ਨਵੀਂ ਦਿੱਲੀ / ਪੰਜਾਬ : ਭਾਰਤ ਵਿੱਚ ਕੋਰੋਨਾਵਾਇਰਸ ਦੇ ਐਕਟਿਵ ਮਾਮਲੇ ਲਗਾਤਾਰ ਵੱਧ ਰਹੇ ਹਨ। ਕੇਂਦਰੀ ਸਿਹਤ ਮੰਤਰਾਲੇ ਦੀ ਅਧਿਕਾਰਿਤ ਵੈਬਸਾਈਟ ਨੇ ਅੰਕੜੇ ਜਾਰੀ ਕੀਤੇ ਹਨ। ਭਾਰਤ ਵਿੱਚ ਕੋਵਿਡ-19 ਦੇ 4,431 ਨਵੇਂ ਮਾਮਲੇ ਦਰਜ ਹੋਏ ਹਨ। ਇਸ ਨਾਲ ਬੁੱਧਵਾਰ ਨੂੰ ਕੋਰੋਨਾਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 4, 47, 33, 719 ਹੋ ਗਈ ਹੈ। ਉੱਥੇ ਹੀ, ਕੁੱਲ ਐਕਟਿਵ ਮਾਮਲਿਆਂ ਦੀ ਗਿਣਤੀ ਵੀ 23 ਹਜ਼ਾਰ ਤੋਂ ਪਾਰ ਹੋ ਚੁੱਕੀ ਹੈ। ਇਲਾਜ ਤੋਂ ਬਾਅਦ ਠੀਕ ਹੋ ਕੇ ਪਿਛਲੇ 24 ਘੰਟਿਆਂ ਵਿੱਚ 2,508 ਲੋਕ ਹਸਪਤਾਲ ਤੋਂ ਛੁੱਟੀ ਲੈ ਕੇ ਵਾਪਸ ਘਰ ਪਰਤੇ। ਦੱਸ ਦਈਏ ਕਿ ਕੋਰੋਨਾਵਾਇਰਸ ਨਾਲ, ਬੁੱਧਵਾਰ ਨੂੰ 11 ਮੌਤਾਂ ਦਰਜ ਹੋਈਆਂ ਹਨ।
ਕੋਰੋਨਾਵਾਇਰਸ ਦਾ ਰਿਕਰਵਰੀ ਰੇਟ : ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਅਨੁਸਾਰ, ਪਿਛਲੇ 24 ਘੰਟਿਆ ਵਿੱਚ, ਬੁੱਧਵਾਰ ਨੂੰ ਕੋਰੋਨਾਵਾਇਰਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਦੇਸ਼ 'ਚ 98.76 ਫ਼ੀਸਦੀ ਰਿਕਰਵਰੀ ਰੇਟ ਦਰਜ ਹੋਈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ 4, 41, 79, 712 ਦਰਜ ਹੋਈ, ਜਦਕਿ ਕੋਰੋਨਾਵਾਇਰਸ ਦੀ ਰੋਜ਼ਾਨਾ ਲਾਗ ਦਰ 3.38 ਫੀਸਦੀ ਤੇ ਹਫ਼ਤਾਵਾਰੀ ਕੋਰੋਨਾ ਲਾਗ ਦਰ 2.79 ਫੀਸਦੀ ਉੱਤੇ ਹੀ ਬਣੀ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 2,20,66,16, 373 ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਪਿਛਲੇ 24 ਘੰਟਿਆਂ 'ਚ, ਕੋਵਿਡ-19 ਜਾਂਚ ਲਈ 1,31, 086 ਨਮੂਨੇ ਲਏ ਹਨ।
ਪੰਜਾਬ ਵਿੱਚ ਕੋਰੋਨਾ ਦੀ ਸਥਿਤੀ :ਪਿਛਲੇ 24 ਘੰਟਿਆਂ ਵਿੱਚ, ਬੁੱਧਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 100 ਨਵੇਂ ਮਾਮਲੇ ਦਰਜ ਹੋਏ ਹਨ। ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਮੋਹਾਲੀ-47, ਹੁਸ਼ਿਆਰਪੁਰ-10, ਲੁਧਿਆਣਾ-10, ਅੰਮ੍ਰਿਤਸਰ-6, ਪਠਾਨਕੋਟ-6, ਕਪੂਰਥਲਾ-5, ਪਟਿਆਲਾ-4, ਜਲੰਧਰ-3, ਸੰਗਰੂਰ-3, ਫਿਰੋਜ਼ਪੁਰ-2, ਬਠਿੰਡਾ-1, ਗੁਰਦਾਸਪੁਰ-1, ਮਾਨਸਾ-1 ਅਤੇ ਮੋਗਾ ਤੋਂ 1 ਮਾਮਲੇ ਦਰਜ ਹੋਏ ਹਨ।