ਚੰਡੀਗੜ੍ਹ: ਸਾਬਕਾ ਕੇਂਦਰੀ ਮੰਤਰੀ ਕੁਮਾਰੀ ਸ਼ੈਲਜਾ ਨੇ ਐਤਵਾਰ ਨੂੰ ਸਿੱਧੂ ਮੂਸੇਵਾਲਾ (kumari selja met sidhu moose wala family) ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਗਾਇਕ ਸਰਦਾਰ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਕਤਲ 'ਤੇ ਦੁੱਖ ਪ੍ਰਗਟ ਕੀਤਾ। ਇਸ ਦੌਰਾਨ ਉਨ੍ਹਾਂ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ। ਇਸ ਤੋਂ ਬਾਅਦ ਕੁਮਾਰੀ ਸ਼ੈਲਜਾ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਇੱਕ ਬਹੁ-ਪੱਖੀ ਕਲਾਕਾਰ ਸੀ। ਉਸ ਨੇ ਛੋਟੀ ਉਮਰ ਵਿਚ ਹੀ ਆਪਣੀ ਪ੍ਰਤਿਭਾ ਅਤੇ ਮਿਹਨਤ ਦੇ ਬਲ 'ਤੇ ਵੱਡਾ ਮੁਕਾਮ ਹਾਸਲ ਕਰ ਲਿਆ।
ਇਸ ਦੌਰਾਨ ਕੁਮਾਰੀ ਸ਼ੈਲਜਾ ਨੇ ਆਮ ਆਦਮੀ ਪਾਰਟੀ 'ਤੇ ਤਿੱਖਾ ਨਿਸ਼ਾਨਾ ਸਾਧਿਆ (selja statement on aam aadmi party) ਸ਼ੈਲਜਾ ਨੇ ਕਿਹਾ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸੱਤਾ ਸੰਭਾਲਣ ਤੋਂ ਬਾਅਦ ਪਿਛਲੇ ਦੋ ਮਹੀਨਿਆਂ 'ਚ ਕਈ ਲੋਕਾਂ ਦੇ ਕਤਲ ਹੋ ਚੁੱਕੇ ਹਨ। ਮਸ਼ਹੂਰ ਗਾਇਕ ਦਾ ਸ਼ਰੇਆਮ ਕਤਲ ਪੰਜਾਬ ਦੀ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਦੀ ਜਿਉਂਦੀ ਜਾਗਦੀ ਮਿਸਾਲ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਅਮਨ-ਕਾਨੂੰਨ ਬਣਾਉਣ ਅਤੇ ਅਪਰਾਧੀਆਂ 'ਤੇ ਸ਼ਿਕੰਜਾ ਕੱਸਣ 'ਚ ਪੂਰੀ ਤਰ੍ਹਾਂ ਫੇਲ ਸਾਬਤ ਹੋਈ ਹੈ।