ਪੰਜਾਬ

punjab

ETV Bharat / bharat

Coronavirus Update : ਪਿਛਲੇ 24 ਘੰਟਿਆਂ 'ਚ ਕੋਰੋਨਾ ਪਾਜ਼ੀਟਿਵ ਦੇ ਵਧੇ ਕੇਸ, ਹੁਣ H3N2 ਦੀ ਦਸਤਕ, ਜਾਣੋ ਪੰਜਾਬ 'ਚ ਕੋਰੋਨਾ ਸਥਿਤੀ - H3N2 ਇਨਫਲੂਐਂਜ਼ਾ ਵਾਇਰਸ

Coronavirus Update : ਪਿਛਲੇ 24 ਘੰਟਿਆਂ ਵਿੱਚ ਭਾਰਤ 'ਚ ਕੋਰੋਨਾ ਵਾਇਰਸ ਦੇ 525 ਨਵੇਂ ਮਾਮਲੇ ਦਰਜ ਹੋਏ ਹਨ। ਜੇਕਰ ਪੰਜਾਬ ਵਿੱਚ ਕੋਰੋਨਾ ਵਾਇਰਸ ਦੀ ਸਥਿਤੀ ਦੀ ਦੇਖੀਏ, ਤਾਂ ਐਤਵਾਰ ਨੂੰ ਕੋਰੋਨਾ ਦੇ 5 ਨਵੇਂ ਮਾਮਲੇ ਦਰਜ ਹੋਏ। ਉੱਥੇ ਹੀ, ਕੋਰੋਨਾ ਤੋਂ ਬਾਅਦ ਹੁਣ ਲੋਕਾਂ ਵਿੱਚ H3N2 ਦਾ ਡਰ ਆ ਗਿਆ ਹੈ। H3N2 ਇਨਫਲੂਐਂਜ਼ਾ ਵਾਇਰਸ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ।

Coronavirus Update, H3N2, Latest Update of H3N2
Coronavirus Update

By

Published : Mar 13, 2023, 7:11 AM IST

ਨਵੀਂ ਦਿੱਲੀ / ਪੰਜਾਬ :ਕੇਂਦਰੀ ਸਿਹਤ ਮੰਤਰਾਲੇ ਨੇ ਪਿਛਲੇ 24 ਘੰਟਿਆਂ 'ਚ ਸਾਹਮਣੇ ਆਏ ਕੋਰੋਨਾ ਦੇ ਨਵੇਂ ਕੇਸਾਂ ਦੇ ਅੰਕੜੇ ਜਾਰੀ ਕੀਤੇ ਹਨ। ਭਾਰਤ ਵਿੱਚ ਕੋਵਿਡ-19 ਦੇ 525 ਨਵੇਂ ਮਾਮਲੇ ਸਾਹਮਣੇ ਦਰਜ ਹੋਏ, ਜਿਸ ਨਾਲ ਐਤਵਾਰ ਨੂੰ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 4, 46, 90, 492 ਹੋ ਗਈ ਹੈ। ਉੱਥੇ ਹੀ, ਕੁੱਲ ਐਕਟਿਵ ਮਾਮਲੇ 3,618 ਹੋ ਗਏ। ਇਸ ਦੇ ਨਾਲ ਹੀ, ਇਲਾਜ ਤੋਂ ਬਾਅਦ ਠੀਕ ਹੋ ਕੇ ਪਿਛਲੇ 24 ਘੰਟਿਆਂ ਵਿੱਚ 311 ਲੋਕ ਹਸਪਤਾਲ ਤੋਂ ਛੁੱਟੀ ਲੈ ਕੇ ਵਾਪਸ ਘਰ ਪਰਤ ਚੁੱਕੇ ਹਨ। ਉੱਥੇ ਹੀ, ਕੋਰੋਨਾ ਵਾਇਰਸ ਨਾਲ 2 ਮੌਤਾਂ ਵੀ ਦਰਜ ਹੋਈਆਂ ਹਨ।

ਕੋਰੋਨਾ ਰਿਕਰਵਰੀ ਰੇਟ ਦਰਜ :ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਮੁਤਾਬਕ, ਐਤਵਾਰ ਨੂੰ ਕੋਰੋਨਾ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਦੇਸ਼ 'ਚ 99 ਫ਼ੀਸਦੀ ਰਿਕਰਵਰੀ ਰੇਟ ਦਰਜ ਹੋਈ ਹੈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ 4, 41, 56, 093 ਹੋ ਗਈ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 2,20,64,54,554 ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਕੇਂਦਰੀ ਮੰਤਰਾਲੇ ਮੁਤਾਬਕ, ਪਿਛਲੇ 24 ਘੰਟਿਆਂ ਵਿੱਚ, ਸੋਮਵਾਰ ਨੂੰ ਕੋਵਿਡ-19 ਲਈ 96,170 ਨਮੂਨਿਆਂ ਦੀ ਜਾਂਚ ਕੀਤੀ ਗਈ।

Coronavirus Update





ਪੰਜਾਬ ਵਿੱਚ ਕੋਰੋਨਾ ਦੀ ਸਥਿਤੀ :
ਪਿਛਲੇ 24 ਘੰਟਿਆਂ ਵਿੱਚ ਐਤਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 05 ਨਵੇਂ ਮਾਮਲੇ ਦਰਜ ਹੋਏ ਹਨ ਇਨ੍ਹਾਂ ਚੋਂ ਮੋਹਾਲੀ ਤੋਂ 3, ਗੁਰਦਾਸਪੁਰ ਤੋਂ 1 ਅਤੇ ਰੋਪੜ ਤੋਂ 1 ਕੋਰੋਨਾ ਦੇ ਨਵੇਂ ਮਾਮਲੇ ਦਰਜ ਹੋਏ ਹਨ।ਐਤਵਾਰ ਨੂੰ ਕੋਰੋਨਾ ਨੂੰ ਮਾਤ ਦੇ ਕੇ ਦੋ ਮਰੀਜ਼ ਹਸਪਤਾਲ ਚੋਂ ਘਰ ਵਾਪਸ ਪਰਤੇ। ਇਨ੍ਹਾਂ ਵਿੱਚ ਫ਼ਤਿਹਗੜ੍ਹ ਸਾਹਿਬ ਤੋਂ 1 ਅਤੇ ਜਲੰਧਰ ਤੋਂ 1 ਕੋਰੋਨਾ ਵਾਇਰਸ ਤੋਂ ਠੀਕ ਹੋਣ ਵਾਲੇ ਲੋਕ ਦਰਜ ਕੀਤੇ ਗਏ।

1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ ਵਿੱਚ ਕੋਰੋਨਾਵਾਇਰਸ ਕੇਸ:ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਐਤਵਾਰ 12 ਮਾਰਚ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 85, 737 ਹੋ ਗਈ ਹੈ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਦੇ 45 ਐਕਟਿਵ ਮਾਮਲੇ ਹਨ। ਹੁਣ ਤੱਕ ਕੋਰੋਨਾ ਵਾਇਰਸ ਨਾਲ ਕੁੱਲ 20,515 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 65, 177 ਜਣੇ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤ ਚੁੱਕੇ ਹਨ।

ਭਾਰਤ 'ਚ H3N2 ਦੀ ਦਸਤਕ: H3N2 ਇਨਫਲੂਐਂਜ਼ਾ ਵਾਇਰਸ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਦੇਸ਼ ਵਿੱਚ ਇਸ ਕਾਰਨ ਦੋ ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ। ਇਸ ਦੇ ਨਾਲ ਹੀ, ਕੇਂਦਰੀ ਸਿਹਤ ਮੰਤਰਾਲੇ ਮੁਤਾਬਕ ਦਸੰਬਰ ਤੋਂ ਮੌਸਮੀ ਫਲੂ ਦੇ ਮਰੀਜ਼ ਆ ਰਹੇ ਹਨ। H3N2 ਇਨਫੈਕਸ਼ਨ ਦੇ ਮਾਮਲੇ ਵੀ ਵਧਦੇ ਨਜ਼ਰ ਆ ਰਹੇ ਹਨ। ਮੰਤਰਾਲੇ ਨੇ ਉਮੀਦ ਜਤਾਈ ਹੈ ਕਿ ਮਾਰਚ ਦੇ ਅੰਤ ਤੱਕ ਸੰਕਰਮਣ ਦੇ ਫੈਲਣ ਵਿੱਚ ਕਮੀ ਆ ਸਕਦੀ ਹੈ। ਕੇਂਦਰ ਸਰਕਾਰ ਵੱਲੋਂ ਸੂਬਿਆਂ ਨੂੰ ਵੀ ਐਡਵਾਇਜ਼ਰੀ ਜਾਰੀ ਕਰ ਦਿੱਤੀ ਗਈ ਹੈ। ਕੇਂਦਰ ਸਰਕਾਰ ਵੱਲੋਂ ਟਵੀਟ ਵਿੱਚ ਲਿਖਿਆ ਗਿਆ ਹੈ ਕਿ ਰਾਜਾਂ ਨੂੰ ਅਲਰਟ ਰਹਿਣ ਲਈ ਕਿਹਾ ਗਿਆ ਹੈ ਅਤੇ ਕੇਂਦਰ ਸਰਕਾਰ ਸੂਬਿਆਂ ਨਾਲ ਮਿਲ ਕੇ ਹਰ ਤਰ੍ਹਾਂ ਦੇ ਹਾਲਾਤਾਂ ਨਾਲ ਨਿਪਟਨ ਲਈ ਤਿਆਰ ਹੈ।

ਇਹ ਵੀ ਪੜ੍ਹੋ:PM Modi security breach: PM ਦੀ ਸੁਰੱਖਿਆ 'ਚ ਕੁਤਾਹੀ ਦੇ ਮਾਮਲੇ 'ਚ ਕੇਂਦਰ ਨੇ ਪੰਜਾਬ ਸਰਕਾਰ ਤੋਂ ਮੰਗੀ ਕਾਰਵਾਈ ਰਿਪੋਰਟ

ABOUT THE AUTHOR

...view details