ਮੁਬੰਈ: ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਵਾਲਾ ਪੱਤਰ ਸਲਮਾਨ ਖਾਨ ਦੇ ਪਿਤਾ ਸਵੇਰੇ ਸੈਰ ਕਰਨ ਗਏ ਸਨ, ਜਿੱਥੇ ਉਹ ਬੈਂਚ 'ਤੇ ਬੈਠੇ ਸਨ, ਜਦੋਂ ਉਨ੍ਹਾਂ ਨੂੰ ਇੱਕ ਚਿੱਠੀ ਮਿਲੀ ਜਿਸ ਵਿੱਚ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਬੇਟੇ ਸਲਮਾਨ ਖਾਨ ਨੂੰ ਧਮਕੀ ਦਿੱਤੀ ਗਈ ਸੀ। ਬਾਂਦਰਾ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਤੁਹਾਨੂੰ ਦੱਸ ਦੇਈਏ ਕਿ ਹਾਲ ਹੀ ਵਿੱਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਸ 'ਤੇ ਦੋ ਦਰਜਨ ਗੋਲੀਆਂ ਚਲਾਈਆਂ ਗਈਆਂ। ਇਸ ਹਮਲੇ ਵਿੱਚ ਉਹ ਆਪਣੀ ਜਾਨ ਗੁਆ ਬੈਠਾ। ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਪੂਰੀ ਇੰਡਸਟਰੀ 'ਚ ਸੋਗ ਦੀ ਲਹਿਰ ਦੌੜ ਗਈ ਹੈ। ਇਸ ਦੌਰਾਨ ਧਮਕੀ ਭਰਿਆ ਪੱਤਰ ਮਿਲਣ ਤੋਂ ਬਾਅਦ ਸਲਮਾਨ ਖਾਨ ਦੇ ਪ੍ਰਸ਼ੰਸਕ ਪਰੇਸ਼ਾਨ ਹੋ ਗਏ ਹਨ।