ਦਿੱਲੀ:ਸਰਕਾਰ ਨੇ ਫਸਲੀ ਸਾਲ 2022-23 ਲਈ ਝੋਨੇ ਦਾ ਘੱਟੋ ਘੱਟ ਸਮਰਥਨ ਮੁੱਲ 100 ਰੁਪਏ ਵਧਾ ਕੇ 2,040 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਾਲੀ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ (CCEA) ਨੇ ਸਾਲ 2022-23 ਲਈ ਸਾਰੀਆਂ ਤੈਅਸ਼ੁਦਾ ਸਾਉਣੀ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਵਿਚ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਕੈਬਨਿਟ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ (Anurag Thakur) ਨੇ ਕਿਹਾ ਕਿ 2014 ਤੋਂ ਪਹਿਲਾਂ 1-2 ਫਸਲਾਂ ਦੀ ਖਰੀਦ ਕੀਤੀ ਜਾਂਦੀ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਦੀ ਸਰਕਾਰ ਆਉਣ ਤੋਂ ਬਾਅਦ ਬਾਕੀ ਫਸਲਾਂ ਵੀ ਇਸ ਵਿੱਚ ਸ਼ਾਮਲ ਹੋ ਗਈਆਂ ਹਨ ਅਤੇ ਕਿਸਾਨਾਂ ਦੀ ਆਮਦਨ ਵਿੱਚ ਵੀ ਵਾਧਾ ਹੋਇਆ ਹੈ।
ਅਨੁਰਾਗ ਠਾਕੁਰ ਨੇ ਕਿਹਾ ਹੈ ਕਿ 2022-23 ਦੇ ਸਾਉਣੀ ਦੇ ਵਿਕਰੀ ਸੀਜ਼ਨ ਲਈ 14 ਫਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਤੈਅ ਕੀਤਾ ਗਿਆ ਹੈ। ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ 2040 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਗਿਆ ਹੈ। ਝੋਨੇ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ 100 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ।ਸੂਚਨਾ ਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਪੱਤਰਕਾਰਾਂ ਨੂੰ ਦੱਸਿਆ ਕਿ 'ਏ' ਗ੍ਰੇਡ ਕਿਸਮ ਦੇ ਝੋਨੇ ਦਾ ਸਮਰਥਨ ਮੁੱਲ 1,960 ਰੁਪਏ ਤੋਂ ਵਧਾ ਕੇ 2,060 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ।