ਨਵੀਂ ਦਿੱਲੀ / ਪੰਜਾਬ :ਭਾਰਤ ਵਿੱਚ ਕੋਰੋਨਾਵਾਇਰਸ ਦੇ ਐਕਟਿਵ ਮਾਮਲੇ ਲਗਾਤਾਰ ਵੱਧ ਰਹੇ ਹਨ। ਕੇਂਦਰੀ ਸਿਹਤ ਮੰਤਰਾਲੇ ਦੀ ਅਧਿਕਾਰਿਤ ਵੈਬਸਾਈਟ ਨੇ ਅੰਕੜੇ ਜਾਰੀ ਕੀਤੇ ਹਨ। ਭਾਰਤ ਵਿੱਚ ਕੋਵਿਡ-19 ਦੇ 2,069 ਨਵੇਂ ਮਾਮਲੇ ਦਰਜ ਹੋਏ ਹਨ। ਇਸ ਨਾਲ ਮੰਗਲਵਾਰ ਨੂੰ ਕੋਰੋਨਾਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 4, 47, 29, 284 ਹੋ ਗਈ ਹੈ। ਉੱਥੇ ਹੀ, ਕੁੱਲ ਐਕਟਿਵ ਮਾਮਲਿਆਂ ਦੀ ਗਿਣਤੀ ਵੀ 21 ਹਜ਼ਾਰ ਤੋਂ ਪਾਰ ਹੋ ਚੁੱਕੀ ਹੈ। ਇਲਾਜ ਤੋਂ ਬਾਅਦ ਠੀਕ ਹੋ ਕੇ ਪਿਛਲੇ 24 ਘੰਟਿਆਂ ਵਿੱਚ 2,069 ਲੋਕ ਹਸਪਤਾਲ ਤੋਂ ਛੁੱਟੀ ਲੈ ਕੇ ਵਾਪਸ ਘਰ ਪਰਤੇ। ਦੱਸ ਦਈਏ ਕਿ ਕੋਰੋਨਾਵਾਇਰਸ ਨਾਲ, ਮੰਗਲਵਾਰ ਨੂੰ ਮੁੜ ਸੱਤ ਮੌਤਾਂ ਦਰਜ ਹੋਈਆ।
ਕੋਰੋਨਾਵਾਇਰਸ ਦਾ ਰਿਕਰਵਰੀ ਰੇਟ :ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਅਨੁਸਾਰ, ਪਿਛਲੇ 24 ਘੰਟਿਆ ਵਿੱਚ, ਮੰਗਲਵਾਰ ਨੂੰ ਕੋਰੋਨਾਵਾਇਰਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਦੇਸ਼ 'ਚ 98.8 ਫ਼ੀਸਦੀ ਰਿਕਰਵਰੀ ਰੇਟ ਦਰਜ ਹੋਈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ 4, 41, 77, 204 ਦਰਜ ਹੋਈ, ਜਦਕਿ ਕੋਰੋਨਾਵਾਇਰਸ ਦੀ ਰੋਜ਼ਾਨਾ ਲਾਗ ਦਰ 6.12 ਫੀਸਦੀ ਤੇ ਹਫ਼ਤਾਵਾਰੀ ਕੋਰੋਨਾ ਲਾਗ ਦਰ 2.45 ਫੀਸਦੀ ਉੱਤੇ ਹੀ ਬਣੀ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 2,20,66,11, 814 ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਪਿਛਲੇ 24 ਘੰਟਿਆਂ 'ਚ, ਕੋਵਿਡ-19 ਜਾਂਚ ਲਈ 1,64, 740 ਨਮੂਨੇ ਲਏ ਹਨ।
ਪੰਜਾਬ ਵਿੱਚ ਕੋਰੋਨਾ ਦੀ ਸਥਿਤੀ :ਪਿਛਲੇ 24 ਘੰਟਿਆਂ ਵਿੱਚ, ਮੰਗਲਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 73 ਨਵੇਂ ਮਾਮਲੇ ਦਰਜ ਹੋਏ ਹਨ। ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਲੁਧਿਆਣਾ-11, ਜਲੰਧਰ-14, ਮੋਹਾਲੀ-22, ਫਤਹਿਗੜ੍ਹ ਸਾਹਿਬ-6, ਬਠਿੰਡਾ-05, ਪਟਿਆਲਾ-02, ਮੁਕਤਸਰ-05, ਅੰਮ੍ਰਿਤਸਰ-03, ਹੁਸ਼ਿਆਰਪੁਰ-02, ਮੋਗਾ-02 ਅਤੇ ਨਵਾਂਸ਼ਹਿਰ-01 ਮਾਮਲੇ ਦਰਜ ਹੋਏ। ਪੰਜਾਬ ਵਿੱਚ ਕੋਰੋਨਾ ਪਾਜ਼ੀਟਿਵਿਟੀ ਦਰ 2.56 ਫੀਸਦੀ ਦਰਜ ਹੋਈ ਹੈ। ਦੂਜੇ ਪਾਸੇ, 11 ਮਰੀਜ ਆਕਸੀਜਨ ਸਪੋਰਟ 'ਤੇ ਹਨ। ਉੱਥੇ ਹੀ, ਦੋ ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।