ਨਵੀਂ ਦਿੱਲੀ / ਪੰਜਾਬ : ਕੇਂਦਰੀ ਸਿਹਤ ਮੰਤਰਾਲੇ ਵੱਲੋਂ ਪਿਛਲੇ 24 ਘੰਟਿਆਂ ਵਿੱਚ ਸਾਹਮਣੇ ਆਏ ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ ਦੇ ਅੰਕੜੇ ਜਾਰੀ ਕੀਤੇ ਹਨ। ਭਾਰਤ ਵਿੱਚ ਕੋਵਿਡ-19 ਦੇ 125 ਨਵੇਂ ਮਾਮਲੇ ਸਾਹਮਣੇ ਆਏ ਹਨ ਜਿਸ ਨਾਲ ਬੁੱਧਵਾਰ ਨੂੰ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 4, 46, 85, 257 ਹੋ ਗਈ ਹੈ। ਕੁੱਲ ਐਕਟਿਵ ਮਾਮਲੇ 1,935 ਹੋ ਗਏ ਹਨ। ਇਸ ਦੇ ਨਾਲ ਹੀ, ਇਲਾਜ ਤੋਂ ਬਾਅਦ ਠੀਕ ਹੋ ਕੇ ਪਿਛਲੇ 24 ਘੰਟਿਆਂ ਵਿੱਚ 110 ਲੋਕ ਹਸਪਤਾਲ ਤੋਂ ਛੁੱਟੀ ਲੈ ਕੇ ਵਾਪਸ ਘਰ ਪਰਤੇ ਹਨ, ਜਦਕਿ ਬੁੱਧਵਾਰ ਨੂੰ ਕੋਰੋਨਾਵਾਇਰਸ ਨਾਲ ਇੱਕ ਮੌਤ ਦਰਜ ਕੀਤੀ ਗਈ।
ਕੇਂਦਰੀ ਮੰਤਰਾਲੇ ਮੁਤਾਬਕ, ਪਿਛਲੇ 24 ਘੰਟਿਆਂ ਵਿੱਚ, ਬੁੱਧਵਾਰ ਨੂੰ ਕੋਵਿਡ-19 ਲਈ 1, 14, 486 ਨਮੂਨਿਆਂ ਦੀ ਜਾਂਚ ਕੀਤੀ ਗਈ ਅਤੇ 110 ਲੋਕ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਤੋਂ ਛੁੱਟੀ ਲੈ ਚੁੱਕੇ ਹਨ।
ਇਲਾਜ ਅਧੀਨ ਮਰੀਜ਼ਾਂ ਦਾ ਰਿਕਰਵਰੀ ਰੇਟ ਦਰਜ :ਸਿਹਤ ਮੰਤਰਾਲੇ ਮੁਤਾਬਕ, ਕੋਰੋਨਾ ਵਾਇਰਸ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਦੇਸ਼ ਵਿੱਚ 99 ਫੀਸਦੀ ਰਿਕਰਵਰੀ ਰੇਟ ਦਰਜ ਹੋਈ ਹੈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ 4, 41, 52, 560 ਹੋ ਗਈ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 2,20,63,53, 384 ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।
Coronavirus Update : ਪਿਛਲੇ 24 ਘੰਟਿਆਂ 'ਚ ਭਾਰਤ 'ਚ ਕੋਰੋਨਾ ਪਾਜ਼ੀਟਿਵ ਦੇ 125 ਨਵੇਂ ਮਾਮਲੇ, ਇੱਕ ਮੌਤ, ਜਾਣੋ ਪੰਜਾਬ 'ਚ ਕੋਰੋਨਾ ਸਥਿਤੀ ਪੰਜਾਬ ਵਿੱਚ ਕੋਰੋਨਾ ਦੀ ਸਥਿਤੀ :ਪਿਛਲੇ 24 ਘੰਟਿਆਂ ਵਿੱਚ ਬੁੱਧਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 05 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਚੋਂ ਫਤਿਹਗੜ੍ਹ ਸਾਹਿਬ, ਜਲੰਧਰ, ਮਲੇਰਕੋਟਲਾ, ਮੋਹਾਲੀ ਤੇ ਸ਼ਹੀਦ ਭਗਤ ਸਿੰਘ ਨਗਰ ਤੋਂ ਇਕ-ਇੱਕ ਮਾਮਲੇ ਦਰਜ ਹੋਏ ਹਨ। ਇੱਥੇ ਇਹ ਵੀ ਦੱਸ ਦਈਏ ਕਿ ਬੁੱਧਵਾਰ, ਕੋਰੋਨਾ ਨੂੰ ਮਾਤ ਦੇ ਕੇ ਕੋਈ ਵੀ ਮਰੀਜ਼ ਹਸਪਤਾਲ ਤੋਂ ਛੁੱਟੀ ਲੈ ਕੇ ਵਾਪਸ ਘਰ ਨਹੀਂ ਪਰਤਿਆ ਹੈ। ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਕੁੱਲ 21 ਐਕਟਿਵ ਮਾਮਲੇ ਦਰਜ ਕੀਤੇ ਗਏ।
1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ 'ਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਸਥਿਤੀ : ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਬੁੱਧਵਾਰ 22 ਫਰਵਰੀ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 85, 637 ਹੋ ਗਈ ਹੈ। ਇਸ ਤੋਂ ਇਲਾਵਾ 21 ਐਕਟਿਵ ਮਾਮਲੇ ਹਨ। ਹੁਣ ਤੱਕ ਕੋਰੋਨਾ ਵਾਇਰਸ ਦੀ ਲਾਗ ਨਾਲ ਕੁੱਲ 20,515 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 65, 101 ਲੋਕ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤੇ ਹਨ।
ਇਹ ਵੀ ਪੜ੍ਹੋ:Love Rashifal 23 February 2023: ਲਵ ਰਾਸ਼ੀਫਲ 'ਚ ਜਾਣੋ ਕਿਸ ਨੂੰ ਮਿਲੇਗਾ ਲਵ ਪਾਟਨਰ ਨਾਲ ਡੇਟ 'ਤੇ ਜਾਣ ਦਾ ਮੌਕਾ