ਸ਼੍ਰੀਨਗਰ—ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲੇ 'ਚ ਅੱਤਵਾਦ ਵਿਰੋਧੀ ਮੁਹਿੰਮ ਸ਼ੁੱਕਰਵਾਰ ਨੂੰ ਦੂਜੇ ਦਿਨ ਵੀ ਜਾਰੀ ਰਹੀ ਅਤੇ ਅੱਤਵਾਦੀਆਂ ਨੂੰ ਭੱਜਣ ਤੋਂ ਰੋਕਣ ਲਈ ਸੁਰੱਖਿਆ ਬਲਾਂ ਨੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ। ਇਸ ਦੌਰਾਨ ਸੁਰੱਖਿਆ ਬਲਾਂ ਨੇ ਪੰਜ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਰਾਤ ਭਰ ਸ਼ਾਂਤੀ ਤੋਂ ਬਾਅਦ ਕੁਲਗਾਮ ਦੇ ਨੇਹਾਮਾ ਇਲਾਕੇ ਦੇ ਸਮਾਨੋ 'ਚ ਸ਼ੁੱਕਰਵਾਰ ਤੜਕੇ ਗੋਲੀਬਾਰੀ ਹੋਈ, ਜਿਸ 'ਚ ਪੰਜ ਅੱਤਵਾਦੀ ਮਾਰੇ ਗਏ। ਖ਼ਬਰ ਲਿਖੇ ਜਾਣ ਤੱਕ ਅੱਤਵਾਦੀਆਂ ਦੀ ਪਛਾਣ ਨਹੀਂ ਹੋ ਸਕੀ ਸੀ। ਅਧਿਕਾਰੀ ਉਸ ਦੀ ਪਛਾਣ ਕਰ ਰਹੇ ਹਨ।
ਜਾਣਕਾਰੀ ਮੁਤਾਬਕ ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲੇ ਦੇ ਡੀ.ਐੱਚ. ਪੋਰਾ ਇਲਾਕੇ 'ਚ ਸੁਰੱਖਿਆ ਬਲਾਂ ਨਾਲ ਚੱਲ ਰਹੇ ਮੁਕਾਬਲੇ 'ਚ 5 ਅੱਤਵਾਦੀ ਮਾਰੇ ਗਏ। ਪੁਲਿਸ ਨੇ ਕਿਹਾ ਕਿ ਕੁਲਗਾਮ ਪੁਲਿਸ, ਸੈਨਾ ਅਤੇ ਸੀਆਰਪੀਐਫ ਨੇ ਪੰਜ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਉਨ੍ਹਾਂ ਕੋਲੋਂ ਅਪਰਾਧਿਕ ਸਮੱਗਰੀ ਵੀ ਬਰਾਮਦ ਕੀਤੀ ਗਈ ਹੈ।" ਵੀਰਵਾਰ ਨੂੰ ਪੁਲਿਸ ਅਤੇ ਸੁਰੱਖਿਆ ਬਲਾਂ ਦੀ ਸੰਯੁਕਤ ਟੀਮ ਨੂੰ ਇਲਾਕੇ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਗੋਲੀਬਾਰੀ ਸ਼ੁਰੂ ਹੋਈ। ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਤਾਂ ਉਥੇ ਲੁਕੇ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ।