ਨਵੀਂ ਦਿੱਲੀ/ਗਾਜ਼ੀਆਬਾਦ: ਪੰਜਾਬ ਪੁਲਿਸ ਨੇ ਦਿੱਲੀ ਭਾਜਪਾ ਆਗੂ ਤਜਿੰਦਰ ਪਾਲ ਸਿੰਘ ਬੱਗਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਭਾਰਤੀ ਜਨਤਾ ਪਾਰਟੀ ਦੇ ਆਗੂ ਤਜਿੰਦਰ ਪਾਲ ਸਿੰਘ ਬੱਗਾ ਨੂੰ ਪੰਜਾਬ ਪੁਲਿਸ ਨੇ ਅੱਜ ਦਿੱਲੀ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਕੁਝ ਦਿਨ ਪਹਿਲਾਂ ਵੀ ਪੰਜਾਬ ਪੁਲਿਸ ਦੀ ਇੱਕ ਟੀਮ ਬੱਗਾ ਦੇ ਘਰ ਪਹੁੰਚੀ ਸੀ। ਬੱਗਾ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਬੱਗਾ 'ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਇਤਰਾਜ਼ਯੋਗ ਬਿਆਨ ਦੇਣ ਦਾ ਮਾਮਲਾ ਪਟਿਆਲਾ 'ਚ ਦਰਜ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਕੁਮਾਰ ਵਿਸ਼ਵਾਸ ਨੇ ਇਸ ਪੂਰੇ ਮਾਮਲੇ ਨੂੰ ਲੈ ਕੇ ਟਵੀਟ ਕੀਤਾ ਹੈ ਅਤੇ ਕਿਹਾ ਹੈ, ''ਪਿਆਰੇ ਛੋਟੇ ਵੀਰ ਭਗਵੰਤ ਮਾਨ, ਖੁਦਦਾਰ ਪੰਜਾਬ ਨੇ 300 ਸਾਲਾਂ 'ਚ ਕਦੇ ਵੀ ਦਿੱਲੀ ਦੇ ਕਿਸੇ ਵੀ ਅਸੁਰੱਖਿਅਤ ਤਾਨਾਸ਼ਾਹ ਨੂੰ ਆਪਣੀ ਤਾਕਤ ਨਾਲ ਖੇਡਣ ਦੀ ਇਜਾਜ਼ਤ ਨਹੀਂ ਦਿੱਤੀ ਅਤੇ ਪੰਜਾਬ ਦਾ ਤਾਜ ਤੁਹਾਡੇ ਹਵਾਲੇ ਕੀਤਾ ਹੈ, ਬੌਣੇ ਦੁਰਯੋਧਨ ਦੀ ਨਹੀਂ। ਪੰਜਾਬ ਦੇ ਲੋਕਾਂ ਅਤੇ ਉਨ੍ਹਾਂ ਦੀ ਪੁਲਿਸ ਦੇ ਟੈਕਸ ਦੇ ਪੈਸੇ ਦਾ ਅਪਮਾਨ ਨਾ ਕਰੋ। ਪਗੜੀ ਸੰਭਾਲ ਜੱਟਾ।''