ਚੰਡੀਗੜ੍ਹ:ਅੰਤਰਰਾਸ਼ਟਰੀ ਵਕੀਲ ਕਾਨਫਰੰਸ ਵਿੱਚ ਜਸਟਿਸ ਸੰਜੀਵ ਖੰਨਾ ਨੇ ਲੋਕ ਹਿੱਤਾ ਦੀ ਗੱਲ ਕਰਦੇ ਹੋਏ ਕਿਹਾ ਕਿ ਕਾਨੂੰਨੀ ਪੇਸ਼ੇ ਵਿੱਚ ਸਰਲ ਭਾਸ਼ਾ ਦੀ ਵਰਤੋਂ ਕੀਤੀ ਜਾਣੀ ਚਾਹੀਦੀ ਹੈ ਤਾਂ ਹੋ ਆਮ ਲੋਕ ਇਸ ਨੂੰ ਅਸਾਨੀ ਨਾਲ ਸਮਝ ਸਕੇ। ਉਹਨਾਂ ਨੇ ਕਿਹਾ ਕਿ ਸਰਲ ਭਾਸ਼ਾ ਵਿੱਚ ਕਾਨੂੰਨੀ ਫੈਸਲਾ ਹੋਣਾ ਚਾਹੀਦਾ ਹੈ ਤਾਂ ਜੋ ਲੋਕ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਤੋਂ ਬਚ ਸਕਣ। ਕਾਨੂੰਨ ਸਾਡੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਹਨ ਤੇ ਉਹ ਸਾਨੂੰ ਕੰਟਰੋਲ ਕਰਦੇ ਹਨ। ਇਸ ਲਈ ਭਾਸ਼ਾ ਸੌਖੀ ਹੋਣੀ ਚਾਹੀਦੀ ਹੈ।
ਕਾਨੂੰਨ ਦੇਸ਼ ਦੇ ਨਾਗਰਿਕਾਂ ਲਈ ਰਹੱਸ ਨਹੀਂ ਹੋਣਾ ਚਾਹੀਦਾ:ਅੰਤਰਰਾਸ਼ਟਰੀ ਵਕੀਲ ਕਾਨਫਰੰਸ ਦਾ ਆਯੋਜਨ ਬਾਰ ਕੌਂਸਲ ਆਫ ਇੰਡੀਆ ਵੱਲੋਂ ਕੀਤਾ ਗਿਆ ਸੀ। ਉਹਨਾਂ ਨੇ ਕਿਹਾ ਕਿ ਕਾਨੂੰਨ ਦੇਸ਼ ਦੇ ਨਾਗਰਿਕਾਂ ਲਈ ਰਹੱਸ ਨਹੀਂ ਹੋਣਾ ਚਾਹੀਦਾ। ਜਸਟਿਸ ਖੰਨਾ ਨੇ ਇਹ ਵੀ ਕਿਹਾ ਕਿ ਇਹ ਸਾਡੀਆਂ ਬਹਿਸਾਂ ਅਤੇ ਫੈਸਲਿਆਂ 'ਤੇ ਵੀ ਲਾਗੂ ਹੁੰਦਾ ਹੈ। ਕੀ ਕਾਨੂੰਨ ਇੱਕ ਅਜਿਹੀ ਬੁਝਾਰਤ ਹੈ ਜਿਸਨੂੰ ਹੱਲ ਕਰਨ ਦੀ ਲੋੜ ਹੈ? ਕਾਨੂੰਨ ਵਿਵਾਦਾਂ ਨੂੰ ਸੁਲਝਾਉਣ ਲਈ ਹੁੰਦੇ ਹਨ, ਆਪਣੇ ਆਪ ਨੂੰ ਵਿਵਾਦਪੂਰਨ ਬਣਾਉਣ ਲਈ ਨਹੀਂ।