ਨਵੀਂ ਦਿੱਲੀ: ਗੈਂਗਸਟਰ ਲਾਰੇਂਸ ਬਿਸ਼ਨੋਈ ਨੂੰ ਮੰਗਲਵਾਰ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਵਿੱਚ ਪੇਸ਼ ਕੀਤਾ ਗਿਆ। ਜਿੱਥੋਂ ਅਦਾਲਤ ਨੇ ਉਸ ਨੂੰ 7 ਦਿਨਾਂ ਲਈ NIA ਰਿਮਾਂਡ 'ਤੇ ਭੇਜ ਦਿੱਤਾ ਹੈ। ਬਿਸ਼ਨੋਈ ਇਸ ਸਮੇਂ ਪੰਜਾਬ ਦੀ ਬਠਿੰਡਾ ਜੇਲ੍ਹ ਵਿੱਚ ਬੰਦ ਹੈ। ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ.ਆਈ.ਏ.) ਨੇ ਪਿਛਲੇ ਸਾਲ ਦਰਜ ਇਕ ਮਾਮਲੇ 'ਚ ਬਿਸ਼ਨੋਈ ਨੂੰ ਮੰਗਲਵਾਰ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ 'ਚ ਪੇਸ਼ ਕੀਤਾ।
ਇਸ ਦੌਰਾਨ NIA ਨੇ ਲਾਰੇਂਸ ਬਿਸ਼ਨੋਈ ਤੋਂ ਪੁੱਛਗਿੱਛ ਕਰਨ ਲਈ ਅਦਾਲਤ ਤੋਂ ਸੱਤ ਦਿਨ ਦੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਸੀ। ਇਸ ਤੋਂ ਬਾਅਦ ਪਟਿਆਲਾ ਹਾਊਸ ਕੋਰਟ ਦੇ ਮੁੱਖ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ਼ੈਲੇਂਦਰ ਸ਼ਰਮਾ ਨੇ ਕੇਸ ਨੂੰ ਵਿਸ਼ੇਸ਼ ਐਨਆਈਏ ਅਦਾਲਤ ਵਿੱਚ ਤਬਦੀਲ ਕਰ ਦਿੱਤਾ। ਇਸ ਦੇ ਨਾਲ ਹੀ ਅਦਾਲਤ ਨੇ ਏਜੰਸੀ ਨੂੰ ਬਿਸ਼ਨੋਈ ਦੀ ਸੁਰੱਖਿਆ ਵੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਏਜੰਸੀ ਨੇ ਬਿਸ਼ਨੋਈ ਦੇ ਖਿਲਾਫ ਇੱਕ ਹੋਰ ਨਵਾਂ ਮਾਮਲਾ ਵੀ ਦਰਜ ਕੀਤਾ ਹੈ।