ਚੰਡੀਗੜ੍ਹ: ਐਤਵਾਰ ਨੂੰ ਲਖੀਮਪੁਰ ਖੀਰੀ (Lakhimpur Khiri) ਵਿੱਚ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰੀਆ (Keshav Prasad Maurya) ਦਾ ਪ੍ਰੋਗਰਾਮ ਸੀ। ਕੇਸ਼ਵ ਪ੍ਰਸਾਦ ਮੌਰੀਆ (Keshav Prasad Maurya) ਲਖੀਮਪੁਰ ਖੀਰੀ ਵਿੱਚ ਕੁਝ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣ ਵਾਲੇ ਸਨ। ਉਪ ਮੁੱਖ ਮੰਤਰੀ ਦੇ ਪ੍ਰੋਗਰਾਮ ਬਾਰੇ ਜਾਣਕਾਰੀ ਮਿਲਣ 'ਤੇ ਕਿਸਾਨ ਆਗੂ ਕਾਲੇ ਝੰਡੇ ਦਿਖਾਉਣ ਲਈ ਇਕੱਠੇ ਹੋਏ ਸਨ, ਹਾਲਾਂਕਿ ਕੇਸ਼ਵ ਪ੍ਰਸਾਦ ਮੌਰਿਆ ਦੇ ਆਉਣ ਤੋਂ ਪਹਿਲਾਂ ਕੁਝ ਭਾਜਪਾ ਆਗੂਆਂ (BJP leaders) ਅਤੇ ਕਿਸਾਨਾਂ ਵਿਚਕਾਰ ਹੰਗਾਮਾ ਹੋ ਗਿਆ। ਜਾਣਕਾਰੀ ਅਨੁਸਾਰ ਮੌਕੇ 'ਤੇ ਮੌਜੂਦ ਭਾਜਪਾ ਆਗੂਆਂ ਨੇ ਕਿਸਾਨਾਂ 'ਤੇ ਕਾਰ ਚੜ੍ਹਾ ਦਿੱਤੀ। ਜਿਸ ਦੇ ਥੱਲੇ 3 ਕਿਸਾਨਾਂ ਨੂੰ ਕੁਚਲ ਦਿੱਤਾ ਗਿਆ। ਇਸ ਹਾਦਸੇ ਵਿੱਚ 8 ਕਿਸਾਨ ਜ਼ਖਮੀ ਵੀ ਹੋਏ ਹਨ। ਜਿਸ ਤੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੇ ਟਵੀਟ ਕਰ ਕੀਤੀ ਨਿਖੇਧੀ ਕੀਤੀ ਹੈ।
ਸੁਖਬੀਰ ਸਿੰਘ ਬਾਦਲ
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਟਵੀਟ ਕਰ ਕਿਹੀ ਕਿ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਅਸ਼ੀਸ਼ (Ashish, son of Minister of State for Home Affairs Ajay Mishra) ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ। ਜਿਸ ਦੇ ਵਾਹਨ ਨੇ 3 ਕਿਸਾਨਾਂ ਨੂੰ ਕੁਚਲ ਦਿੱਤਾ ਅਤੇ 8 ਹੋਰਨਾਂ ਨੂੰ ਗੰਭੀਰ ਰੂਪ ਨਾਲ ਜ਼ਖਮੀ ਕਰ ਦਿੱਤਾ। ਜੋ ਲਖੀਮਪੁਰ ਖੀਰੀ (Lakhimpur Khiri) ਵਿੱਚ 3 ਖੇਤੀਬਾੜੀ ਕਾਨੂੰਨਾਂ ਦਾ ਸ਼ਾਂਤੀਪੂਰਵਕ ਵਿਰੋਧ ਕਰ ਰਹੇ ਸਨ।
ਕਿਸੇ ਨੂੰ ਵੀ ਇਸ ਤਰ੍ਹਾਂ ਅਧਿਕਾਰ ਦੀ ਦੁਰਵਰਤੋਂ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਆਸ਼ੀਸ਼ ਮਿਸ਼ਰਾ (Ashish Mishra) ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਅੰਨਾਦਾਤਾ ਦੇ ਵਿਰੁੱਧ ਅਜਿਹੀ ਬੇਰਹਿਮੀ ਭਰੀ ਕਰੂਰਤਾ ਸਹਿਣਯੋਗ ਨਹੀਂ ਹੈ।
ਹਰਸਿਮਰਤ ਕੌਰ ਬਾਦਲ
ਇਸ ਮਾਮਲੇ ਦੀ ਨਿਖੇਦੀ ਕਰਦਿਆਂ ਹਰਸਿਮਰਤ ਕੌਰ ਬਾਦਲ (Harsimrat Kaur Badal) ਨੇ ਵੀ ਟਵੀਟ ਕੀਤਾ ਕਰ ਕਿਹਾ ਕਿ ਦੋਸ਼ੀਆਂ ਨੂੰ ਸਖ਼ਤ ਸਜਾਵਾਂ ਦਿੱਤੀਆਂ ਜਾਣ।
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
ਇਸ ਦੇ ਵਿਰੋਧ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਨੇ ਵੀ ਟਵੀਟ ਕਰ ਕਿਹਾ ਕਿ ਲਖੀਮਪੁਰ ਵਿੱਚ ਵਿਰੋਧ ਕਰ ਰਹੇ ਕਿਸਾਨਾਂ ਨੂੰ ਵਾਹਨ ਨਾਲ ਕੁਚਲਣਾ ਹਿੰਸਕ ਅਤੇ ਅਨਿਆਂਪੂਰਨ ਹੈ। ਕਈ ਕਿਸਾਨ ਭਰਾਵਾਂ ਦੀ ਮੌਤ ਦੀ ਖ਼ਬਰ ਹੈ। ਵਾਹਿਗੁਰੂ ਉਸਦੀ ਆਤਮਾ ਨੂੰ ਸ਼ਾਂਤੀ ਦੇਵੇ। ਦੁੱਖ ਦੀ ਇਸ ਘੜੀ ਵਿੱਚ ਮੈਂ ਕਿਸਾਨ ਭਰਾਵਾਂ ਦੇ ਨਾਲ ਹਾਂ। ਅਜਿਹੇ ਘਿਨਾਉਣੇ ਅਪਰਾਧ ਕਰਨ ਵਾਲੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ।