ਨਵੀਂ ਦਿੱਲੀ: ਮਹਿੰਗਾਈ ਦੀ ਮਾਰ ਝੱਲ ਰਹੀ ਆਮ ਜਨਤਾ ਨੂੰ ਦਸੰਬਰ ਮਹੀਨੇ ਦੇ ਪਹਿਲੇ ਹੀ ਦਿਨ ਕਰਾਰਾ ਝਟਕਾ ਲੱਗਾ ਹੈ। ਤੇਲ ਮਾਰਕੀਟਿੰਗ ਕੰਪਨੀਆਂ ਨੇ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ (commercial LPG Price Hike) 100 ਰੁਪਏ ਤੱਕ ਦਾ ਵਾਧਾ ਕੀਤਾ ਹੈ। ਹੁਣ ਦਿੱਲੀ ਵਿੱਚ 19 ਕਿਲੋ ਦਾ ਕਮਰਸ਼ੀਅਲ ਐਲਪੀਜੀ ਸਿਲੰਡਰ 2101 ਰੁਪਏ ਵਿੱਚ ਉਪਲਬਧ ਹੈ। ਦੱਸ ਦੇਈਏ ਕਿ ਪਿਛਲੀ ਵਾਰ 1 ਨਵੰਬਰ ਨੂੰ ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ ਵਿੱਚ 266 ਰੁਪਏ ਦਾ ਭਾਰੀ ਵਾਧਾ ਹੋਇਆ ਸੀ। ਇਸ ਵਾਧੇ ਨਾਲ ਹੁਣ ਰਾਸ਼ਟਰੀ ਰਾਜਧਾਨੀ ਦਿੱਲੀ 'ਚ 19.2 ਕਿਲੋ ਦੇ ਵਪਾਰਕ ਸਿਲੰਡਰ ਦੀ ਕੀਮਤ 2000.5 ਰੁਪਏ ਹੋ ਗਈ ਹੈ।
ਦੱਸ ਦੇਈਏ ਕਿ ਘਰੇਲੂ ਰਸੋਈ ਗੈਸ ਦੀ ਕੀਮਤ 'ਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ। ਪਰ ਕਮਰਸ਼ੀਅਲ ਐਲਪੀਜੀ ਸਿਲੰਡਰ ਮਹਿੰਗੇ ਹੋਣ ਕਾਰਨ ਰੈਸਟੋਰੈਂਟ ਦਾ ਖਾਣਾ-ਪੀਣਾ ਮਹਿੰਗਾ ਹੋ ਸਕਦਾ ਹੈ।
ਦੇਸ਼ ਦੇ ਜ਼ਿਆਦਾਤਰ ਸੂਬਿਆਂ 'ਚ ਬਿਨਾਂ ਸਬਸਿਡੀ ਵਾਲੇ 14.2 ਕਿਲੋ ਦੇ ਐਲਪੀਜੀ ਸਿਲੰਡਰ ਦੀ ਕੀਮਤ 1000 ਰੁਪਏ ਦੇ ਕਰੀਬ ਪਹੁੰਚ ਗਈ ਹੈ। ਮੰਨਿਆ ਜਾ ਰਿਹਾ ਹੈ ਕਿ ਸਰਕਾਰ ਨੇ ਸਬਸਿਡੀ ਬੰਦ ਕਰ ਦਿੱਤੀ ਹੈ, ਜਿਸ ਕਾਰਨ ਜ਼ਿਆਦਾਤਰ ਰਸੋਈ ਦੇ ਸਿਲੰਡਰਾਂ ਦੀ ਕੀਮਤ ਵਧ ਰਹੀ ਹੈ। ਇਸ ਦੀ ਪੁਸ਼ਟੀ ਬੈਂਕ ਖਾਤੇ ਵਿੱਚ ਸਬਸਿਡੀ ਦੀ ਰਾਸ਼ੀ ਨਾ ਮਿਲਣ ਤੋਂ ਹੋ ਰਹੀ ਹੈ।