ਨਵੀਂ ਦਿੱਲੀ / ਪੰਜਾਬ :ਕੇਂਦਰੀ ਸਿਹਤ ਮੰਤਰਾਲੇ ਵੱਲੋਂ ਪਿਛਲੇ 24 ਘੰਟਿਆਂ 'ਚ ਦਰਜ ਹੋਏ ਕੋਰੋਨਾ ਦੇ ਨਵੇਂ ਕੇਸਾਂ ਦੇ ਅੰਕੜੇ ਜਾਰੀ ਕੀਤੇ ਗਏ ਜਿਸ ਦੇ ਮੁਤਾਬਕ ਭਾਰਤ ਵਿੱਚ ਕੋਵਿਡ-19 ਦੇ 1,070 ਨਵੇਂ ਮਾਮਲੇ ਦਰਜ ਹੋਏ। ਇਸ ਨਾਲ ਐਤਵਾਰ ਨੂੰ ਕੋਰੋਨਾਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 4, 46, 95, 420 ਹੋ ਗਈ ਹੈ। ਉੱਥੇ ਹੀ, ਕੁੱਲ ਐਕਟਿਵ ਮਾਮਲੇ ਵੀ 5, 915 ਹੋ ਗਏ। ਇਸ ਦੇ ਨਾਲ ਹੀ, ਇਲਾਜ ਤੋਂ ਬਾਅਦ ਠੀਕ ਹੋ ਕੇ ਪਿਛਲੇ 24 ਘੰਟਿਆਂ ਵਿੱਚ 542 ਲੋਕ ਹਸਪਤਾਲ ਤੋਂ ਛੁੱਟੀ ਲੈ ਕੇ ਵਾਪਸ ਘਰ ਪਰਤ ਚੁੱਕੇ ਹਨ। ਉੱਥੇ ਹੀ, ਕੋਰੋਨਾ ਵਾਇਰਸ ਨਾਲ, ਐਤਵਾਰ ਨੂੰ ਦੋ ਮੌਤਾਂ ਦਰਜ ਹੋਈਆਂ ਹਨ।
ਕੋਰੋਨਾ ਰਿਕਰਵਰੀ ਰੇਟ ਦਰਜ :ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਮੁਤਾਬਕ, ਐਤਵਾਰ ਨੂੰ ਕੋਰੋਨਾ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਦੇਸ਼ 'ਚ 98.99 ਫ਼ੀਸਦੀ ਰਿਕਰਵਰੀ ਰੇਟ ਦਰਜ ਹੋਈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ 4, 41, 58, 703 ਹੋ ਗਈ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 2,20,65,04,798 ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਕੇਂਦਰੀ ਮੰਤਰਾਲੇ ਮੁਤਾਬਕ, ਪਿਛਲੇ 24 ਘੰਟਿਆਂ ਵਿੱਚ, ਕੋਵਿਡ-19 ਲਈ 88,511 ਨਮੂਨੇ ਜਾਂਚ ਲਈ ਲਏ ਗਏ।
Coronavirus Update : ਦੇਸ਼ 'ਚ ਕੋਰੋਨਾ ਦੇ ਹਜ਼ਾਰ ਤੋਂ ਵੱਧ ਕੇਸ, 2 ਮੌਤਾਂ, ਜਾਣੋ ਪੰਜਾਬ 'ਚ 12 ਕੋਰੋਨਾ ਮਾਮਲੇ ਦਰਜ ਪੰਜਾਬ ਵਿੱਚ ਕੋਰੋਨਾ ਦੀ ਸਥਿਤੀ :ਪਿਛਲੇ 24 ਘੰਟਿਆਂ ਵਿੱਚ, ਐਤਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 12 ਨਵੇਂ ਮਾਮਲੇ ਦਰਜ ਹੋਏ ਹਨ। ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਮੋਹਾਲੀ-3, ਜਲੰਧਰ-3, ਫਿਰੋਜ਼ਪੁਰ-3, ਮੋਗਾ-2 ਅਤੇ ਅੰਮ੍ਰਿਤਸਰ-1 ਕੋਰੋਨਾ ਦੇ ਨਵੇਂ ਮਾਮਲੇ ਦਰਜ ਹੋਏ ਹਨ।
ਹਸਪਤਾਲ ਚੋਂ ਛੁੱਟੀ ਲੈਣ ਵਾਲੇ ਲੋਕ: ਐਤਵਾਰ ਨੂੰ ਕੋਰੋਨਾ ਨੂੰ ਮਾਤ ਦੇ ਕੇ ਕੁੱਲ 9 ਮਰੀਜ਼ ਹਸਪਤਾਲ ਚੋਂ ਘਰ ਵਾਪਸ ਪਰਤੇ, ਜਿਨ੍ਹਾਂ ਵਿੱਚ ਜਲੰਧਰ-2, ਫਿਰੋਜ਼ਪੁਰ-1 ਅਤੇ ਹੁਸ਼ਿਆਰਪੁਰ-6 ਵਿਅਕਤੀ ਕੋਰੋਨਾ ਵਾਇਰਸ ਤੋਂ ਠੀਕ ਹੋ ਕੇ ਵਾਪਸ ਘਰ ਪਰਤੇ। ਉੱਥੇ ਹੀ, ਹਸਪਤਾਲ ਵਿੱਚ ਵਿੱਚ 2 ਮਰੀਜ਼ ਆਕਸੀਜ਼ਨ ਸਪੋਰਟ (ਵੈਂਟੀਲੇਟਰ) ਉੱਤੇ ਹਸਪਤਾਲ ਵਿੱਚ ਭਰਤੀ ਹਨ।
1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ ਵਿੱਚ ਕੋਰੋਨਾਵਾਇਰਸ ਕੇਸ: ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਐਤਵਾਰ 19 ਮਾਰਚ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 85, 835 ਹੋ ਗਈ ਹੈ। ਇਸ ਤੋਂ ਇਲਾਵਾ, ਕੋਰੋਨਾਵਾਇਰਸ ਦੇ 97 ਐਕਟਿਵ ਮਾਮਲੇ ਹਨ। ਹੁਣ ਤੱਕ ਕੋਰੋਨਾ ਵਾਇਰਸ ਨਾਲ ਕੁੱਲ 20,516 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 65, 222 ਜਣੇ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤ ਚੁੱਕੇ ਹਨ।
ਭਾਰਤ 'ਚ H3N2 ਦੇ ਮਾਮਲੇ : H3N2 ਇਨਫਲੂਐਂਜ਼ਾ ਵਾਇਰਸ ਦੇ ਮਾਮਲੇ ਵੀ ਲਗਾਤਾਰ ਵੱਧ ਰਹੇ ਹਨ। ਕੁਝ ਦਿਨਾਂ ਵਿੱਚ ਇਸ ਦੇ 90 ਤੋਂ ਵੱਧ ਕੇਸ ਦਰਜ ਹੋਏ। ਕੇਂਦਰੀ ਸਿਹਤ ਮੰਤਰਾਲੇ ਮੁਤਾਬਕ 2 ਜਨਵਰੀ ਤੋਂ 5 ਮਾਰਚ ਤੱਕ 451 ਮਾਮਲੇ ਦਰਜ ਹੋਏ ਹਨ। ਦਸੰਬਰ ਤੋਂ ਮੌਸਮੀ ਫਲੂ ਦੇ ਮਰੀਜ਼ ਆ ਰਹੇ ਹਨ। ਕੇਂਦਰ ਸਰਕਾਰ ਵੱਲੋਂ ਸੂਬਿਆਂ ਨੂੰ ਵੀ ਐਡਵਾਇਜ਼ਰੀ ਜਾਰੀ ਕਰ ਦਿੱਤੀ ਗਈ ਹੈ। ਦੇਸ਼ ਵਿੱਚ H3N2 ਇਨਫਲੂਐਂਜ਼ਾ ਵਾਇਰਸ ਨਾਲ ਅਜੇ ਤੱਕ ਕੁੱਲ 9 ਮੌਤਾਂ ਦਰਜ ਹੋਈਆਂ ਹਨ। ਡਾਕਟਰਾਂ ਦੀ ਮੰਨੀਏ ਤਾਂ, ਉਨ੍ਹਾਂ ਦਾ ਕਹਿਣਾ ਹੈ ਕਿ H3N2 ਲੱਛਣ ਦਿਖੇ ਜਾਣ ਉੱਤੇ ਤੁਰੰਤ RTPCR ਕਰਵਾ ਲੈਣਾ ਚਾਹੀਦਾ ਹੈ। ਵਧੀਆਂ ਕਿਸਮ ਦੇ ਮਾਸਕ ਦੀ ਵਰਤੋਂ ਅਤੇ ਸਮੇਂ-ਸਮੇਂ ਉੱਤੇ ਹੱਥ ਧੋਂਦੇ ਰਹੋ। ਇਸ ਤੋਂ ਇਲਾਵਾ, H3N2 ਪੀੜਤ ਮਰੀਜ਼ਾਂ ਦੇ ਸੰਪਰਕ ਵਿੱਚ ਆਉਣ ਤੋਂ ਬਚਣਾ ਚਾਹੀਦਾ ਹੈ।
ਇਹ ਵੀ ਪੜ੍ਹੋ:Insult Tricolor At Indian Embassy UK: ਯੂਕੇ 'ਚ ਭਾਰਤੀ ਅੰਬੈਸੀ 'ਤੇ ਖਾਲਿਸਤਾਨ ਸਮਰਥਕਾਂ ਦਾ ਪ੍ਰਦਰਸ਼ਨ, ਤਿਰੰਗੇ ਦਾ ਕੀਤਾ ਅਪਮਾਨ