ਨਵੀਂ ਦਿੱਲੀ/ਪੰਜਾਬ :ਕੇਂਦਰੀ ਸਿਹਤ ਮੰਤਰਾਲੇ ਨੇ ਪਿਛਲੇ 24 ਘੰਟਿਆਂ 'ਚ ਸਾਹਮਣੇ ਆਏ ਕੋਰੋਨਾਵਾਇਰਸ ਦੇ ਨਵੇਂ ਕੇਸਾਂ ਦੇ ਅੰਕੜੇ ਜਾਰੀ ਕੀਤੇ ਹਨ। ਭਾਰਤ ਵਿੱਚ ਕੋਵਿਡ-19 ਦੇ 281 ਨਵੇਂ ਮਾਮਲੇ ਸਾਹਮਣੇ ਦਰਜ ਹੋਏ, ਜਿਸ ਨਾਲ ਸੋਮਵਾਰ ਨੂੰ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 4, 46, 88, 101 ਹੋ ਗਈ ਹੈ। ਕੁੱਲ ਐਕਟਿਵ ਮਾਮਲੇ 2,901 ਹੋ ਗਏ ਹਨ। ਇਸ ਦੇ ਨਾਲ ਹੀ, ਇਲਾਜ ਤੋਂ ਬਾਅਦ ਠੀਕ ਹੋ ਕੇ ਪਿਛਲੇ 24 ਘੰਟਿਆਂ ਵਿੱਚ 171 ਲੋਕ ਹਸਪਤਾਲ ਤੋਂ ਛੁੱਟੀ ਲੈ ਕੇ ਵਾਪਸ ਘਰ ਪਰਤ ਚੁੱਕੇ ਹਨ।
ਕੋਰੋਨਾ ਰਿਕਰਵਰੀ ਰੇਟ :ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਮੁਤਾਬਕ, ਸੋਮਵਾਰ ਨੂੰ ਕੋਰੋਨਾ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਦੇਸ਼ 'ਚ 99 ਫ਼ੀਸਦੀ ਰਿਕਰਵਰੀ ਰੇਟ ਦਰਜ ਹੋਈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ 4, 41, 54, 425 ਹੋ ਗਈ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 2,20,64,23,392 ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਕੇਂਦਰੀ ਮੰਤਰਾਲੇ ਮੁਤਾਬਕ, ਪਿਛਲੇ 24 ਘੰਟਿਆਂ ਵਿੱਚ, ਸੋਮਵਾਰ ਨੂੰ ਕੋਵਿਡ-19 ਲਈ 43,753 ਨਮੂਨਿਆਂ ਦੀ ਜਾਂਚ ਕੀਤੀ ਗਈ।
Coronavirus Update : ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਪਾਜ਼ੀਟਿਵ ਦੇ 281 ਨਵੇਂ ਮਾਮਲੇ, ਜਾਣੋ ਪੰਜਾਬ ਦੀ ਸਥਿਤੀ ਪੰਜਾਬ ਵਿੱਚ ਕੋਰੋਨਾ ਦੀ ਸਥਿਤੀ : ਪਿਛਲੇ 24 ਘੰਟਿਆਂ ਵਿੱਚ ਸੋਮਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਚਾਰ ਨਵੇਂ ਮਾਮਲੇ ਦਰਜ ਹੋਏ। ਸੋਮਵਾਰ ਨੂੰ ਹੁਸ਼ਿਆਰਪੁਰ, ਜੰਲਧਰ, ਲੁਧਿਆਣਾ ਤੇ ਮੋਹਾਲੀ ਵਿਖੇ ਕ੍ਰਮਵਾਰ ਇੱਕ-ਇੱਕ ਕੋਰੋਨਾਵਾਇਰਸ ਦਾ ਨਵਾਂ ਮਾਮਲਾ ਦਰਜ ਹੋਇਆ ਹੈ। ਇੱਥੇ ਇਹ ਵੀ ਦੱਸ ਦਈਏ ਕਿ ਸੋਮਵਾਰ ਨੂੰ ਕੋਰੋਨਾ ਨੂੰ ਮਾਤ ਦੇ ਕੇ 3 ਬਰਨਾਲਾ ਤੋਂ ਇੱਕ ਮਾਨਸਾ ਤੋਂ ਇੱਕ ਅਤੇ ਮੋਹਾਲੀ ਤੋਂ ਇੱਕ ਮਰੀਜ਼ ਹਸਪਤਾਲ ਤੋਂ ਛੁੱਟੀ ਲੈ ਕੇ ਵਾਪਸ ਘਰ ਪਰਤੇ ਹਨ। ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 46 ਐਕਟਿਵ ਮਾਮਲੇ ਦਰਜ ਕੀਤੇ ਗਏ।
1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ ਵਿੱਚ ਕੋਰੋਨਾਵਾਇਰਸ ਕੇਸਾਂ ਦੀ ਸਥਿਤੀ : ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਸੋਮਵਾਰ 6 ਮਾਰਚ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 85, 693 ਹੋ ਗਈ ਹੈ। ਇਸ ਤੋਂ ਇਲਾਵਾ 46 ਐਕਟਿਵ ਮਾਮਲੇ ਹਨ। ਹੁਣ ਤੱਕ ਕੋਰੋਨਾ ਵਾਇਰਸ ਦੀ ਲਾਗ ਨਾਲ ਕੁੱਲ 20,515 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 65, 136 ਲੋਕ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤੇ ਹਨ।
ਇਹ ਵੀ ਪੜ੍ਹੋ:Today Hukamnama 7 March, 2023 : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ