ਨਵੀਂ ਦਿੱਲੀ: ਏਵੀਅਨ ਟਰਬਾਈਨ ਫਿਊਲ (ATF) ਦੀ ਕੀਮਤ ਰਿਕਾਰਡ ਪੱਧਰ ’ਤੇ 8.5 ਫੀਸਦੀ ਵਾਧਾ ਹੋਇਆ ਹੈ। ਇਸ ਤੋਂ ਪਹਿਲਾਂ ਜਨਵਰੀ 'ਚ ਏਵੀਅਨ ਟਰਬਾਈਨ ਫਿਊਲ (ATF) ਜਾਂ ਜੈੱਟ ਫਿਊਲ ਦੀ ਕੀਮਤ 'ਚ 4.2 ਫੀਸਦੀ ਦਾ ਵਾਧਾ ਕੀਤਾ ਗਿਆ ਸੀ।
ਮੰਗਲਵਾਰ ਨੂੰ ਦੇਸ਼ ਭਰ 'ਚ ਜੈੱਟ ਫਿਊਲ ਦੀ ਕੀਮਤ ਰਿਕਾਰਡ ਪੱਧਰ 'ਤੇ ਪਹੁੰਚ ਗਈ ਹੈ। ਅੰਤਰਰਾਸ਼ਟਰੀ ਪੱਧਰ 'ਤੇ ਤੇਲ ਦੀਆਂ ਕੀਮਤਾਂ 'ਚ ਵਾਧੇ ਕਾਰਨ ਏਵੀਅਨ ਟਰਬਾਈਨ ਫਿਊਲ (ATF) 'ਚ 8.5 ਫੀਸਦੀ ਦਾ ਵਾਧਾ ਹੋਇਆ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਲਗਾਤਾਰ 88ਵੇਂ ਦਿਨ ਰਿਕਾਰਡ ਪੱਧਰ 'ਤੇ ਰਹੀਆਂ। ਰਾਸ਼ਟਰੀ ਰਾਜਧਾਨੀ 'ਚ ATF ਦੀ ਕੀਮਤ 6,743.25 ਰੁਪਏ ਪ੍ਰਤੀ ਕਿਲੋਲੀਟਰ ਯਾਨੀ 8.5 ਫੀਸਦੀ ਵਧ ਕੇ ਹੁਣ 86,038.16 ਰੁਪਏ ਪ੍ਰਤੀ ਕਿਲੋਲੀਟਰ ਹੋ ਗਈ ਹੈ।
ਦੱਸ ਦਈਏ ਕਿ ਜੈੱਟ ਫਿਊਲ ਜਾਂ ਏਵੀਏਸ਼ਨ ਟਰਬਾਈਨ ਫਿਊਲ (ATF) ਦੀ ਕੀਮਤ ਇਕ ਮਹੀਨੇ 'ਚ ਤੀਜੀ ਵਾਰ ਵਧਾਈ ਗਈ ਹੈ। 1 ਜਨਵਰੀ ਨੂੰ ਏਵੀਅਨ ਟਰਬਾਈਨ ਫਿਊਲ (ਏਟੀਐੱਫ) ਦੀ ਕੀਮਤ 2.75 ਫੀਸਦੀ ਦੇ ਵਾਧੇ ਤੋਂ ਬਾਅਦ 2,039.63 ਰੁਪਏ ਪ੍ਰਤੀ ਕਿਲੋਗ੍ਰਾਮ ਯਾਨੀ 76,062.04 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਿਆ ਸੀ। ਫਿਰ 16 ਜਨਵਰੀ ਨੂੰ ਏਵੀਅਨ ਟਰਬਾਈਨ ਫਿਊਲ (ਏਟੀਐੱਫ) ਦੀ ਕੀਮਤ 3,232.87 ਰੁਪਏ ਪ੍ਰਤੀ ਕਿਲੋਲੀਟਰ ਜਾਂ 4.25 ਫੀਸਦੀ ਏਵੀਏਸ਼ਨ ਟਰਬਾਈਨ ਫਿਊਲ (ਏਟੀਐੱਫ) ਦੇ ਕੀਮਤ ਚ ਵਾਧਾ ਹੋਇਆ।ਉਸ ਸਮੇਂ ਇਹ 79,294.91 ਰੁਪਏ ਪ੍ਰਤੀ ਕਿਲੋਲੀਟਰ ਹੋ ਗਈ ਸੀ।
ਰਾਸ਼ਟਰੀ ਤੇਲ ਕੰਪਨੀਆਂ ਨੇ ਅੱਜ ਯਾਨੀ 1 ਫਰਵਰੀ ਤੋਂ 19 ਕਿਲੋ ਦੇ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 91.50 ਰੁਪਏ ਦੀ ਕਟੌਤੀ ਕੀਤੀ ਹੈ। ਦਿੱਲੀ ਵਿੱਚ ਅੱਜ ਤੋਂ 19 ਕਿਲੋ ਦੇ ਵਪਾਰਕ ਸਿਲੰਡਰ ਦੀ ਕੀਮਤ 1907 ਰੁਪਏ ਹੋ ਜਾਵੇਗੀ।
ਇਹ ਵੀ ਪੜੋ:Union Budget LIVE UPDATES: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਪੇਸ਼ ਕਰ ਰਹੇ ਬਜਟ