ਲੁਧਿਆਣਾ: ਹੰਬੜਾ ਰੋਡ 'ਤੇ ਔਰਤ ਦੇ ਕਤਲ ਦੀ ਗੁੱਥੀ ਸੁਲਝਾਉਣ ਦਾ ਦਾਅਵਾ ਕੀਤਾ ਜਾ ਰਿਹਾ ਹੈ ਜਿਸ ਤਹਿਤ ਪੁੁਲਿਸ ਵੱਲੋਂ ਮ੍ਰਿਤਕਾ ਦੀ ਭੈਣ ਅਤੇ ਜੀਜਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਇਸ ਕਤਲ ਦਾ ਮੁੱਖ ਕਾਰਨ ਹੈ। ਇਹ ਕਿਹਾ ਜਾ ਰਿਹਾ ਹੈ ਕਿ ਮ੍ਰਿਤਕਾ ਦਾ ਚੁੰਨੀ ਨਾਲ ਗਲਾ ਘੁੱਟ ਕੇ ਮਾਰਿਆ ਗਿਆ ਸੀ। ਪੁਲਿਸ ਵੱਲੋਂ ਕਿਹਾ ਜਾ ਰਿਹਾ ਹੈ ਕਿ ਮ੍ਰਿਤਕਾ ਦੀ ਭੈਣ ਅਤੇ ਜੀਜਾ ਨੂੰ ਮ੍ਰਿਤਕ ਦੇ ਨਜਾਇਜ਼ ਸਬੰਧ ਦਾ ਸੱਕ ਸੀ, ਜਿਸ ਨੂੰ ਲੈ ਕੇ ਕਤਲ ਕੀਤਾ ਗਿਆ ਹੈ।
ਲੁਧਿਆਣਾ ਕਤਲ ਮਾਮਲਾ: ਮ੍ਰਿਤਕਾ ਦੀ ਭੈਣ ਅਤੇ ਜੀਜਾ ਬਿਹਾਰ ਤੋਂ ਗ੍ਰਿਫ਼ਤਾਰ - ਨਾਜਾਇਜ਼ ਸਬੰਧਾਂ ਸ਼ੱਕ
ਲੁਧਿਆਣਾ ਪੁਲਿਸ ਨੇ ਕਤਲ ਦੇ ਮਾਮਲੇ ਵਿੱਚ ਮ੍ਰਿਤਕਾ ਦੀ ਭੈਣ ਅਤੇ ਜੀਜਾ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਨਾਜਾਇਜ਼ ਸਬੰਧਾਂ ਦੇ ਸ਼ੱਕ ਵਿੱਚ ਔਰਤ ਦਾ ਕਤਲ ਕੀਤਾ ਸੀ ਅਤੇ ਪੁਲਿਸ ਨੇ ਮੁਲਜ਼ਮਾਂ ਨੂੰ ਬਿਹਾਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।
ਲੁਧਿਆਣਾ ਕਤਲ ਮਾਮਲਾ: ਮ੍ਰਿਤਕਾ ਦੀ ਭੈਣ ਅਤੇ ਜੀਜਾ ਬਿਹਾਰ ਤੋਂ ਗ੍ਰਿਫ਼ਤਾਰ
ਕੁਝ ਦਿਨ ਪਹਿਲਾਂ ਪੁਲਿਸ ਨੂੰ ਹੰਬੜਾ ਰੋਡ ਤੋਂ ਇੱਕ ਔਰਤ ਦੀ ਲਾਸ਼ ਮਿਲੀ ਸੀ, ਜਿਸ ਦੇ ਨੱਕ ਅਤੇ ਮੂੰਹ ਵਿੱਚੋਂ ਖੂਨ ਨਿਕਲਿਆ ਹੋਇਆ ਸੀ। ਇਸ ਮਾਮਲੇ ਵਿੱਚ ਕਾਰਵਾਈ ਕਰਦੇ ਹੋਏ ਪੁਲਿਸ ਨੇ 302 ਦਾ ਪਰਚਾ ਦਰਜ ਕੀਤਾ ਸੀ। ਪੁਲਿਸ ਵੱਲੋਂ ਕਿਹਾ ਗਿਆ ਕਿ ਕਤਲ ਦੀ ਗੁੱਥੀ ਨੂੰ ਸੁਲਝਾ ਲਿਆ ਗਿਆ ਹੈ। ਹਾਲਾਕਿ ਇਨ੍ਹਾਂ ਦੋਵਾਂ 'ਤੇ ਕੋਈ ਪੁਰਾਣਾ ਕ੍ਰਿਮਿਨਲ ਰਿਕਾਰਡ ਨਹੀਂ ਹੈ।
ਇਹ ਵੀ ਪੜ੍ਹੋ:ਫਰੀਜ਼ਰ 'ਚੋਂ ਮਿਲੀ ਤਿੰਨ ਸਾਲਾ ਬੱਚੇ ਦੀ ਲਾਸ਼, ਮਾਂ ਉੱਤੇ ਲੱਗੇ ਕਤਲ ਦੇ ਇਲਜ਼ਾਮ