ਨਵੀਂ ਦਿੱਲੀ:ਦਿੱਲੀ ਦੇ ਉਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਨੇ ਦਿੱਲੀ ਸਰਕਾਰ ਦੇ ਮੁੱਖ ਸਕੱਤਰ ਨੂੰ ਇਸ਼ਤਿਹਾਰਾਂ 'ਤੇ ਖਰਚੇ ਗਏ ਵਿਆਜ (recovery of Rs 97 crore) ਸਮੇਤ ਆਮ ਆਦਮੀ ਪਾਰਟੀ ਤੋਂ 97.14 ਕਰੋੜ ਰੁਪਏ ਦੀ ਵਸੂਲੀ ਕਰਨ ਦੇ ਹੁਕਮ ਦਿੱਤੇ ਹਨ। ਸਾਲ 2016 'ਚ ਆਮ ਆਦਮੀ ਪਾਰਟੀ ਦੀ ਸਰਕਾਰ ਵਾਲੀ ਦਿੱਲੀ ਸਰਕਾਰ ਵੱਲੋਂ ਇਸ਼ਤਿਹਾਰਾਂ 'ਤੇ ਸਰਕਾਰੀ ਪੈਸਾ ਖਰਚ ਕਰਨ ਦੀ ਸ਼ਿਕਾਇਤ ਆਈ ਸੀ, ਜਿਸ ਤੋਂ ਬਾਅਦ ਉਪ ਰਾਜਪਾਲ ਨੇ ਜਾਂਚ ਦੇ ਹੁਕਮ ਦਿੱਤੇ ਸਨ। ਮਾਮਲਾ ਅਦਾਲਤ ਵਿੱਚ ਗਿਆ ਪਰ ਅਦਾਲਤ ਨੇ ਸਰਕਾਰੀ ਪੈਸੇ ਦੀ ਦੁਰਵਰਤੋਂ ਬਾਰੇ ਵੀ ਕਿਹਾ ਅਤੇ ‘ਆਪ’ ਨੂੰ ਉਕਤ ਰਕਮ ਸਰਕਾਰੀ ਖ਼ਜ਼ਾਨੇ ਵਿੱਚ ਜਮ੍ਹਾਂ ਕਰਵਾਉਣ ਦੇ ਹੁਕਮ ਦਿੱਤੇ।
ਦਿੱਤਾ ਅਦਾਲਤ ਦੇ ਹੁਕਮਾਂ ਦਾ ਹਵਾਲਾ: ਅਦਾਲਤ ਦੇ ਉਸ ਹੁਕਮ ਦਾ ਹਵਾਲਾ ਦਿੰਦੇ ਹੋਏ ਉਪ ਰਾਜਪਾਲ ਨੇ ਦਿੱਲੀ ਸਰਕਾਰ ਦੇ ਮੁੱਖ ਸਕੱਤਰ ਨਰੇਸ਼ ਕੁਮਾਰ ਨੂੰ ਇੱਕ ਮਹੀਨੇ ਵਿੱਚ ਆਮ ਆਦਮੀ ਪਾਰਟੀ ਤੋਂ ਰਾਸ਼ੀ ਵਸੂਲਣ ਦੇ ਹੁਕਮ ਦਿੱਤੇ ਹਨ। ਕਾਂਗਰਸ ਨੇਤਾ ਅਜੇ ਮਾਕਨ ਨੇ ਸਭ ਤੋਂ ਪਹਿਲਾਂ ਇਸ਼ਤਿਹਾਰਾਂ ਵਿਚ ਸਰਕਾਰੀ ਫੰਡਾਂ ਦੀ ਗੈਰ-ਕਾਨੂੰਨੀ ਵਰਤੋਂ ਦੀ ਸ਼ਿਕਾਇਤ ਕੀਤੀ ਸੀ। ਜਿਸ 'ਚ ਕਿਹਾ ਗਿਆ ਸੀ ਕਿ ਦਿੱਲੀ ਸਰਕਾਰ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਪਾਰਟੀ ਨੂੰ ਜਨਤਾ 'ਚ ਪੇਸ਼ ਕਰਨ ਲਈ ਸਰਕਾਰੀ ਪੈਸੇ ਦੀ ਇਸ਼ਤਿਹਾਰਬਾਜ਼ੀ 'ਚ ਕਰੋੜਾਂ ਰੁਪਏ ਪਾਣੀ ਵਾਂਗ ਵਹਾ ਦਿੱਤੇ ਹਨ।