ਦਿੱਲੀ :ਤਿਹਾੜ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਦਿੱਲੀ ਦੀ ਸਪੈਸ਼ਲ ਸੈਲ ਨੇ ਪਟਿਆਲਾ ਹਾਊਸ ਕੋਰਟ ਵਿੱਚ ਪੇਸ਼ ਕੀਤਾ ਹੈ। ਪੇਸ਼ੀ ਦੌਰਾਨ ਵਕੀਲਾਂ ਵਿਚਾਲੇ ਤਿਖੀ ਬਹਿਸ ਚੱਲੀ ਹੈ। ਪੰਜਾਬ ਪੁਲਿਸ ਨੇ ਮੂਸੇ ਵਾਲਾ ਕਤਲਕਾਂਡ ਵਿੱਚ ਲਾਰੈਂਸ ਦਾ ਪ੍ਰੋਡਕਸ਼ਨ ਵਾਂਰਟ ਮਿਲ ਗਿਆ ਹੈ। ਪਟਿਆਲਾ ਹਾਊਸ ਕੋਰਟ ਦੇ ਹੁਕਮਾਂ ਤੋਂ ਬਾਅਦ ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲਕਾਂਡ ਵਿੱਚ ਲਾਰੈਂਸ ਬਿਸ਼ਨੋਈ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਫਿਲਹਾਲ ਟਰਾਂਜ਼ਿਟ ਰਿਮਾਂਡ ਮਿਲ ਗਈ ਹੈ। ਵੱਡੇ ਸੁਰੱਖਿਆ ਪ੍ਰਬੰਧ ਕਰ ਕੇ ਗਈ ਪੰਜਾਬ ਪੁਲਿਸ ਲਾਰੈਂਸ ਬਿਸ਼ਨੋਈ ਨੂੰ ਪੰਜਾਬ ਲਿਆ ਰਹੀ ਹੈ। ਲਾਰੈਂਸ ਬਿਸ਼ਨੋਈ ਦਾ RML ਹਸਪਤਾਲ ਵਿੱਚ ਮੈਡੀਕਲ ਕਰਵਾਉਣ ਗਿਆ ਜਿਸ ਤੋਂ ਬਾਅਦ ਪੰਜਾਬ ਪੁਲਿਸ ਦਾ ਕਾਫ਼ਲਾ ਬਿਸ਼ਨੋਈ ਨੂੰ ਮਾਨਸਾ, ਪੰਜਾਬ ਲਿਆ ਰਿਹਾ ਹੈ।
ਤਿਹਾੜ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਨੂੰ ਪੰਜਾਬ ਲਿਆਂਦਾ ਜਾ ਰਿਹਾ ਹੈ। ਪਟਿਆਲਾ ਹਾਊਸ ਕੋਰਟ ਦੀ ਇਜਾਜ਼ਤ ਤੋਂ ਬਾਅਦ ਲਾਰੈਂਸ ਨੂੰ ਪੰਜਾਬ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਸੀ। ਇਸ ਤੋਂ ਬਾਅਦ ਅਦਾਲਤ ਨੇ ਟਰਾਂਜ਼ਿਟ ਰਿਮਾਂਡ ਦੇ ਦਿੱਤਾ। ਜਿਸ ਤੋਂ ਬਾਅਦ ਲਾਰੈਂਸ ਨੂੰ ਬੁਲੇਟ ਪਰੂਫ ਗੱਡੀ 'ਚ ਪੰਜਾਬ ਲਿਆਂਦਾ ਜਾ ਰਿਹਾ ਹੈ। ਪੰਜਾਬ ਪੁਲਿਸ ਦੀ ਟੀਮ ਦਿੱਲੀ ਤੋਂ ਲਾਰੈਂਸ ਲਈ ਰਵਾਨਾ ਹੋ ਗਈ ਹੈ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਲਾਰੈਂਸ ਤੋਂ ਹੁਣ ਪੁੱਛਗਿੱਛ ਕੀਤੀ ਜਾਵੇਗੀ। ਮੂਸੇਵਾਲਾ ਦੇ ਕਤਲ ਤੋਂ ਬਾਅਦ ਲਾਰੈਂਸ ਗੈਂਗ ਨੇ ਇਸ ਦੀ ਜ਼ਿੰਮੇਵਾਰੀ ਲਈ ਸੀ।
ਦੱਸ ਦਈਏ ਕਿ ਪੰਜਾਬ ਪੁਲਿਸ ਨੇ ਅਦਾਲਤ ਵਿੱਚ ਗੋਲਡੀ ਬਰਾੜ, ਲਾਰੈਂਸ ਗੈਂਗ ਅਤੇ ਸਚਿਨ ਥਾਪਨ ਦੀਆਂ ਫੇਸਬੁੱਕ ਪੋਸਟਾਂ ਦਿਖਾਈਆਂ। ਉਨ੍ਹਾਂ ਕਿਹਾ ਕਿ ਲਾਰੈਂਸ ਤੋਂ ਪੁੱਛ-ਪੜਤਾਲ ਜ਼ਰੂਰੀ ਸੀ ਕਿਉਂਕਿ ਇਹ ਕਤਲ ਉਸ ਨੇ ਹੀ ਕੀਤਾ ਸੀ। ਗੈਂਗ ਅਤੇ ਸਚਿਨ ਥਾਪਨ ਦੀ ਫੇਸਬੁਕ ਪੋਸਟ ਵੀ ਸਾਂਝੀ ਕੀਤੀ। ਸਿੱਧੂ ਮੂਸੇ ਵਾਲਾ ਕਤਲ ਕੇਸ ਵਿੱਚ ਮਾਨਸਾ ਦੀ ਅਦਾਲਤ ਤੋਂ ਪੁਲਿਸ ਲਾਰੈਂਸ ਬਿਸ਼ਨੋਈ ਦਾ ਪ੍ਰੋਡਕਸ਼ਨ ਵਾਰੰਟ ਲੈ ਕੇ ਮਾਨਸਾ ਪੁਲਿਸ ਦਿੱਲੀ ਪਹੁੰਚੀ ਹੈ। ਪੰਜਾਬ ਪੁਲਿਸ ਨੇ ਕੋਰਟ ਵਿੱਚ ਇਹ ਪ੍ਰੋ਼ਡਕਸ਼ਨ ਵਾਰੰਟ ਪੇਸ਼ ਕੀਤੇ ਹਨ।
ਇਕ ਦਿਨ ਦੀ ਟਰਾਂਜ਼ਿਟ ਰਿਮਾਂਡ 'ਤੇ ਬਿਸ਼ਨੋਈ: ਬਿਸ਼ਨੋਈ ਦੇ ਵਕੀਲ ਵਿਸ਼ਾਲ ਚੋਪੜਾ ਨੇ ਕਿਹਾ, ਪੰਜਾਬ ਪੁਲਿਸ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਟਰਾਂਜ਼ਿਟ ਰਿਮਾਂਡ ਦੀ ਮੰਗ ਲਈ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ ਜਿਸ ਉੱਤੇ ਫੈਸਲਾ ਆ ਗਿਆ ਹੈ। ਕੋਰਟ ਨੇ ਪੰਜਾਬ ਪੁਲਿਸ ਨੂੰ ਇਕ ਦਿਨ ਦੀ ਟਰਾਜ਼ਿਟ ਰਿਮਾਂਡ ਮਿਲੀ ਹੈ। ਹੁਣ ਬਿਸ਼ਨੋਈ ਨੂੰ ਪੰਜਾਬ ਲਿਆਂਦਾ ਜਾ ਰਿਹਾ ਹੈ। ਜਿੱਥੇ ਬਾਅਦ ਵਿੱਚ ਪੰਜਾਬ ਪੁਲਿਸ ਮਾਨਸਾ ਕੋਰਟ ਵਿੱਚ ਬਿਸ਼ਨੋਈ ਨੂੰ ਪੇਸ਼ ਕਰੇਗੀ।