ਨਵੀਂ ਦਿੱਲੀ: ਦੇਸ਼ 'ਚ ਪਹਿਲਾਂ ਹੀ ਮਹਿੰਗਾਈ ਤੋਂ ਪਰੇਸ਼ਾਨ ਆਮ ਆਦਮੀ ਨੂੰ ਅੱਜ ਇਕ ਹੋਰ ਝਟਕਾ ਲੱਗਾ ਹੈ। ਮਹਿੰਗਾਈ ਨੇ ਇੱਕ ਵਾਰ ਫਿਰ ਰਸੋਈ 'ਤੇ ਦਸਤਕ ਦਿੱਤੀ ਹੈ। ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ 50 ਰੁਪਏ ਵੱਧ ਗਈ ਹੈ। 14.2 ਕਿਲੋ ਦੇ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ਅੱਜ ਤੋਂ 50 ਰੁਪਏ ਵਧਾ ਦਿੱਤੀ ਗਈ ਹੈ। ਘਰੇਲੂ ਰਸੋਈ ਗੈਸ ਸਿਲੰਡਰ ਦੀ ਨਵੀਂ ਕੀਮਤ ਹੁਣ 999.50 ਰੁਪਏ ਪ੍ਰਤੀ ਸਿਲੰਡਰ ਹੋਵੇਗੀ। ਘਰੇਲੂ ਰਸੋਈ ਗੈਸ ਸਿਲੰਡਰ ਦੀ ਵਧੀ ਹੋਈ ਕੀਮਤ ਅੱਜ ਤੋਂ ਦੇਸ਼ ਭਰ ਵਿੱਚ ਲਾਗੂ ਹੋ ਗਈ ਹੈ।
ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ 'ਚ ਫਿਰ ਵਾਧਾ:ਧਿਆਨ ਯੋਗ ਹੈ ਕਿ ਇਸ ਤੋਂ ਪਹਿਲਾਂ 22 ਮਾਰਚ ਨੂੰ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ਵਿੱਚ 50 ਰੁਪਏ ਦਾ ਵਾਧਾ ਕੀਤਾ ਗਿਆ ਸੀ, ਜਿਸ ਤੋਂ ਬਾਅਦ ਦਿੱਲੀ ਵਿੱਚ 14.2 ਕਿਲੋ ਦੇ ਐਲਪੀਜੀ ਸਿਲੰਡਰ ਦੀ ਕੀਮਤ 949.50 ਰੁਪਏ ਤੱਕ ਪਹੁੰਚ ਗਈ ਸੀ। ਹੁਣ ਇੱਕ ਵਾਰ ਫਿਰ ਲੋਕ ਮਹਿੰਗਾਈ ਦੀ ਮਾਰ ਹੇਠ ਆ ਗਏ ਹਨ। ਕੀਮਤਾਂ 'ਚ ਵਾਧੇ ਤੋਂ ਬਾਅਦ ਹੁਣ ਦਿੱਲੀ 'ਚ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ 999.50 ਰੁਪਏ 'ਤੇ ਪਹੁੰਚ ਗਈ ਹੈ।