ਮੁੰਬਈ— ਮਹਾਰਾਸ਼ਟਰ ਪੁਲਿਸ ਨੇ ਵੀਰਵਾਰ ਨੂੰ ਇੱਥੇ ਵਿੱਤੀ ਰਾਜਧਾਨੀ 'ਚ ਇਕ ਵਿਦੇਸ਼ੀ ਨਾਗਰਿਕ ਨੂੰ ਪਰੇਸ਼ਾਨ ਕਰਨ ਦੇ ਦੋਸ਼ 'ਚ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਗ੍ਰਿਫਤਾਰੀਆਂ ਉਸ ਵੀਡੀਓ ਦੇ ਆਧਾਰ 'ਤੇ ਕੀਤੀਆਂ ਗਈਆਂ ਹਨ, ਜਿਸ 'ਚ ਦੱਖਣੀ ਕੋਰੀਆ ਦੀ ਇਕ ਮਹਿਲਾ ਯੂਟਿਊਬਰ ਨੂੰ ਮੁੰਬਈ ਦੀ ਇਕ ਗਲੀ 'ਤੇ ਦੋ ਪੁਰਸ਼ਾਂ ਦੁਆਰਾ ਜਿਨਸੀ ਸ਼ੋਸ਼ਣ ਕਰਦੇ ਹੋਏ ਦਿਖਾਇਆ ਗਿਆ ਸੀ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ ਹੈ। KOREAN WOMAN YOUTUBER HARASSED ON MUMBAI
ਵਾਇਰਲ ਵੀਡੀਓ ਦਾ ਨੋਟਿਸ ਲੈਂਦਿਆਂ ਖਾਰ ਪੁਲਿਸ ਨੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 354 ਦੇ ਤਹਿਤ ਮਾਮਲਾ ਦਰਜ ਕਰਕੇ ਦੋਸ਼ੀ ਨੌਜਵਾਨਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮਾਂ ਦੀ ਪਛਾਣ ਮੋਬੀਨ ਚੰਦ ਮੁਹੰਮਦ ਸ਼ੇਖ (19) ਅਤੇ ਮੁਹੰਮਦ ਨਕੀਬ ਸਦਰਿਆਲਮ ਅੰਸਾਰੀ (20) ਵਜੋਂ ਹੋਈ ਹੈ।
ਮੁੰਬਈ ਪੁਲਿਸ ਨੇ ਟਵਿੱਟਰ 'ਤੇ ਲਿਖਿਆ, "ਮੁੰਬਈ ਪੁਲਿਸ ਦੇ ਖਾਰ ਪੁਲਿਸ ਸਟੇਸ਼ਨ ਨੇ ਖਾਰ ਵੈਸਟ ਦੇ ਅਧਿਕਾਰ ਖੇਤਰ ਵਿੱਚ ਇੱਕ ਕੋਰੀਆਈ ਔਰਤ (ਵਿਦੇਸ਼ੀ) ਨਾਲ ਵਾਪਰੀ ਇੱਕ ਘਟਨਾ ਵਿੱਚ ਸੂਓ ਮੋਟੋ ਕਾਰਵਾਈ ਕੀਤੀ ਹੈ। ਇਸ ਸਬੰਧ ਵਿੱਚ, ਦੋਵਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਆਈਪੀਸੀ ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।