ਪੰਜਾਬ

punjab

ਜਾਣੋ, ਕੀ ਹੈ ਰਣਜੀਤ ਸਿੰਘ ਕਤਲ ਮਾਮਲਾ?

By

Published : Oct 8, 2021, 1:50 PM IST

ਰਣਜੀਤ ਸਿੰਘ ਡੇਰੇ ਦੀ ਪ੍ਰਬੰਧਕ ਕਮੇਟੀ ਦਾ ਮੈਂਬਰ ਸੀ। ਸਾਲ 2002 ਵਿੱਚ ਉਨ੍ਹਾਂ ਦਾ ਕਤਲ ਹੋਇਆ ਸੀ ਜਿਸਦਾ ਇਲਜ਼ਾਮ ਡੇਰਾ ਮੁਖੀ 'ਤੇ ਲੱਗਿਆ ਸੀ।

ਜਾਣੋ, ਕੀ ਹੈ ਰਣਜੀਤ ਸਿੰਘ ਕਤਲ ਮਾਮਲਾ?
ਜਾਣੋ, ਕੀ ਹੈ ਰਣਜੀਤ ਸਿੰਘ ਕਤਲ ਮਾਮਲਾ?

ਚੰਡੀਗੜ੍ਹ: ਡੇਰਾ ਮੁੱਖੀ ਰਾਮ ਰਹੀਮ ਦੀਆਂ ਮੁਸ਼ਕਿਲਾਂ ਹੁਣ ਹੋਰ ਵੀ ਵੱਧ ਗਈਆਂ ਹਨ। ਰਾਮ ਰਹੀਮ ਨੂੰ ਡੇਰਾ ਪ੍ਰੇਮੀ ਰਣਜੀਤ ਸਿੰਘ ਦੇ ਕਤਮ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਗਿਆ ਹੈ। ਪੰਚਕੂਲਾ ਸਥਿਤ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਉਸ ਨੂੰ ਇਸ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਹੈ। 12 ਅਕਤੂਬਰ ਨੂੰ ਇਸ ਮਾਮਲੇ ਵਿੱਚ ਰਾਮ ਰਹੀਮ ਨੂੰ ਸਜ਼ਾ ਸੁਣਾਈ ਜਾਵੇਗੀ। ਹਾਲਾਂਕਿ ਰਾਮ ਰਹੀਮ ਬਲਾਤਕਾਰ ਅਤੇ ਪੱਤਰਕਾਰ ਦੇ ਕਤਲ ਮਾਮਲੇ ਵਿੱਚ ਪਹਿਲਾਂ ਤੋਂ ਹੀ ਸਜ਼ਾ ਭੁਗਤ ਰਿਹਾ ਹੈ।

ਕੀ ਹੈ ਰਨਜੀਤ ਕਤਲ ਮਾਮਲਾ?

ਰਣਜੀਤ ਸਿੰਘ ਡੇਰੇ ਦੀ ਪ੍ਰਬੰਧਕ ਕਮੇਟੀ ਦਾ ਮੈਂਬਰ ਸੀ। ਸਾਲ 2002 ਵਿੱਚ ਉਨ੍ਹਾਂ ਦਾ ਕਤਲ ਹੋਇਆ ਸੀ ਜਿਸਦਾ ਇਲਜ਼ਾਮ ਡੇਰਾ ਮੁਖੀ 'ਤੇ ਲੱਗਿਆ ਸੀ। ''ਮਈ 2002 ਵਿੱਚ ਗੁੰਮਨਾਮ ਚਿੱਠੀ ਆਈ ਸੀ, ਜਿਸ ਬਾਰੇ ਡੇਰੇ ਵਾਲਿਆਂ ਨੂੰ ਸ਼ੱਕ ਸੀ ਕਿ ਇਸ ਪਿੱਛੇ ਰਣਜੀਤ ਸਿੰਘ ਦਾ ਹੱਥ ਹੈ।'' ਰਣਜੀਤ ਸਿੰਘ ਡੇਰਾ ਸੱਚਾ ਸੌਦਾ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਸਨ।''ਡੇਰੇ ਨੂੰ ਸ਼ੱਕ ਸੀ ਕਿ ਰਣਜੀਤ ਸਿੰਘ ਨੇ ਇਹ ਚਿੱਠੀ ਆਪਣੀ ਭੈਣ ਤੋਂ ਲਿਖਵਾਈ ਹੈ। ਜਿਸ ਕਾਰਨ ਪਹਿਲਾਂ ਇਨ੍ਹਾਂ ਨੇ ਰਣਜੀਤ ਸਿੰਘ ਨੂੰ ਧਮਕਾਇਆ। ''ਫਿਰ ਰਣਜੀਤ ਸਿੰਘ ਉੱਪਰ ਦਬਾਅ ਪਾਇਆ ਗਿਆ ਕਿ ਉਹ ਡੇਰੇ ਵਿੱਚ ਆਕੇ ਪਿਤਾ ਜੀ ਤੋਂ ਮਾਫ਼ੀ ਮੰਗਣ ਨਹੀਂ ਤਾਂ ਨਤੀਜਾ ਭੁਗਤਣ ਲਈ ਤਿਆਰ ਰਹੀਂ।''''ਜਦੋਂ ਉਹ ਨਹੀ ਆਏ ਤਾਂ 10 ਜੁਲਾਈ 2002 ਨੂੰ ਉਨ੍ਹਾਂ ਦੇ ਪਿੰਡ (ਖਾਨਪੁਰ ਕੋਹਲੀਆਂ) ਜਾ ਕੇ ਉਨ੍ਹਾਂ ਦਾ ਕਤਲ ਕੀਤਾ।''ਮਾਮਲਾ ਡੇਰੇ ਨਾਲ ਜੁੜਿਆ ਹੋਣ ਕਾਰਨ ਪੀੜਤ ਪਰਿਵਾਰ ਨੂੰ ਕਾਫ਼ੀ ਦੇਰ ਇਨਸਾਫ਼ ਨਹੀਂ ਮਿਲਿਆ।ਆਖਿਰ ਕਾਰ ਅੱਜ ਪੀੜਤ ਪਰਿਵਾਰਾਂ ਦੇ ਜ਼ਖਮਾਂ ਤੇ ਮਲ੍ਹਮ ਜ਼ਰੂਰ ਲੱਗੀ ਹੋਣੀ।

ਸਰਕਾਰੀ ਵਕੀਲ ਦਾ ਕੀ ਕਹਿਣਾ?

ਇਸ ਮਾਮਲੇ ਵਿੱਚ ਸੀਬੀਆਈ ਦੇ ਵਕੀਲ ਐੱਚਪੀਐੱਸ ਵਰਮਾ ਨੇ ਬੀਬੀਸੀ ਪੰਜਾਬੀ ਦੇ ਸਹਿਯੋਗੀ ਕਮਲ ਸੈਣੀ ਨੂੰ ਕੇਸ ਬਾਰੇ ਜਾਣਕਾਰੀ ਦਿੱਤੀ। ਐਡਵੋਕੇਟ ਵਰਮਾ ਨੇ ਦੱਸਿਆ ਕਿ ਰਣਜੀਤ ਸਿੰਘ ਕਤਲ ਕੇਸ ਵਿੱਚ ਅੱਜ ਡਾ਼ ਸੁਸ਼ੀਲ ਕੁਮਾਰ ਗਰਗ, ਸਪੈਸ਼ਲ ਜੱਜ ਸੀਬੀਆਈ ਕੋਰਟ ਵਿੱਚ ਫ਼ੈਸਲਾ ਸੁਣਾਇਆ ਗਿਆ।

ਵਕੀਲ ਐੱਚਪੀਐੱਸ ਵਰਮਾ

ਇਸ ਕੇਸ ਵਿੱਚ ਗੁਰਮੀਤ ਰਾਮ ਰਹੀਮ ਸਿੰਘ, ਕ੍ਰਿਸ਼ਨ ਲਾਲ, ਅਵਤਾਰ ਸਿੰਘ, ਸਬਦਿਲ ਅਤੇ ਜਸਵੀਰ ਨੂੰ 120-ਬੀ, 302 ਸੈਕਸ਼ਨ ਆਈਪੀਸੀ ਵਿੱਚ ਕਨਵਿਕਸ਼ਨ ਦੇ ਹੁਕਮ ਦਿੱਤੇ ਹਨ, ਮੁਲਜ਼ਮ ਮੰਨਿਆ ਹੈ।

ਇਹ ਵੀ ਪੜ੍ਹੋ: ਰਾਮ ਰਹੀਮ ਨੂੰ ਲੱਗਿਆ ਵੱਡਾ ਝਟਕਾ, ਰਣਜੀਤ ਕਤਲ ਕੇਸ 'ਚ ਦੋਸ਼ੀ ਕਰਾਰ

ABOUT THE AUTHOR

...view details