਾ।
ਪਾਰਟੀ ਸੂਤਰਾਂ ਦੀ ਮੰਨੀਏ ਤਾਂ ਭਾਰਤੀ ਜਨਤਾ ਪਾਰਟੀ 70 ਸੀਟਾਂ 'ਤੇ ਚੋਣ ਲੜਨ ਦਾ ਮਨ ਬਣਾ ਰਹੀ ਹੈ ਅਤੇ ਇਸ ਦੀ ਸ਼ੁਰੂਆਤ ਜਨਵਰੀ 'ਚ ਪ੍ਰਧਾਨ ਮੰਤਰੀ ਦੀ ਵੱਡੀ ਰੈਲੀ ਨਾਲ ਕੀਤੀ ਜਾਵੇਗੀ ਅਤੇ ਇਸ ਰੈਲੀ ਲਈ ਭਾਰਤੀ ਜਨਤਾ ਪਾਰਟੀ ਹੀ ਨਹੀਂ, ਸਗੋਂ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਹੀ ਇਸ ਨੂੰ ਸਫਲ ਬਣਾਉਣ ਲਈ ਪਾਰਟੀ ਆਗੂ ਰਣਨੀਤੀ ਬਣਾ ਰਹੇ ਹਨ।
ਇੰਨਾ ਹੀ ਨਹੀਂ ਸੂਤਰਾਂ ਦੀ ਮੰਨੀਏ ਤਾਂ ਜਨਵਰੀ ਵਿੱਚ ਪੰਜਾਬ ਵਿੱਚ ਹੋਣ ਵਾਲੀ ਇਸ ਰੈਲੀ ਦੇ ਮੰਚ ਤੋਂ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਲਈ ਲਿਆਂਦੀਆਂ ਕਈ ਸਕੀਮਾਂ ਦਾ ਮੁੱਖ ਤੌਰ ’ਤੇ ਇਸ ਮੰਚ ਤੋਂ ਜ਼ਿਕਰ ਕੀਤਾ ਜਾਵੇਗਾ ਅਤੇ ਕਿਸਾਨਾਂ ਨੂੰ ਭਰੋਸੇ ਵਿੱਚ ਲੈਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਇਸ ਦੇ ਲਈ ਪਾਰਟੀ ਸੂਤਰਾਂ ਅਨੁਸਾਰ ਪਾਰਟੀ ਦੇ ਕਿਸਾਨ ਮੋਰਚੇ ਦੇ ਮੈਂਬਰਾਂ ਨੂੰ ਪਹਿਲਾਂ ਹੀ ਪੰਜਾਬ ਦੇ ਪੇਂਡੂ ਖੇਤਰਾਂ ਵਿੱਚ ਰਹਿੰਦੇ ਕਿਸਾਨਾਂ ਅਤੇ ਲੋਕਾਂ ਨਾਲ ਜਨ ਸੰਪਰਕ ਬਣਾਉਣ ਅਤੇ ਕੇਂਦਰ ਦੀਆਂ ਨੀਤੀਆਂ ਤੋਂ ਜਾਣੂ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।