ਪੰਜਾਬ

punjab

ETV Bharat / bharat

Coronavirus Update : ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 326 ਨਵੇਂ ਮਾਮਲੇ, ਪੰਜਾਬ 'ਚ ਕੋਰੋਨਾ ਦੇ ਪੰਜ ਮਾਮਲੇ - ਪੰਜਾਬ ਵਿੱਚ ਕੋਰੋਨਾ ਵਾਇਰਸ

Coronavirus Update : ਪਿਛਲੇ 24 ਘੰਟਿਆਂ ਵਿੱਚ ਭਾਰਤ 'ਚ ਕੋਰੋਨਾ ਵਾਇਰਸ ਦੇ 326 ਨਵੇਂ ਮਾਮਲੇ ਦਰਜ ਹੋਏ ਹਨ। ਇਸ ਦੇ ਨਾਲ ਹੀ, ਕੋਰੋਨਾ ਦੇ ਐਕਟਿਵ ਕੇਸਾਂ ਵਿੱਚ ਵਾਧਾ ਦਰਜ ਹੋਇਆ। ਜੇਕਰ ਪੰਜਾਬ ਵਿੱਚ ਕੋਰੋਨਾ ਵਾਇਰਸ ਦੀ ਸਥਿਤੀ ਦੀ ਗੱਲ ਕਰੀਏ, ਤਾਂ ਬੁੱਧਵਾਰ ਨੂੰ ਕੋਰੋਨਾ ਦੇ 5 ਨਵੇਂ ਮਾਮਲੇ ਦਰਜ ਹੋਏ।

Coronavirus Update, Coronavirus
Coronavirus Update

By

Published : Mar 9, 2023, 9:58 AM IST

ਨਵੀਂ ਦਿੱਲੀ / ਪੰਜਾਬ :ਕੇਂਦਰੀ ਸਿਹਤ ਮੰਤਰਾਲੇ ਨੇ ਪਿਛਲੇ 24 ਘੰਟਿਆਂ 'ਚ ਸਾਹਮਣੇ ਆਏ ਕੋਰੋਨਾ ਦੇ ਨਵੇਂ ਕੇਸਾਂ ਦੇ ਅੰਕੜੇ ਜਾਰੀ ਕੀਤੇ ਹਨ। ਭਾਰਤ ਵਿੱਚ ਕੋਵਿਡ-19 ਦੇ 326 ਨਵੇਂ ਮਾਮਲੇ ਸਾਹਮਣੇ ਦਰਜ ਹੋਏ, ਜਿਸ ਨਾਲ ਬੁੱਧਵਾਰ ਨੂੰ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 4, 46, 88, 693 ਹੋ ਗਈ ਹੈ। ਕੁੱਲ ਐਕਟਿਵ ਮਾਮਲੇ 3,076 ਹੋ ਗਏ ਹਨ। ਇਸ ਦੇ ਨਾਲ ਹੀ, ਇਲਾਜ ਤੋਂ ਬਾਅਦ ਠੀਕ ਹੋ ਕੇ ਪਿਛਲੇ 24 ਘੰਟਿਆਂ ਵਿੱਚ 220 ਲੋਕ ਹਸਪਤਾਲ ਤੋਂ ਛੁੱਟੀ ਲੈ ਕੇ ਵਾਪਸ ਘਰ ਪਰਤ ਚੁੱਕੇ ਹਨ।

ਕੋਰੋਨਾ ਰਿਕਰਵਰੀ ਰੇਟ :ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਮੁਤਾਬਕ, ਬੁੱਧਵਾਰ ਨੂੰ ਕੋਰੋਨਾ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਦੇਸ਼ 'ਚ 98.99 ਫ਼ੀਸਦੀ ਰਿਕਰਵਰੀ ਰੇਟ ਦਰਜ ਹੋਈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ 4, 41, 54, 842 ਹੋ ਗਈ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 2,20,64,31,651 ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਕੇਂਦਰੀ ਮੰਤਰਾਲੇ ਮੁਤਾਬਕ, ਪਿਛਲੇ 24 ਘੰਟਿਆਂ ਵਿੱਚ, ਬੁੱਧਵਾਰ ਨੂੰ ਕੋਵਿਡ-19 ਲਈ 63,085 ਨਮੂਨਿਆਂ ਦੀ ਜਾਂਚ ਕੀਤੀ ਗਈ।

Coronavirus Update : ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 326 ਨਵੇਂ ਮਾਮਲੇ, ਪੰਜਾਬ 'ਚ ਕੋਰੋਨਾ ਦੇ ਪੰਜ ਮਾਮਲੇ

ਪੰਜਾਬ ਵਿੱਚ ਕੋਰੋਨਾ ਦੀ ਸਥਿਤੀ : ਪਿਛਲੇ 24 ਘੰਟਿਆਂ ਵਿੱਚ ਬੁੱਧਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 5 ਨਵੇਂ ਮਾਮਲੇ ਦਰਜ ਹੋਏ ਹਨ, ਜਦਕਿ ਬੁੱਧਵਾਰ ਨੂੰ ਕੋਰੋਨਾ ਨੂੰ ਮਾਤ ਦੇ ਕੇ 04 ਮਰੀਜ਼ ਹਸਪਤਾਲ ਚੋਂ ਘਰ ਵਾਪਸ ਪਰਤੇ ਹਨ। ਇਨ੍ਹਾਂ ਵਿੱਚ ਬਠਿੰਡਾ ਤੋਂ ਇੱਕ, ਹੁਸ਼ਿਆਰਪੁਰ ਤੋਂ 1, ਲੁਧਿਆਣਾ ਤੋਂ 1 ਅਤੇ ਸੰਗਰੂਰ ਤੋਂ 1 ਕੋਰੋਨਾ ਵਾਇਰਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕ ਸ਼ਾਮਲ ਹਨ।

ਕੋਰੋਨਾ ਦੇ ਨਵੇਂ ਮਾਮਲੇ:ਬੁੱਧਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਪੀੜਤਾਂ ਦੀ ਗਿਣਤੀ ਪੰਜ ਦਰਜ ਕੀਤੀ ਗਈ ਹੈ। ਇਨ੍ਹਾਂ ਚੋਂ ਅੰਮ੍ਰਿਤਸਰ ਤੋਂ 2, ਜਲੰਧਰ ਤੋਂ 1, ਰੋਪੜ ਤੋਂ 1 ਅਤੇ ਮੋਹਾਲੀ ਤੋਂ 1 ਕੋਰੋਨਾ ਵਾਇਰਸ ਦੇ ਨਵੇਂ ਮਾਮਲੇ ਦਰਜ ਕੀਤੇ ਗਏ।

1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ ਵਿੱਚ ਕੋਰੋਨਾਵਾਇਰਸ ਮਾਮਲਿਆਂ ਦੀ ਸਥਿਤੀ: ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਬੁੱਧਵਾਰ 8 ਮਾਰਚ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 85, 718 ਹੋ ਗਈ ਹੈ। ਇਸ ਤੋਂ ਇਲਾਵਾ 45 ਐਕਟਿਵ ਮਾਮਲੇ ਹਨ। ਹੁਣ ਤੱਕ ਕੋਰੋਨਾ ਵਾਇਰਸ ਨਾਲ ਕੁੱਲ 20,515 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 65, 158 ਜਣੇ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤੇ ਹਨ।

ਇਹ ਵੀ ਪੜ੍ਹੋ:Punjab Budget Session: ਪੰਜਾਬ ਬਜਟ ਸੈਸ਼ਨ ਦੇ ਚੌਥੇ ਦਿਨ ਵੀ ਹੰਗਾਮੇ ਦੇ ਪੂਰੇ ਆਸਾਰ, ਭਾਜਪਾ ਘੇਰੇਗੀ ਵਿਧਾਨ ਸਭਾ

ABOUT THE AUTHOR

...view details