ਨਵੀਂ ਦਿੱਲੀ / ਪੰਜਾਬ : ਕੇਂਦਰੀ ਸਿਹਤ ਮੰਤਰਾਲੇ ਨੇ ਪਿਛਲੇ 24 ਘੰਟਿਆਂ 'ਚ ਸਾਹਮਣੇ ਆਏ ਕੋਰੋਨਾ ਦੇ ਨਵੇਂ ਕੇਸਾਂ ਦੇ ਅੰਕੜੇ ਜਾਰੀ ਕੀਤੇ ਹਨ। ਭਾਰਤ ਵਿੱਚ ਕੋਵਿਡ-19 ਦੇ 281 ਨਵੇਂ ਮਾਮਲੇ ਸਾਹਮਣੇ ਦਰਜ ਹੋਏ, ਜਿਸ ਨਾਲ ਮੰਗਲਵਾਰ ਨੂੰ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 4, 46, 88, 367 ਹੋ ਗਈ ਹੈ। ਕੁੱਲ ਐਕਟਿਵ ਮਾਮਲੇ 2,970 ਹੋ ਗਏ ਹਨ। ਇਸ ਦੇ ਨਾਲ ਹੀ, ਇਲਾਜ ਤੋਂ ਬਾਅਦ ਠੀਕ ਹੋ ਕੇ ਪਿਛਲੇ 24 ਘੰਟਿਆਂ ਵਿੱਚ 197 ਲੋਕ ਹਸਪਤਾਲ ਤੋਂ ਛੁੱਟੀ ਲੈ ਕੇ ਵਾਪਸ ਘਰ ਪਰਤ ਚੁੱਕੇ ਹਨ।
ਕੋਰੋਨਾ ਰਿਕਰਵਰੀ ਰੇਟ ਦਰਜ :ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਮੁਤਾਬਕ, ਮੰਗਲਵਾਰ ਨੂੰ ਕੋਰੋਨਾ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਦੇਸ਼ 'ਚ 99 ਫ਼ੀਸਦੀ ਰਿਕਰਵਰੀ ਰੇਟ ਦਰਜ ਹੋਈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ 4, 41, 54, 622 ਹੋ ਗਈ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 2,20,64,28,723 ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਕੇਂਦਰੀ ਮੰਤਰਾਲੇ ਮੁਤਾਬਕ, ਪਿਛਲੇ 24 ਘੰਟਿਆਂ ਵਿੱਚ, ਸੋਮਵਾਰ ਨੂੰ ਕੋਵਿਡ-19 ਲਈ 82,027 ਨਮੂਨਿਆਂ ਦੀ ਜਾਂਚ ਕੀਤੀ ਗਈ।
ਪੰਜਾਬ ਵਿੱਚ ਕੋਰੋਨਾ ਦੀ ਸਥਿਤੀ : ਪਿਛਲੇ 24 ਘੰਟਿਆਂ ਵਿੱਚ ਮੰਗਲਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 13 ਨਵੇਂ ਮਾਮਲੇ ਦਰਜ ਹੋਏ ਹਨ, ਜਦਕਿ ਮੰਗਲਵਾਰ ਨੂੰ ਕੋਰੋਨਾ ਨੂੰ ਮਾਤ ਦੇ ਕੇ 18 ਮਰੀਜ਼ ਹਸਪਤਾਲ ਚੋਂ ਘਰ ਵਾਪਸ ਪਰਤੇ। ਇਨ੍ਹਾਂ ਵਿੱਚ ਫਿਰੋਜ਼ਪੁਰ ਤੋਂ ਇੱਕ, ਗੁਰਦਾਸਪੁਰ ਤੋਂ 10, ਜਲੰਧਰ ਤੋਂ 1, ਲੁਧਿਆਣਾ ਤੋਂ 2, ਮਲੇਰਕੋਟਲਾ ਤੋਂ 1 ਅਤੇ ਪਟਿਆਲਾ ਤੋਂ 3 ਕੋਰੋਨਾ ਵਾਇਰਸ ਤੋਂ ਠੀਕ ਹੋਣ ਵਾਲੇ ਲੋਕ ਸ਼ਾਮਲ ਹਨ।