ਨਵੀਂ ਦਿੱਲੀ / ਪੰਜਾਬ :ਕੇਂਦਰੀ ਸਿਹਤ ਮੰਤਰਾਲੇ ਵੱਲੋਂ ਪਿਛਲੇ 24 ਘੰਟਿਆਂ ਵਿੱਚ ਸਾਹਮਣੇ ਆਏ ਕੋਰੋਨਾ ਵਾਇਰਸ ਦੇ ਨਵੇਂ ਕੇਸਾਂ ਦਾ ਐਲਾਨ ਕੀਤਾ ਗਿਆ ਹੈ। ਭਾਰਤ ਵਿੱਚ ਕੋਵਿਡ-19 ਦੇ 119 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਜਿਸ ਨਾਲ ਸੋਮਵਾਰ ਨੂੰ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 4, 46, 85, 037 ਹੋ ਗਈ ਹੈ। ਕੁੱਲ ਐਕਟਿਵ ਮਾਮਲੇ 1,916 ਹੋ ਗਏ ਹਨ। ਇਸ ਦੇ ਨਾਲ ਹੀ, ਇਲਾਜ ਤੋਂ ਬਾਅਦ ਠੀਕ ਹੋ ਕੇ ਪਿਛਲੇ 24 ਘੰਟਿਆਂ ਵਿੱਚ 102 ਲੋਕ ਹਸਪਤਾਲ ਤੋਂ ਛੁੱਟੀ ਲੈ ਕੇ ਵਾਪਸ ਘਰ ਪਰਤੇ ਹਨ, ਜਦਕਿ ਸੋਮਵਾਰ ਨੂੰ ਕੋਰੋਨਾਵਾਇਰਸ ਨਾਲ ਕੋਈ ਵੀ ਮੌਤ ਦਰਜ ਨਹੀਂ ਕੀਤੀ ਗਈ।
ਕੇਂਦਰੀ ਮੰਤਰਾਲੇ ਮੁਤਾਬਕ, ਪਿਛਲੇ 24 ਘੰਟਿਆਂ ਵਿੱਚ, ਸੋਮਵਾਰ ਨੂੰ ਕੋਵਿਡ-19 ਲਈ 42, 613 ਨਮੂਨਿਆਂ ਦੀ ਜਾਂਚ ਕੀਤੀ ਗਈ ਅਤੇ 102 ਲੋਕ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਤੋਂ ਛੁੱਟੀ ਲੈ ਚੁੱਕੇ ਹਨ।
ਇਲਾਜ ਅਧੀਨ ਮਰੀਜ਼ਾਂ ਦਾ ਰਿਕਰਵਰੀ ਰੇਟ ਦਰਜ : ਸਿਹਤ ਮੰਤਰਾਲੇ ਮੁਤਾਬਕ, ਕੋਰੋਨਾ ਵਾਇਰਸ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਦੇਸ਼ ਵਿੱਚ 99 ਫੀਸਦੀ ਰਿਕਰਵਰੀ ਰੇਟ ਦਰਜ ਹੋਈ ਹੈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ 4, 41, 52, 360 ਹੋ ਗਈ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 2,20,63,40, 003 ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।