ਨਵੀਂ ਦਿੱਲੀ: ਗਾਜ਼ੀਪੁਰ ਬਾਰਡਰ 'ਤੇ ਬੀਕੇਯੂ ਦੇ ਬੁਲਾਰੇ ਰਾਕੇਸ਼ ਟਿਕੈਤ ਨੂੰ ਮਿਲਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੁੱਜੇ। ਉਨ੍ਹਾਂ ਨੇ ਟਿਕੈਤ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੇ ਟਿਕੈਤ ਨੂੰ ਸਿਰੋਪਾ ਪਾਇਆ। ਇਸ ਸਮੇਂ ਸੁਖਬੀਰ ਬਾਦਲ ਦੇ ਨਾਲ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਤੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਮੌਜੂਦ ਸਨ। ਜ਼ਿਕਰਯੋਗ ਹੈ ਕਿ ਟਿਕੈਤ ਨੇ ਪਹਿਲਾਂ ਹੀ ਬਿਆਨ ਦਿੱਤਾ ਸੀ ਕਿ ਕਿਸੇ ਵੀ ਸਿਆਸੀ ਆਗੂ ਨੂੰ ਸਟੇਜ 'ਚ ਬੋਲਣ ਦਾ ਮੌਕਾ ਨਹੀਂ ਦਿੱਤਾ ਜਾਵੇਗਾ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗਾਜ਼ੀਪੁਰ ਬਾਰਡਰ 'ਤੇ ਬੀਕੇਯੂ ਬੁਲਾਰੇ ਰਾਕੇਸ਼ ਟਿਕੈਤ ਨੂੰ ਮਿਲਣ ਪੁੱਜੇ। ਰਾਕੇਸ਼ ਟਿਕੈਤ ਨਾਲ ਮੁਲਾਕਾਤ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਕਿਹਾ," ਮੈਂ ਰਾਕੇਸ਼ ਟਿਕੈਤ ਨੂੰ ਉਨ੍ਹਾਂ ਦੀ ਖੇਤੀ ਕਾਨੂੰਨਾਂ ਦੇ ਖਿਲਾਫ ਜੰਗ ਲਈ ਮੁਬਾਰਕਬਾਦ ਦਿੰਦਾ ਹਾਂ। ਉਨ੍ਹਾਂ ਨੇ ਕਿਹਾ ਕਿ ਸਾਰੇ ਕਿਸਾਨ ਉਨ੍ਹਾਂ ਦੇ ਧੰਨਵਾਦੀ ਹਨ ਤੇ ਸਾਡੀ ਪਾਰਟੀ ਵੀ ਉਨ੍ਹਾਂ ਦੇ ਨਾਲ ਖੜ੍ਹੀ ਹੈ।
ਕਿਸਾਨਾਂ ਦੀ ਮਨ ਦੀ ਬਾਤ ਸੁਨਣ ਮੋਦੀ ਜੀ